ਅਧਿਆਪਕ ਦਿਵਸ: ਗੁਰੂ ਉਹ ਜੋ ਸਾਨੂੰ ਹਨੇਰੇ ਤੋਂ ਪ੍ਰਕਾਸ਼ ਵੱਲ ਲੈ ਜਾਵੇ
Saturday, Sep 05, 2020 - 03:21 PM (IST)
“ਜੇ ਸਉ ਚੰਦਾ ਉਗਵਹਿ ਸੂਰਜ ਚੜਹਿ ਹਜਾਰ।।
ਏਤੇ ਚਾਨਣ ਹੋਂਦਿਆਂ ਗੁਰ ਬਿਨ ਘੋਰ ਅੰਧਾਰ।।“
ਭਾਵ ਜੇ ਸੌ ਚੰਦਰਮਾ ਚੜ੍ਹਨ ਅਤੇ ਹਜ਼ਾਰ ਸੂਰਜ ਚੜ੍ਹਨ ਦੇ ਬਰਾਬਰ ਚਾਨਣ ਹੋ ਜਾਵੇ ਤਾਂ ਵੀ ਗੁਰੂ ਤੋਂ ਬਿਨ੍ਹਾਂ ਘੁੱਪ ਹਨੇਰਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਇਹ ਸਤਰਾਂ ਮਨੁੱਖੀ ਜੀਵਨ 'ਚ ਗੁਰੂ ਦੀ ਮਹੱਤਤਾ ਨੂੰ ਪ੍ਰਗਟ ਕਰਦੀਆਂ ਹਨ। ਵੇਦਾਂ 'ਚ ਵੀ ਗੁਰੂ ਨੂੰ ਬ੍ਰਹਮਾ, ਵਿਸ਼ਨੂੰ ਮਹੇਸ਼ ਅਤੇ ਪਾਰ ਬ੍ਰਹਮ ਦੀ ਉਪਾਧੀ ਦਿੱਤੀ ਗਈ ਹੈ। ਗੁਰੂ ਉਹ ਹੈ ਜੋ ਸਾਨੂੰ ਹਨੇਰੇ ਤੋਂ ਪ੍ਰਕਾਸ਼ ਦੇ ਵੱਲ ਲੈ ਜਾਂਦਾ ਹੈ। ਅੱਜ ਦੇ ਸਮੇਂ ਵਿਚ ਉਹ ਹੀ ਗੁਰੂ ਇਕ ਅਧਿਆਪਕ ਦੇ ਰੂਪ 'ਚ ਬੱਚਿਆਂ ਨੂੰ ਸਹੀ ਰਸਤਾ ਵਿਖਾਉਂਦਾ ਹੈ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਜ਼ਿਲ੍ਹੇ ''ਚ 52 ਨਵੇਂ ਕੋਰੋਨਾ ਮਰੀਜ਼ ਮਿਲਣ ਨਾਲ ਗਿਣਤੀ ਪੁੱਜੀ 1800 ਤੋਂ ਪਾਰ
ਭਾਰਤੀ ਸੰਸਕ੍ਰਿਤੀ 'ਚ ਅਧਿਆਪਕ ਨੂੰ ਮਾਂ ਬਾਪ ਦੇ ਬਰਾਬਰ ਦਰਜਾ ਦਿੱਤਾ ਜਾਂਦਾ ਹੈ ਕਿਉਂਕਿ ਮਾਂ-ਬਾਪ ਸਿਰਫ ਬੱਚੇ ਨੂੰ ਜਨਮ ਦਿੰਦੇ ਹਨ ਜਦਕਿ ਅਧਿਆਪਕ ਉਸ ਨੂੰ ਜੀਵਨ ਜਾਂਚ ਸਿਖਾਉਂਦੇ ਹਨ। ਅਧਿਆਪਕ ਵਿਦਿਆਰਥੀਆਂ ਦੇ ਜੀਵਨ 'ਚ ਘੁਮਿਆਰ ਦੀ ਤਰ੍ਹਾਂ ਹੁੰਦੇ ਹਨ, ਜੋ ਨਾ ਸਿਰਫ ਉਨ੍ਹਾਂ ਦੇ ਜੀਵਨ ਨੂੰ ਇਕ ਵਧੀਆ ਆਕਾਰ ਦਿੰਦੇ ਹਨ ਸਗੋਂ ਉਨ੍ਹਾਂ ਨੂੰ ਇਸ ਕਾਬਲ ਬਣਾਉਂਦੇ ਹਨ ਕਿ ਪੂਰੀ ਦੁਨੀਆ ਨੂੰ ਉਹ ਆਪਣੇ ਗਿਆਨ ਨਾਲ ਰੌਸ਼ਨ ਕਰ ਦੇਣ। ਇਸ ਲਈ ਅਧਿਆਪਕ ਨੂੰ ਰਾਸ਼ਟਰ ਨਿਰਮਾਤਾ ਕਿਹਾ ਜਾਂਦਾ ਹੈ ਕਿਉਂਕਿ ਕਿਸੇ ਵੀ ਦੇਸ਼ ਦੇ ਵਿਕਾਸ 'ਚ ਅਧਿਆਪਕ ਦੁਆਰਾ ਵਿਦਿਆਰਥੀਆਂ ਨੂੰ ਦਿੱਤੀ ਗਈ ਸਿੱਖਿਆ ਦੀ ਭੂਮਿਕਾ ਸਭ ਤੋਂ ਜ਼ਿਆਦਾ ਹੁੰਦੀ ਹੈ।
ਇਹ ਵੀ ਪੜ੍ਹੋ: ਬਿਨਾਂ ਸਹਾਰੇ ਚੱਲਣ 'ਚ ਅਸਮਰਥ ਇਨ੍ਹਾਂ ਅਧਿਆਪਕਾਂ ਨੇ ਕੋਰੋਨਾ ਕਾਲ 'ਚ ਵੀ ਨਿਭਾਈ ਅਹਿਮ ਭੂਮਿਕਾ
ਭਾਰਤ 'ਚ ਹਰ ਸਾਲ ਡਾਕਟਰ ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਜਨਮ ਦਿਵਸ ਭਾਵ 5 ਸਤੰਬਰ ਨੂੰ ਅਧਿਆਪਕ ਦਿਵਸ ਦੇ ਤੌਰ 'ਤੇ ਮਨਾਇਆ ਜਾਂਦਾ ਹੈ ਕਿਉਂਕਿ ਉਹ ਭਾਰਤ ਦੇ ਪਹਿਲੇ ਉੱਪ ਰਾਸ਼ਟਰਪਤੀ ਅਤੇ ਦੂਜੇ ਰਾਸ਼ਟਰਪਤੀ ਹੋਣ ਦੇ ਨਾਲ-ਨਾਲ ਇਕ ਮਹਾਨ ਸਿੱਖਿਆ ਸ਼ਾਸਤਰੀ ਅਤੇ ਅਧਿਆਪਕ ਸਨ। ਸਿੱਖਿਆ ਨਾਲ ਉਨ੍ਹਾਂ ਨੂੰ ਬਹੁਤ ਲਗਾਅ ਸੀ ਇਸ ਲਈ ਭਾਰਤ ਸਰਕਾਰ ਨੇ 1967 ਉਨ੍ਹਾਂ ਦੇ ਜਨਮ ਦਿਵਸ ਨੂੰ ਅਧਿਆਪਕ ਦਿਵਸ ਦੇ ਰੂਪ 'ਚ ਮਨਾਉਣ ਦਾ ਫ਼ੈਸਲਾ ਕੀਤਾ।
ਇਹ ਵੀ ਪੜ੍ਹੋ: ਨਾਭਾ: ਚਾਈਨੀਜ਼ ਤੜਕਾ ਰੈਸਟੋਰੈਂਟ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
ਡਾਕਟਰ ਸਰਵਪੱਲੀ ਰਾਧਾ ਕ੍ਰਿਸ਼ਨਨ ਜੀ ਦਾ ਜਨਮ 5 ਸਤੰਬਰ 1888 'ਚ ਤਮਿਲਨਾਡੂ ਦੇ ਤਿਰੁਤਨੀ ਪਿੰਡ 'ਚ ਇਕ ਗਰੀਬ ਪਰਿਵਾਰ 'ਚ ਹੋਇਆ। ਇਨ੍ਹਾਂ ਦੀ ਸ਼ੁਰੂਆਤੀ ਸਿੱਖਿਆ ਤਿਰੁਵੱਲੂਰ ਤਿਰੁਪਤਿ ਮਿਸ਼ਨ ਸਕੂਲ 'ਚ ਹੋਈ। ਫਿਰ ਇਨ੍ਹਾਂ ਨੇ ਮਦਰਾਸ ਕ੍ਰਿਸ਼ਚੀਅਨ ਕਾਲਜ ਤੋਂ ਆਪਣੀ ਪੜ੍ਹਾਈ ਪੂਰੀ ਕੀਤੀ। ਇਨ੍ਹਾਂ ਨੇ ਚੇਨਈ ਦੇ ਪ੍ਰੈਜ਼ੀਡੈਂਸੀ ਕਾਲਜ 'ਚ ਦਰਸ਼ਨ ਸ਼ਾਸਤਰ ਦੇ ਅਧਿਆਪਕ ਦੇ ਰੂਪ 'ਚ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਇਨ੍ਹਾਂ ਨੇ ਬਨਾਰਸ, ਕਲਕੱਤਾ, ਮੈਸੂਰ ਵਰਗੇ ਕਈ ਪ੍ਰਸਿੱਧ ਵਿਸ਼ਵ ਵਿਦਿਆਲੇ ਅਤੇ ਵਿਦੇਸ਼ਾਂ 'ਚ ਲੰਡਨ ਦੀ ਔਕਸਫੋਰਡ ਵਿਸ਼ਵ ਵਿਦਿਆਲੇ 'ਚ ਦਰਸ਼ਨ ਸ਼ਾਸਤਰ ਪੜ੍ਹਾਇਆ ਹੈਂ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ''ਚ ਦਿਨ-ਦਿਹਾੜੇ ਬੈਂਕ ''ਚ ਲੁੱਟ, ਗੰਨ ਪੁਆਇੰਟ ''ਤੇ ਖੋਹੀ ਲੱਖਾਂ ਦੀ ਨਕਦੀ
ਇਕ ਅਧਿਆਪਕ ਦੇ ਤੌਰ 'ਤੇ ਆਪਣੇ ਸਮਰਪਣ ਅਤੇ ਅਣਮੁੱਲੇ ਯੋਗਦਾਨ ਕਾਰਨ 1954'ਚ ਇਨ੍ਹਾਂ ਨੂੰ ਭਾਰਤ ਰਤਨ ਨਾਲ ਨਵਾਜਿਆ ਗਿਆ। ਰਾਜਨੀਤੀ 'ਚ ਆਉਣ ਤੋਂ ਪਹਿਲਾਂ ਇਨ੍ਹਾਂ ਨੇ ਆਪਣੇ ਜੀਵਨ ਦੇ 40 ਸਾਲ ਇਕ ਅਧਿਆਪਕ ਦੇ ਤੌਰ 'ਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸਮਰਪਿਤ ਕੀਤੇ। ਡਾਕਟਰ ਰਾਧਾ ਕ੍ਰਿਸ਼ਨਨ ਆਪਣੇ ਵਿਦਿਆਰਥੀਆਂ ਨੂੰ ਦਰਸ਼ਨ ਸ਼ਾਸਤਰ ਵਰਗੇ ਗੰਭੀਰ ਵਿਸ਼ੇ ਨੂੰ ਆਪਣੀ ਸ਼ੈਲੀ ਨਾਲ ਅਸਾਨ ਅਤੇ ਰੋਚਕ ਬਣਾਕੇ ਪੜ੍ਹਾਉਂਦੇ ਸਨ।
ਇਹ ਵੀ ਪੜ੍ਹੋ: ਜਾਣੋ ਵੀਕੈਂਡ ਤਾਲਾਬੰਦੀ ਦੌਰਾਨ ਪੰਜਾਬ 'ਚ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ (ਵੀਡੀਓ)
ਉਹ ਹਮੇਸ਼ਾ ਉੱਚ ਨੈਤਿਕ ਕਦਰਾਂ ਕੀਮਤਾਂ ਨੂੰ ਆਪਣੇ ਆਚਰਣ 'ਚ ਉਤਾਰਨ ਦੀ ਪ੍ਰੇਰਨਾ ਆਪਣੇ ਵਿਦਿਆਰਥੀਆਂ ਨੂੰ ਦਿੰਦੇ ਸਨ। ਉਹ ਜਿਸ ਵੀ ਵਿਸ਼ੇ ਨੂੰ ਪੜ੍ਹਾਉਂਦੇ ਸਨ ਪਹਿਲਾਂ ਖੁਦ ਉਸ ਦਾ ਅਧਿਐਨ ਕਰਦੇ ਸਨ। ਉਹ ਸਾਰੇ ਸੰਸਾਰ ਨੂੰ ਇਕ ਸਕੂਲ ਮੰਨਦੇ ਸਨ। ਉਨ੍ਹਾਂ ਦਾ ਕਹਿਣਾ ਸੀ ਕਿ ਸਿੱਖਿਆ ਦੇ ਮਾਧਿਅਮ ਨਾਲ ਹੀ ਮਨੁੱਖੀ ਦਿਮਾਗ ਦਾ ਵਧੀਆ ਉਪਯੋਗ ਕੀਤਾ ਜਾ ਸਕਦਾ ਹੈ। ਇਸ ਲਈ ਅਧਿਆਪਕਾਂ ਨੂੰ ਸਨਮਾਨ ਦੇਣ ਅਤੇ ਭਾਰਤ ਦੇ ਦੂਜੇ ਰਾਸ਼ਟਰਪਤੀ ਡਾਕਟਰ ਰਾਧਾ ਕ੍ਰਿਸ਼ਨਨ ਦੇ ਜਨਮ ਦਿਵਸ ਨੂੰ ਭਾਰਤ 'ਚ 5 ਸਤੰਬਰ ਅਧਿਆਪਕ ਦਿਵਸ ਦੇ ਰੂਪ ਵਿੱਚ ਮਨਾਇਆ ਜਾਣ ਲੱਗਾ।
ਇਹ ਵੀ ਪੜ੍ਹੋ: ਮਾਂ-ਪਿਓ ਦਾ ਸਾਇਆ ਉੱਠਣ ਤੋਂ ਬਾਅਦ ਧੀਆਂ 'ਤੇ ਮੁੜ ਡਿੱਗਾ ਦੁੱਖਾਂ ਦਾ ਪਹਾੜ, ਹੁਣ ਇਕਲੌਤੇ ਭਰਾ ਨੇ ਕੀਤੀ ਖ਼ੁਦਕੁਸ਼ੀ
ਇਸ ਦਿਨ ਪੂਰੇ ਦੇਸ਼ 'ਚ ਭਾਰਤ ਸਰਕਾਰ ਦੁਆਰਾ ਸਭ ਤੋਂ ਵਧੀਆ ਅਧਿਆਪਕਾਂ ਨੂੰ ਰਾਸ਼ਟਰਪਤੀ ਦੁਆਰਾ ਪੁਰਸਕਾਰ ਦਿੱਤਾ ਜਾਂਦਾ ਹੈ। ਰਾਜ ਸਰਕਾਰਾਂ ਵੀ ਆਪਣੇ-ਆਪਣੇ ਰਾਜਾਂ ਦੇ ਸਰਵੋਤਮ ਅਧਿਆਪਕਾਂ ਨੂੰ ਸਨਮਾਨਤ ਕਰਦੀਆਂ ਹਨ ਕਿਉਂਕਿ ਆਦਰਸ਼ ਅਧਿਆਪਕ ਹੀ ਸਮਾਜ 'ਚ ਉੱਚ ਆਦਰਸ਼ ਸਥਾਪਤ ਕਰਨ ਵਾਲਾ ਵਿਅਕਤੀਤਵ ਹੁੰਦਾ ਹੈ। ਕਿਸੇ ਵੀ ਦੇਸ਼ ਜਾਂ ਸਮਾਜ ਦੇ ਨਿਰਮਾਣ 'ਚ ਸਿੱਖਿਆ ਦੀ ਅਹਿਮ ਭੂਮਿਕਾ ਹੁੰਦੀ ਹੈ। ਇਕ ਅਦਰਸ਼ ਅਧਿਆਪਕ ਹੀ ਸਮਾਜ ਦੀ ਨੀਂਹ ਹੁੰਦਾ ਹੈ ਕਿਉਂਕਿ ਉਹ ਆਪਣੇ ਜੀਵਨ ਦੇ ਅੰਤ ਤਕ ਇਕ ਮਾਰਗ ਦਰਸ਼ਕ ਦੀ ਭੂਮਿਕਾ ਨਿਭਾਉਂਦਾ ਹੈ ਅਤੇ ਸਮਾਜ ਨੂੰ ਸਹੀ ਰਸਤਾ ਦਿਖਾਉਂਦਾ ਹੈ।
ਪੂਜਾ ਸ਼ਰਮਾ
ਅੰਗਰੇਜ਼ੀ ਲੈਕਚਰਾਰ
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਵਾਂ ਸ਼ਹਿਰ
ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ