ਡਿਪਟੀ ਸਪੀਕਰ ਦੀ ਕੋਠੀ ਦਾ ਘਿਰਾਓ ਕਰਨ ਜਾਂਦੇ ਅਧਿਆਪਕਾਂ ਦੀ ਪੁਲਸ ਨਾਲ ਧੱਕਾਮੁੱਕੀ
Tuesday, Nov 13, 2018 - 06:40 PM (IST)
ਬਠਿੰਡਾ— ਪੰਜਾਬ ਸਰਕਾਰ ਵੱਲੋਂ ਤਨਖਾਹਾਂ 'ਚ ਕੀਤੀ ਗਈ ਕਟੌਤੀ ਸਬੰਧੀ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਸਾਂਝਾ ਅਧਿਆਪਕ ਯੂਨੀਅਨ ਵੱਲੋਂ ਬਠਿੰਡਾ ਵਿਖੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਅਧਿਆਪਕਾਂ ਦੀ ਪੁਲਸ ਦੇ ਨਾਲ ਧੱਕਾਮੁੱਕੀ ਹੋ ਗਈ। ਦੱਸ ਦੇਈਏ ਕਿ ਦਾਦਾ-ਪੋਤੀ ਪਾਰਕ ਦੇ ਕੋਲ ਅਧਿਆਪਕਾਂ ਦੇ ਰੋਸ ਪ੍ਰਦਰਸ਼ਨ ਸਬੰਧੀ ਪੁਲਸ ਵੱਲੋਂ ਨਾਕਾ ਲਗਾਇਆ ਗਿਆ ਸੀ, ਇਸੇ ਦੌਰਾਨ ਅਧਿਆਪਕ ਨੇ ਨਾਕਾ ਤੋੜ ਕੇ ਡਿਪਟੀ ਸਪੀਕਰ ਦੀ ਕੋਠੀ ਦਾ ਘਿਰਾਓ ਕਰਨਾ ਚਾਹਿਆ ਤਾਂ ਪੁਲਸ ਦੇ ਨਾਲ ਧੱਕਾਮੁੱਕੀ ਹੋ ਗਈ।