ਅਧਿਆਪਕਾਂ ਸਕੂਲਾਂ ਨੂੰ ਬੰਦ ਕਰਨ ਦੇ ਆਰਡਰਾਂ ਦੀਆਂ ਸਾੜੀਆਂ ਕਾਪੀਆਂ
Tuesday, Oct 24, 2017 - 01:45 AM (IST)
ਫ਼ਰੀਦਕੋਟ, (ਹਾਲੀ)- ਸਾਂਝਾ ਅਧਿਆਪਕ ਮੋਰਚਾ ਜ਼ਿਲਾ ਫਰੀਦਕੋਟ ਵੱਲੋਂ ਪ੍ਰੀਤ ਭਗਵਾਨ, ਸੁਖਵਿੰਦਰ ਸਿੰਘ ਸੁੱਖੀ, ਪ੍ਰੇਮ ਚਾਵਲਾ, ਦਵਿੰਦਰ ਸਿੰਘ, ਗੁਰਪ੍ਰੀਤ ਰੂਪਰਾ, ਗੁਰਪ੍ਰੀਤ ਰੰਧਾਵਾ, ਮੁਖਤਿਆਰ ਸਿੰਘ, ਬਖਸ਼ਿੰਦਰਜੀਤ ਸਿੰਘ, ਸਰਬਜੀਤ ਸਿੰਘ ਤੇ ਸ਼ਮਿੰਦਰ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ 800 ਸਕੂਲਾਂ ਨੂੰ ਬੰਦ ਕਰਨ ਦਾ ਜੋ ਫੈਸਲਾ ਲਿਆ ਗਿਆ ਹੈ, ਉਸ ਫੈਸਲੇ ਦੇ ਆਰਡਰਾਂ ਦੀਆਂ ਕਾਪੀਆਂ ਸਾੜ ਕੇ ਸਰਕਾਰ ਦੇ ਸਿੱਖਿਆ ਵਿਰੋਧੀ ਫੈਸਲੇ ਦਾ ਵਿਰੋਧ ਕੀਤਾ ਗਿਆ।
ਇਸ ਮੌਕੇ ਪ੍ਰੀਤ ਭਗਵਾਨ ਨੇ ਕਿਹਾ ਕਿ ਸਰਕਾਰ ਵੱਲੋਂ ਆਪਣੀਆਂ ਸਿੱਖਿਆ ਮਾਰੂ ਨੀਤੀਆਂ ਤੇ ਗਰੀਬਾਂ ਤੋਂ ਸਿੱਖਿਆ ਖੋਹਣ ਦੀਆਂ ਕੋਝੀਆਂ ਚਾਲਾਂ ਤਹਿਤ 800 ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ, ਜਿਸ ਦਾ ਸਾਂਝਾ ਅਧਿਆਪਕ ਮੋਰਚਾ ਜ਼ਿਲਾ ਫਰੀਦਕੋਟ ਵਿਰੋਧ ਕਰਦਾ ਹੈ। ਇਸ ਦੇ ਖਿਲਾਫ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਇਸ ਦੌਰਾਨ ਸੁਖਵਿੰਦਰ ਸੁੱਖੀ ਨੇ ਕਿਹਾ ਕਿ ਸਰਕਾਰ ਨੇ ਇਨ੍ਹਾਂ ਸਕੂਲਾਂ ਨੂੰ ਬਚਾਉਣ ਤੇ ਬੱਚਿਆਂ ਦੀ ਗਿਣਤੀ ਵਧਾਉਣ ਵਾਸਤੇ ਕੋਈ ਕਦਮ ਨਹੀਂ ਚੁੱਕਿਆ।
ਇਸ ਸਮੇਂ ਗੁਰਵਿੰਦਰਪਾਲ ਸਿੰਘ, ਲਛਮਣ ਦਾਸ, ਕੁਲਦੀਪ ਸਹਿਦੇਵ, ਗੁਰਦਿਆਲ ਭੱਟੀ, ਗਗਨਦੀਪ, ਸਾਹਿਲ, ਮਨਜੀਤ ਸਿੰਘ ਅਤੇ ਪਰਮਜੀਤ ਸਿੰਘ ਬੇਦੀ ਹਾਜ਼ਰ ਸਨ।
