ਅਧਿਆਪਕਾਂ ਨੇ ਪੰਜਾਬ ਤੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ
Thursday, Apr 01, 2021 - 02:41 AM (IST)
ਭੋਗਪੁਰ (ਰਾਣਾ ਭੋਗਪੁਰੀਆ)-ਪੰਜਾਬ ਸਰਕਾਰ ਵੱਲੋਂ ਸਕੂਲਾਂ ਨੂੰ ਬੰਦ ਕਰਨ ਖਿਲਾਫ ਅੱਜ ਗੁਰੂ ਨਾਨਕ ਮਿਸ਼ਨ ਪਬਲਿਕ ਸਕੂਲ ਡੱਲਾ, ਭੋਗਪੁਰ ਦੇ ਸਮੂਹ ਅਧਿਆਪਕਾਂ, ਬੱਸਾਂ ਦੇ ਸਟਾਫ ਮੈਂਬਰਾਂ ਤੇ ਕੰਮ ਕਰਨ ਵਾਲੇ ਸਾਰੇ ਮੁਲਾਜ਼ਮਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਜ਼ਾਹਿਰ ਕਰਦਿਆਂ ਮੰਗ ਕੀਤੀ ਕਿ ਸਾਰੇ ਸਕੂਲਾਂ ਨੂੰ ਫੌਰੀ ਤੌਰ ’ਤੇ ਖੋਲ੍ਹਿਆ ਜਾਵੇ ਤਾਂ ਕਿ ਪ੍ਰਾਈਵੇਟ ਸਕੂਲਾਂ ਵਿਚ ਕੰਮ ਕਰਨ ਵਾਲੇ ਕਰਮਚਾਰੀਆਂ ਦਾ ਰੁਜ਼ਗਾਰ ਬਣਿਆ ਰਹੇ।
ਇਹ ਵੀ ਪੜੋ -ਜਲੰਧਰ ਦੇ ਪੀ.ਏ.ਪੀ. ਗੇਟ 'ਤੇ ਚੱਲੀ ਗੋਲੀ ਦੀ ਵੀਡੀਓ ਆਈ ਸਾਹਮਣੇ
ਅੱਜ ਇੱਥੇ ਸੰਬੋਧਨ ਕਰਦਿਆਂ ਸਕੂਲ ਪ੍ਰਿੰਸੀਪਲ ਵਿਕਰਮ ਸਿੰਘ ਸੈਣੀ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਸਕੂਲਾਂ ਨਾਲ ਜੁੜੇ ਕਰਮਚਾਰੀਆਂ, ਕੰਡਕਟਰਾਂ, ਡਰਾਈਵਰਾਂ ਤੇ ਹੋਰ ਸਟਾਫ ਦੀ ਰੋਜ਼ੀ-ਰੋਟੀ ਨੂੰ ਮੁੱਖ ਰੱਖ ਕੇ ਸਕੂਲਾਂ ਨੂੰ ਤੁਰੰਤ ਖੋਲ੍ਹਿਆ ਜਾਣਾ ਚਾਹੀਦਾ ਹੈ।
ਇਸ ਮੌਕੇ ਮੈਡਮ ਕਿਰਨਜੀਤ ਕੌਰ ਨੇ ਕਿਹਾ ਕਿ ਸਰਕਾਰਾਂ ਆਮ ਲੋਕਾਂ ਦਾ ਰੁਜ਼ਗਾਰ ਖੋਹਣ ’ਤੇ ਤੁਲੀਆਂ ਹਨ ਤੇ ਸਕੂਲ ਬੰਦ ਕਰਕੇ ਬੱਚਿਆਂ ਦਾ ਭਵਿੱਖ ਖਰਾਬ ਕਰ ਰਹੀਆਂ ਹਨ। ਇਸ ਮੌਕੇ ਸੰਦੀਪ ਕੌਰ, ਹਰਜੀਤ ਸਿੰਘ, ਅਰਵਿੰਦਰ ਕੌਰ, ਪ੍ਰਦੀਪ ਕੌਰ, ਪਰਵਿੰਦਰ ਕੌਰ, ਹਰਜੀਤ ਕੌਰ, ਗੁਰਦੀਪ ਸਿੰਘ ਤੋਂ ਇਲਾਵਾ ਸਾਰਾ ਸਟਾਫ ਹਾਜ਼ਰ ਸੀ।