ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ

Thursday, Sep 24, 2026 - 01:24 PM (IST)

ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ

ਲੁਧਿਆਣਾ (ਵਿੱਕੀ) : ਸਮਾਰਟ ਰਾਸ਼ਨ ਕਾਰਡਾਂ ਦੀ ਵੈਰੀਫ਼ਿਕੇਸ਼ਨ ਡਿਊਟੀ ’ਤੇ ਨਾ ਜਾਣ ਵਾਲੇ ਅਧਿਆਪਕਾਂ ਨੂੰ ਲੁਧਿਆਣਾ, ਅੰਮ੍ਰਿਤਸਰ ਅਤੇ ਬਰਨਾਲਾ ਸਮੇਤ ਕਈ ਜ਼ਿਲਿਆਂ ਦੇ ਪ੍ਰਸ਼ਾਸਨ ਵਲੋਂ ਨੋਟਿਸ ਜਾਰੀ ਕਰਕੇ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ ਹੈ। ਇਕੱਲੇ ਲੁਧਿਆਣਾ ਵਿਚ ਹੀ ਟ੍ਰੇਨਿੰਗ ਵਿਚ ਸ਼ਾਮਲ ਨਾ ਹੋਣ ਵਾਲੇ 314 ਅਧਿਆਪਕਾਂ ਨੂੰ ਨੋਟਿਸ ਭੇਜੇ ਗਏ ਹਨ। ਅਧਿਆਪਕਾਂ ਵਿਚ ਇਸ ਸਮੇਂ ਉਲਝਣ ਦੀ ਸਥਿਤੀ ਬਣੀ ਹੋਈ ਹੈ। ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਜ਼ਿਲਾ ਸਿੱਖਿਆ ਅਫ਼ਸਰਾਂ ਨੂੰ ਪ੍ਰਸ਼ਾਸਨ ਨਾਲ ਤਾਲਮੇਲ ਕਰ ਕੇ ਅਧਿਆਪਕਾਂ ਦੀ ਥਾਂ ਹੋਰਨਾਂ ਵਿਭਾਗਾਂ ਦੇ ਕਰਮਚਾਰੀਆਂ ਤੋਂ ਵੈਰੀਫ਼ਿਕੇਸ਼ਨ ਕਰਵਾਉਣ ਲਈ ਕਿਹਾ ਗਿਆ ਹੈ। ਦੂਜੇ ਪਾਸੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਪ੍ਰਧਾਨ ਵਿਕਰਮ ਦੇਵ ਸਿੰਘ ਨੇ ਮੰਗ ਕੀਤੀ ਹੈ ਕਿ ਸਿਰਫ਼ ਜ਼ੁਬਾਨੀ ਗੱਲਬਾਤ ਕਾਫ਼ੀ ਨਹੀਂ, ਸਗੋਂ ਮੁੱਖ ਸਕੱਤਰ ਦਫ਼ਤਰ ਤੋਂ ਇਸ ਡਿਊਟੀ ਤੋਂ ਮੁਕਤੀ ਦੇ ਲਿਖਤੀ ਹੁਕਮ ਜਾਰੀ ਹੋਣੇ ਚਾਹੀਦੇ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ ਫਰਾਰ

ਗ਼ੈਰ-ਅਧਿਆਪਨ ਕਾਰਜਾਂ ਦਾ ਬੋਝ

ਅਧਿਆਪਕਾਂ ਦਾ ਕਹਿਣਾ ਹੈ ਕਿ ਉਹ ਪਹਿਲਾਂ ਹੀ ਚੋਣਾਂ, ਮਰਦਮਸ਼ੁਮਾਰੀ, ਪਰਾਲੀ ਰੋਕਥਾਮ, ਖੇਡਾਂ ਅਤੇ ਹੜ੍ਹ ਰਾਹਤ ਵਰਗੇ ਕਈ ਵਾਧੂ ਕੰਮਾਂ ਦੇ ਬੋਝ ਹੇਠ ਹਨ। ਜ਼ਿਕਰਯੋਗ ਹੈ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਪੰਜਾਬ ਵਿਚ 31,370 ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦਾ ਹਵਾਲਾ ਦਿੰਦਿਆਂ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਅਧਿਆਪਕਾਂ ਨੂੰ ਗ਼ੈਰ-ਅਧਿਆਪਨ ਡਿਊਟੀਆਂ ਤੋਂ ਸਥਾਈ ਛੋਟ ਦੇਣ ਦੀ ਮੰਗ ਕਰ ਚੁੱਕੇ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਸਾਬਕਾ AIG ਰਾਜਜੀਤ ਸਿੰਘ ਹੁੰਦਲ ਨੇ ਪੁਲਸ ਅੱਗੇ ਕੀਤਾ ਆਤਮ ਸਮਰਪਣ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News