ਮੁੱਖ ਮੰਤਰੀ ਦੇ ਸ਼ਹਿਰ ''ਚ ਅਧਿਆਪਕਾਂ ਦਾ ਧਰਨਾ 7ਵੇਂ ਦਿਨ ਵੀ ਜਾਰੀ

10/13/2018 7:10:55 PM

ਪਟਿਆਲਾ (ਜੋਸਨ) : ਐੱਸ. ਐੱਸ. ਏ., ਰਮਸਾ, ਆਦਰਸ਼ ਅਤੇ ਮਾਡਲ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ 'ਚ ਕਟੌਤੀ ਸਬੰਧੀ ਸਿੱਖਿਆ ਮੰਤਰੀ ਵੱਲੋਂ ਕੀਤੇ ਜਾ ਰਹੇ ਦਾਅਵਿਆਂ ਦੀ ਫੂਕ ਕੱਢਦਿਆਂ ਹਜ਼ਾਰਾਂ ਅਧਿਆਪਕਾਂ ਨੇ ਅੱਜ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਅਗਵਾਈ 'ਚ ਹੋਈ“ਪੋਲ ਖੋਲ੍ਹ ਰੈਲੀ ਵਿਚ ਵੱਡੇ ਪੱਧਰ 'ਤੇ ਹਿੱਸਾ ਲੈਂਦਿਆਂ ਪੰਜਾਬ ਸਰਕਾਰ ਵੱਲੋਂ ਨਿੱਜੀਕਰਨ ਤੇ ਸਾਮਰਾਜ ਪੱਖੀ ਨੀਤੀਆਂ ਤਹਿਤ ਜਨਤਕ ਸਿੱਖਿਆ ਦੇ ਕੀਤੇ ਜਾ ਰਹੇ ਉਜਾੜੇ ਖਿਲਾਫ ਵਿਆਪਕ ਵਿਰੋਧ ਦਰਜ ਕਰਵਾਇਆ। ਇਸ ਮੌਕੇ ਸਾਰੇ ਸ਼ਹਿਰ ਵਿਚ ਅਧਿਆਪਕਾਂ ਵੱਲੋਂ ਕੱਢੀ ਰੋਸ ਰੈਲੀ ਨੇ ਸਾਰਾ ਸ਼ਹਿਰ ਨੂੰ ਹਿਲਾ ਕੇ ਰੱਖ ਦਿੱਤਾ।

PunjabKesari
30 ਹਜ਼ਾਰ ਦੇ ਕਰੀਬ ਕੱਚੇ ਅਧਿਆਪਕਾਂ ਨੂੰ ਵਿਭਾਗ 'ਚ ਪੱਕੇ ਕਰਵਾਉਣ, ਅਧਿਆਪਕ ਆਗੂਆਂ ਦੀਆਂ ਟਰਮੀਨੇਸ਼ਨਾਂ ਤੇ ਵਿਕਟੇਮਾਈਜ਼ੇਸ਼ਨ ਰੱਦ ਕਰਵਾਉਣ, ਅਖੌਤੀ ਰੈਸ਼ਨੇਲਾਈਜ਼ੇਸ਼ਨ ਨੀਤੀ ਵਾਪਸ ਕਰਵਾਉਣ, ਮਹਿੰਗਾਈ ਭੱਤੇ ਤੇ ਤਨਖਾਹ ਕਮਿਸ਼ਨ ਦੀ ਰਿਪੋਰਟ ਜਾਰੀ ਕਰਵਾਉਣ, ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਨੂੰ ਵਿਭਾਗ 'ਚੋਂ ਤੁਰੰਤ ਹਟਾਉਣ ਅਤੇ ਪੁਰਾਣੀ ਪੈਨਸ਼ਨ ਪ੍ਰਣਾਲੀ ਦੀ ਬਹਾਲੀ ਹੋਣ ਤੱਕ ਸੰਘਰਸ਼ਾਂ ਦੇ ਮੈਦਾਨ ਵਿਚ ਡਟਣ ਦਾ ਐਲਾਨ ਵੀ ਕੀਤਾ।
ਅਧਿਆਪਕਾਂ ਵੱਲੋਂ ਗੁਰਦੁਆਰਾ ਦੁੱਖਨਿਵਾਰਣ ਸਾਹਿਬ ਚੌਕ ਵਿਚ ਚੱਲ ਰਹੇ ਪੱਕੇ ਧਰਨੇ ਅਤੇ ਮਰਨ ਵਰਤ ਦੇ 7ਵੇਂ ਦਿਨ ਹੋਏ ਵਿਸ਼ਾਲ ਪ੍ਰਦਰਸ਼ਨ ਦੌਰਾਨ ਇਕੱਤਰ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਸਾਂਝਾ ਅਧਿਆਪਕ ਮੋਰਚਾ ਦੇ ਸੂਬਾਈ ਕਨਵੀਨਰਾਂ ਬਲਕਾਰ ਸਿੰਘ ਵਲਟੋਹਾ, ਦਵਿੰਦਰ ਸਿੰਘ ਪੂਨੀਆਂ, ਸੁਖਵਿੰਦਰ ਸਿੰਘ ਚਾਹਲ, ਹਰਜੀਤ ਸਿੰਘ ਬਸੋਤਾ, ਬਾਜ਼ ਸਿੰਘ ਖਹਿਰਾ ਅਤੇ ਸੂਬਾਈ ਕੋ-ਕਨਵੀਨਰਾਂ ਹਰਦੀਪ ਟੋਡਰਪੁਰ, ਦੀਦਾਰ ਮੁੱਦਕੀ, ਡਾ. ਅੰਮ੍ਰਿਤਪਾਲ ਸਿੱਧੂ, ਗੁਰਜਿੰਦਰ ਪਾਲ, ਜਸਵਿੰਦਰ ਔਜਲਾ, ਵਿਨੀਤ ਕੁਮਾਰ, ਸੁਖਰਾਜ ਕਾਹਲੋਂ, ਜਸਵੰਤ ਪੰਨੂ, ਸੁਖਰਾਜ ਸਿੰਘ, ਗੁਰਵਿੰਦਰ ਸਿੰਘ ਤਰਨਤਾਰਨ, ਸੁਖਜਿੰਦਰ ਹਰੀਕਾ, ਹਾਕਮ ਸਿੰਘ, ਹਰਵਿੰਦਰ ਬਿਲਗਾ, ਜਗਸੀਰ ਸਹੋਤਾ, ਪ੍ਰਦੀਪ ਮਲੂਕਾ, ਸਤਨਾਮ ਸ਼ੇਰੋਂ ਅਤੇ ਸੰਜੀਵ ਕੁਮਾਰ ਆਦਿ ਨੇ ਦਸ-ਦਸ ਸਾਲਾਂ ਤੋਂ ਸਕੂਲਾਂ ਵਿਚ ਪੜ੍ਹਾ ਰਹੇ 8,886 ਐੱਸ.ਐੱਸ.ਏ., ਰਮਸਾ, ਆਦਰਸ਼ ਤੇ ਮਾਡਲ ਸਕੂਲਾਂ ਦੇ ਅਧਿਆਪਕਾਂ ਨਾਲ ਧੱਕੇਸ਼ਾਹੀ ਤਹਿਤ ਤਨਖਾਹਾਂ 'ਚ 65 ਤੋਂ 75% ਦੀ ਕੀਤੀ ਕਟੌਤੀ ਨੂੰ ਮੁੱਢੋਂ ਰੱਦ ਕਰਦਿਆਂ ਪੂਰੀਆਂ ਤਨਖਾਹਾਂ 'ਤੇ ਰੈਗੂਲਰ ਕਰਨ ਦੀ ਮੰਗ ਕੀਤੀ। 

PunjabKesari
ਮਰਨ ਵਰਤ 'ਤੇ ਅਧਿਆਪਕਾਂ ਦੇ ਹੌਸਲੇ ਬੁਲੰਦ
ਮਰਨ ਵਰਤ 'ਤੇ ਬੈਠੇ ਅਧਿਆਪਕਾਂ ਹਰਜੀਤ ਜ਼ੀਦਾ, ਰਾਮੇਸ਼ ਮੱਕੜ, ਰਤਨਜੋਤ ਸ਼ਰਮਾ, ਸਤਨਾਮ ਸਿੰਘ, ਦਲਜੀਤ ਸਿੰਘ ਖਾਲਸਾ, ਸ਼ਮਿੰਦਰ ਸਿੰਘ, ਜਸਵੰਤ ਸਿੰਘ, ਜਸਵਿੰਦਰ ਸਿੰਘ, ਪ੍ਰਭਦੀਪ ਸਿੰਘ, ਬਚਿੱਤਰ ਸਿੰਘ, ਬਲਵਿੰਦਰ ਸਿੰਘ ਅਤੇ ਮਹਿਲਾ ਅਧਿਆਪਕਾਵਾਂ ਰਜਿੰਦਰ ਕੌਰ, ਪਰਦੀਪ ਕੌਰ, ਰੀਤੂ ਬਾਲਾ, ਨਮਿਤਾ, ਜਸਪ੍ਰੀਤ ਕੌਰ ਅਤੇ ਕੁਲਜੀਤ ਕੌਰ ਨੇ ਬੁਲੰਦ ਹੌਸਲੇ ਰੱਖਦਿਆਂ ਸੰਘਰਸ਼ ਨੂੰ ਜਾਰੀ ਰੱਖਣ ਦਾ ਐਲਾਨ ਕੀਤਾ। ਵੱਖ-ਵੱਖ ਬੁਲਾਰਿਆਂ ਨੇ ਮਰਨ ਵਰਤ 'ਤੇ ਬੈਠੇ ਅਧਿਆਪਕਾਂ ਦੀਆਂ ਜਾਨਾਂ ਨਾਲ ਖਿਲਵਾੜ ਕਰ ਰਹੀ ਪੰਜਾਬ ਸਰਕਾਰ ਦੇ ਅਣਮਨੁੱਖੀ ਅਤੇ ਗੈਰ-ਜਮਹੂਰੀ ਰਵੱਈਏ ਦੀ ਸਖਤ ਨਿਖੇਧੀ ਕੀਤੀ।


Related News