''7ਵਾਂ ਪੇਅ ਕਮਿਸ਼ਨ ਲਾਗੂ ਕਰੇ ਸਰਕਾਰ, ਨਹੀਂ ਤਾਂ ਸੰਘਰਸ਼ ਕਰਾਂਗੇ ਹੋਰ ਤੇਜ਼''

12/18/2019 4:35:09 PM

ਲੁਧਿਆਣਾ (ਨਰਿੰਦਰ) : 7ਵੇਂ ਪੇਅ ਕਮਿਸ਼ਨ ਨੂੰ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਦੀਆਂ ਸਰਕਾਰੀ ਯੂਨੀਵਰਸਿਟੀਆਂ ਦੇ ਅਧਿਆਪਕ ਸੰਘਰਸ਼ ਦੀ ਰਾਹ 'ਤੇ ਤੁਰ ਪਏ ਹਨ। ਇਸ ਸਬੰਧੀ ਬੁੱਧਵਾਰ ਨੂੰ ਲੁਧਿਆਣਾ 'ਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਆਪਕਾਂ ਵਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ ਅਤੇ ਆਪਣੀਆਂ ਮੰਗਾਂ ਸਰਕਾਰ ਅੱਗੇ ਰੱਖੀਆਂ ਗਈਆਂ। ਅਧਿਆਪਕਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕਰ ਦਿੱਤਾ ਜਾਵੇਗਾ।

Babita

This news is Content Editor Babita