ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ

Tuesday, Jul 31, 2018 - 06:25 AM (IST)

ਤਰਨਤਾਰਨ,   (ਆਹਲੂਵਾਲੀਆ, ਸ਼ਕਤੀ ਸ਼ਰਮਾ)-  ਸਾਂਝਾ ਅਧਿਆਪਕ ਮੋਰਚਾ ਜ਼ਿਲਾ ਤਰਨਤਾਰਨ  ਨੇ ਸਿੱਖਿਆ ਮੰਤਰੀ ਪੰਜਾਬ ਵੱਲੋਂ ਅੰਮ੍ਰਿਤਸਰ ਤਾਇਨਾਤ ਸਾਂਝਾ ਅਧਿਆਪਕ ਮੋਰਚਾ ਦੇ ਆਗੂਆਂ ਦੀਆਂ ਕੀਤੀਆਂ ਗਈਆਂ ਮੁਅੱਤਲੀਅਾਂ ਦੇ ਵਿਰੋਧ ਵਿਚ ਸਿੱਖਿਆ ਮੰਤਰੀ ਦਾ ਪੁਤਲਾ ਆਗੂ ਬਖਸ਼ੀਸ਼ ਸਿੰਘ ਜਵੰਦਾ, ਸਰਬਜੀਤ ਸਿੰਘ, ਮਨਜਿੰਦਰ ਸਿੰਘ ਤੁਡ਼, ਨਛੱਤਰ ਸਿੰਘ, ਕਾਰਜ ਸਿੰਘ ਕੈਰੋਂ, ਬਲਦੇਵ ਸਿੰਘ, ਗੁਰਵਿੰਦਰ ਸਿੰਘ, ਕੁਲਬੀਰ ਸਿੰਘ ਆਦਿ ਦੀ ਅਗਵਾਈ  ’ਚ ਚੌਕ ਚਾਰ ਖੰਭਾ ਤਰਨਤਾਰਨ ਵਿਖੇ ਫੂਕਿਆ  ਅਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਸਾਂਝਾ ਅਧਿਆਪਕ ਮੋਰਚੇ ਵੱਲੋਂ ਲੁਧਿਆਣਾ ਅਤੇ ਪਟਿਆਲਾ ਦੇ ਪ੍ਰਭਾਵਸ਼ਾਲੀ ਪ੍ਰਦਰਸ਼ਨਾਂ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਮੌਕਿਆਂ ’ਤੇ ਗੱਲਬਾਤ ਕਰਕੇ ਸਰਕਾਰ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਲਾਗੂ ਕਰਨ ਤੋਂ ਟਾਲ ਮਟੋਲ ਕਰ ਰਹੀ ਹੈ। 
ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਅਧਿਆਪਕਾਂ ਦੀਆਂ ਇਹ ਮੁਅੱਤਲੀਆਂ ਕਿਸੇ ਤਰ੍ਹਾਂ ਵੀ ਸਹਿਣ ਨਹੀਂ ਕੀਤੀਆਂ ਜਾਣਗੀਆਂ ਅਤੇ ਇਨ੍ਹਾਂ ਅਧਿਆਪਕਾਂ ਨੂੰ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ। 
ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਤਾਂ ਸਰਕਾਰ ਖਿਲਾਫ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਜਿਸ ਦਾ ਜ਼ਿੰਮੇਵਾਰ ਸਿੱਖਿਆ ਮੰਤਰੀ ਹੋਵੇਗਾ। ਇਸ ਮੌਕੇ ਦਿਲਬਾਗ ਸਿੰਘ ਤੁਡ਼, ਕਸ਼ਮੀਰ ਚੋਹਲਾ, ਅੰਮ੍ਰਿਤਪਾਲ ਬਾਕੀਪੁਰ, ਹਰਪ੍ਰੀਤ ਧੂੰਦਾ, ਤੇਜਿੰਦਰ ਸਿੰਘ, ਜਗਦੀਪ ਪੱਟੀ, ਮਨਜਿੰਦਰ ਲਾਲਪੁਰ, ਰਾਜਬੀਰ ਸਿੰਘ, ਗੁਰਮੀਤ ਸਿੰਘ, ਪ੍ਰਿਤਪਾਲ ਸਿੰਘ, ਬਲਜਿੰਦਰ ਸਿੰਘ ਝਬਾਲ, ਰੇਸ਼ਮ ਸਿੰਘ, ਜਗਤਾਰ ਸਿੰਘ ਆਦਿ ਹਾਜ਼ਰ ਸਨ।


Related News