ਅਧਿਆਪਕਾਂ ਵੱਲੋਂ 21 ਅਕਤੂਬਰ ਨੂੰ ਪੰਜਾਬ ''ਚ ਛੁੱਟੀ ਕਰਨ ਦਾ ਐਲਾਨ, ਜਾਣੋ ਕਿਉਂ ਲਿਆ ਗਿਆ ਫ਼ੈਸਲਾ

Monday, Oct 19, 2026 - 02:58 PM (IST)

ਅਧਿਆਪਕਾਂ ਵੱਲੋਂ 21 ਅਕਤੂਬਰ ਨੂੰ ਪੰਜਾਬ ''ਚ ਛੁੱਟੀ ਕਰਨ ਦਾ ਐਲਾਨ, ਜਾਣੋ ਕਿਉਂ ਲਿਆ ਗਿਆ ਫ਼ੈਸਲਾ

ਜਲਾਲਾਬਾਦ (ਆਦਰਸ਼, ਜਤਿੰਦਰ, ਬਜਾਜ) : ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਸੁਬਾਈ ਤਾਲਮੇਲ ਕਮੇਟੀ ਵੱਲੋਂ 10 ਅਕਤੂਬਰ ਦੀ ਸੰਗਰੂਰ ਵਿਖੇ ਹੋਈ ਵਿਸ਼ਾਲ ਮਹਾ ਰੈਲੀ ’ਚ ਕੀਤੇ ਐਲਾਨ ਅਨੁਸਾਰ ਪੰਜਾਬ ਸਰਕਾਰ ਦੇ ਮੁਲਾਜ਼ਮ/ਪੈਨਸ਼ਨਰ ਮੰਗਾਂ ਨੂੰ ਲੈ ਕੇ ਅਪਣਾਏ ਰਵੱਈਏ ਵਿਰੁੱਧ 21-22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨਾਂ ’ਚ ਸ਼ਾਮਲ ਹੋਣ ਦੇ ਸੱਦੇ ’ਤੇ ਵਿਚਾਰ ਕਰਨ ਲਈ ਪੰਜਾਬ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੀ ਵਰਚੁਅਲ ਮੀਟਿੰਗ ਕੀਤੀ ਗਈ। ਜਿਸ ’ਚ ਸੁਬਾਈ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਨੂੰ ਸਕੂਲਾਂ ’ਚ ਲਾਗੂ ਕਰਦੇ ਹੋਏ 21 ਅਕਤੂਬਰ ਨੂੰ ਪੰਜਾਬ ਦੇ ਸਮੂਹ ਅਧਿਅਪਕਾਂ ਵੱਲੋਂ ਇਕ ਦਿਨ ਦੀ ਸਮੂਹਿਕ ਛੁੱਟੀ ਲੈ ਕੇ ਸਾਂਝੇ ਰੋਸ ਪ੍ਰਦਰਸ਼ਨਾਂ ’ਚ ਸ਼ਮੂਲੀਅਤ ਕਰਨ ਦੇ ਨਾਲ ਹੀ 22 ਅਕਤੂਬਰ ਨੂੰ ਵੀ ਰੋਸ ਪ੍ਰਦਰਸ਼ਨਾਂ ’ਚ ਭਰਵੀਂ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ।

ਇਹ ਵੀ ਪੜ੍ਹੋ : ਅਮਿਤ ਸ਼ਾਹ ਦੇ ਮਾਨਸਾ ਦੌਰੇ ਨੂੰ ਲੈ ਕੇ ਵਿਵਾਦ, ਪਰਵਿੰਦਰ ਦੇ ਪਿਤਾ ਨੇ ਦਿੱਤਾ ਵੱਡਾ ਬਿਆਨ

ਖੇਡ ਫੰਡ ਜਾਰੀ ਨਾ ਹੋਣ ਕਾਰਨ ਖੇਡਾਂ ਦੀ ਜਿਸ ਤਰ੍ਹਾਂ ਦੀ ਵੀ ਸਥਿਤੀ ਹੈ, ਉਨ੍ਹਾਂ ਨੂੰ ਉਸੇ ਪੱਧਰ ’ਤੇ ਰੋਕਿਆ ਜਾਵੇਗਾ ਤਾਂ ਕਿ ਵਿਭਾਗ ਅਤੇ ਸਰਕਾਰ ਨੂੰ ਖੇਡ ਫੰਡ ਜਾਰੀ ਕਰਨ ਲਈ ਮਜਬੂਰ ਕੀਤਾ ਜਾ ਸਕੇ। ਜ਼ਿਲਿਆਂ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਵੱਲੋਂ 21 ਅਕਤੂਬਰ ਦੀ ਸਮੂਹਿਕ ਛੁੱਟੀ ਲੈਣ ਦਾ ਨੋਟਿਸ ਅਤੇ ਖੇਡ ਫੰਡ ਜਾਰੀ ਹੋਣ ਤੱਕ ਖੇਡਾਂ ਰੋਕਣ ਸਬੰਧੀ ਨੋਟਿਸ 19 ਅਕਤੂਬਰ ਨੂੰ ਜ਼ਿਲਾ ਸਿੱਖਿਆ ਅਫ਼ਸਰਾਂ ਰਾਹੀਂ ਡਾਇਰੈਕਟਰ ਸਕੂਲ ਸਿੱਖਿਆ ਪੰਜਾਬ ਨੂੰ ਭੇਜਿਆ ਜਾਵੇਗਾ। ਇਸ ਸਬੰਧੀ ਆਗੂਆਂ ਵਲੋਂ ਸਮੂਹ ਅਧਿਆਪਕ ਜਥੇਬੰਦੀਆਂ ਦੇ ਸਾਰੇ ਜ਼ਿਲਾ/ਬਲਾਕ ਆਗੂਆਂ ਨੂੰ 17 ਤੋਂ 20 ਅਕਤੂਬਰ ਤੱਕ ਹਰ ਸਕੂਲ/ਹਰ ਅਧਿਆਪਕ ਤੱਕ 21 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨਾਂ ’ਚ ਸ਼ਾਮਲ ਹੋਣਾ ਯਕੀਨੀ ਬਣਾਉਣ ਦੀ ਅਪੀਲ ਕੀਤੀ ਗਈ।

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਕਦਮ, ਲਿਆ ਗਿਆ ਇਹ ਅਹਿਮ ਫ਼ੈਸਲਾ

ਮੀਟਿੰਗ ’ਚ ਸੁਖਵਿੰਦਰ ਸਿੰਘ ਚਾਹਲ ਗੌਰਮਿੰਟ ਟੀਚਰਜ਼ ਯੂਨੀਅਨ, ਵਿਕਰਮ ਦੇਵ ਸਿੰਘ ਡੈਮੋਕ੍ਰੇਟਿਕ ਟੀਚਰਜ਼ ਫਰੰਟ, ਸੁਰਿੰਦਰ ਕੁਮਾਰ ਪੁਆਰੀ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ, ਸੁਰਿੰਦਰ ਕੰਬੋਜ ਗੌਰਮਿੰਟ ਟੀਚਰਜ਼ ਯੂਨੀਅਨ (ਵਿਗਿਆਨਿਕ), ਦਿਗਵਿਜੇ ਪਾਲ ਸ਼ਰਮਾ ਡੈਮੋਕ੍ਰੇਟਿਕ ਟੀਚਰਜ਼ ਫਰੰਟ, ਹਰਜਿੰਦਰ ਪਾਲ ਸਿੰਘ ਪੰਨੂ ਐਲੀਮੈਂਟਰੀ ਟੀਚਰਜ਼ ਯੂਨੀਅਨ, ਬਲਜਿੰਦਰ ਸਿੰਘ ਧਾਲੀਵਾਲ ਮਾਸਟਰ ਕਾਡਰ ਯੂਨੀਅਨ, ਸਤਨਾਮ ਸਿੰਘ ਰੰਧਾਵਾ ਅਧਿਆਪਕ ਦਲ, ਹਰਜੰਟ ਸਿੰਘ ਬੋਡੇ ਅਧਿਆਪਕ ਦਲ (ਵਾਲੀਆ), ਲਛਮਣ ਸਿੰਘ ਨਬੀਪੁਰ ਐੱਸ. ਸੀ./ਬੀ. ਸੀ. ਅਧਿਆਪਕ ਯੂਨੀਅਨ, ਹਰਵਿੰਦਰ ਸਿੰਘ ਬਿਲਗਾ ਬੀ. ਐੱਡ ਅਧਿਆਪਕ ਫਰੰਟ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਇਨ੍ਹਾਂ ਤਾਰੀਖਾਂ ਨੂੰ ਪੰਜਾਬ ਆਵੇਗਾ ਚੋਣ ਕਮਿਸ਼ਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News