ਜ਼ਿਲ੍ਹਾ ਗੁਰਦਾਸਪੁਰ ਦੇ 5 ਅਧਿਆਪਕਾਂ ਨੂੰ ਮਿਲਿਆ ਰਾਜ ਪੱਧਰੀ ਪੁਰਸਕਾਰ

Sunday, Sep 05, 2021 - 01:15 PM (IST)

ਜ਼ਿਲ੍ਹਾ ਗੁਰਦਾਸਪੁਰ ਦੇ 5 ਅਧਿਆਪਕਾਂ ਨੂੰ ਮਿਲਿਆ ਰਾਜ ਪੱਧਰੀ ਪੁਰਸਕਾਰ

ਗੁਰਦਾਸਪੁਰ (ਹਰਮਨ) : ਅੱਜ ਅਧਿਆਪਕ ਦਿਵਸ ਮੌਕੇ ਸਿੱਖਿਆ ਵਿਭਾਗ ਵੱਲੋਂ ਬਿਹਤਰੀਨ ਸੇਵਾਵਾਂ ਦੇਣ ਵਾਲੇ ਅਧਿਆਪਕਾਂ ਨੂੰ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇਸ ਤਹਿਤ ਵਰਚੁਅਲ ਸਮਾਗਮ ਰਾਹੀਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਪੁਰਸਕਾਰ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਅਤੇ ਅਧਿਕਾਰੀਆਂ ਨੂੰ ਸ਼ੁੱਭ ਇੱਛਾਵਾਂ ਦਿੱਤੀਆਂ। ਜ਼ਿਲ੍ਹਾ ਸਿਖਿਆ ਅਫਸਰ (ਸ) ਹਰਪਾਲ ਸਿੰਘ ਸੰਧਾਵਾਲੀਆ, ਜ਼ਿਲ੍ਹਾ ਸਿੱਖਿਆ ਅਫਸਰ (ਐਲੀ) ਮਦਨ ਲਾਲ ਸ਼ਰਮਾ, ਉਪ ਜ਼ਿਲ੍ਹਾ ਸਿੱਖਿਆ ਅਫਸਰ ਲਖਵਿੰਦਰ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫਸਰ ਅਤੇ ਬਲਬੀਰ ਸਿੰਘ ਨੇ ਦੱਸਿਆ ਕਿ ਸੁਰਿੰਦਰ ਮੋਹਨ ਪੰਜਾਬੀ ਮਾਸਟਰ ਚੌਧਰੀ ਜੈਮੁਨੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਨਾਨਗਰ, ਪ੍ਰਿੰਸੀਪਲ ਰਜਨੀ ਬਾਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਸ੍ਰੀ ਹਰਗੋਬਿੰਦਪੁਰ, ਸੁਖਬੀਰ ਕੌਰ ਈਟੀਟੀ ਅਧਿਆਪਕਾ ਹਰਦੋਬਥਵਾਲਾ, ਰਜਿੰਦਰਪਾਲ ਕੌਰ ਈਟੀਟੀ ਅਧਿਆਪਕਾ ਸ਼ੁਕਰਪੁਰਾ, ਜੀਤ ਰਾਜ ਹੈੱਡ ਟੀਚਰ ਚੌਂਤਾ ਨੂੰ ਸਿਖਿਆ ਵਿਭਾਗ ਵਿਚ ਬਿਹਤਰੀਨ ਸੇਵਾਵਾਂ ਨਿਭਾਉਣ ਬਦਲੇ ਸਨਮਾਨਿਤ ਕੀਤਾ ਗਿਆ।

ਡੀਈਓ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਇਕ ਦਿਨ ਪਹਿਲਾਂ ਹੀ ਜ਼ਿਲ੍ਹਾ ਸਿੱਖਿਆ ਦਫਤਰਾਂ ਵਿਚ ਪੁਰਸਕਾਰ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਦੇ ਮੈਡਲ ਅਤੇ ਪ੍ਰਸ਼ੰਸਾ ਪੱਤਰ ਪਹੁੰਚਾ ਦਿੱਤੇ ਗਏ ਸਨ ਜੋ ਅੱਜ ਸਿਖਿਆ ਅਧਿਕਾਰੀਆਂ ਨੇ ਸਬੰਧਿਤ ਅਧਿਆਪਕਾਂ ਨੂੰ ਸੌਂਪ ਦਿੱਤੇ ਹਨ। ਇਸ ਮੌਕੇ ਪ੍ਰਿੰਸੀਪਲ ਰਾਕੇਸ਼ ਗੁਪਤਾ, ਪ੍ਰਿੰਸੀਪਲ ਰਾਜਵਿੰਦਰ ਕੌਰ, ਗਗਨਦੀਪ ਸਿੰਘ, ਜਸਪਿੰਦਰ ਸਿੰਘ ਆਦਿ ਮੌਜੂਦ ਸਨ।


author

Gurminder Singh

Content Editor

Related News