ਪਟਿਆਲਾ ‘ਚ ਬੇਰੁਜ਼ਗਾਰ ਅਧਿਆਪਕਾਂ ਤੇ ਪੁਲਸ ‘ਚ ਜ਼ਬਰਦਸਤ ਝੜਪ, ਵਿਗੜੇ ਹਾਲਾਤ

08/25/2021 5:45:46 PM

ਪਟਿਆਲਾ (ਮਨਦੀਪ ਸਿੰਘ ਜੋਸਨ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਪਣੇ ਸ਼ਾਹੀ ਸ਼ਹਿਰ ਵਿਚ ਅਧਿਆਪਕਾਂ ਦਾ ਸੰਘਰਸ਼ ਲਗਾਤਾਰ ਚੱਲ ਰਿਹਾ ਹੈ। ਬੇਰੁਜ਼ਗਾਰ ਸਾਂਝਾ ਮੋਰਚਾ ਦੀ ਅਗਵਾਈ ਵਿੱਚ ਸੈਂਕੜੇ ਬੇਰੁਜ਼ਗਾਰਾਂ ਨੇ ਅੱਜ ਫਿਰ ਮੋਤੀ ਮਹਿਲ ਤੱਕ ਜ਼ੋਰਦਾਰ ਰੋਸ਼ ਮਾਰਚ ਕਰਕੇ ਮੋਤੀ ਮਹਿਲ ਦਾ ਘਿਰਾਓ ਕੀਤਾ। ਪੋਸਟਾਂ ਭਰੇ ਜਾਣ ਨੂੰ ਲੈ ਕੇ ਅਧਿਆਪਕਾਂ ਵਿੱਚ ਵੱਡਾ ਰੋਸ ਵਿਖਾਈ ਦਿੱਤਾ ਅਤੇ ਮਾਰਚ ਕਰਦਿਆਂ ਉਨ੍ਹਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਵਾਈ. ਪੀ. ਐਸ. ਚੌਂਕ ਵਿੱਚ ਇਨ੍ਹਾਂ ਬੇਰੁਜ਼ਗਾਰਾਂ ਨੂੰ ਧੱਕੇ ਮਿਲੇ ਅਤੇ ਮੀਟਿੰਗ ਦਾ ਲਾਲੀਪਾਪ ਦੇ ਕੇ ਵਾਪਸ ਤੋਰ ਦਿੱਤਾ ਗਿਆ। ਵੱਡੀ ਗਿਣਤੀ ਵਿਚ ਇਕੱਠੇ ਹੋਏ ਅਧਿਆਪਕਾਂ ਨੂੰ ਰੋਕਣ ਲਈ ਪੁਲਸ ਪ੍ਰਸ਼ਾਸਨ ਨੇ ਪੁਖ਼ਤਾ ਇੰਤਜ਼ਾਮ ਕੀਤੇ ਹੋਏ ਸਨ। ਜ਼ਿਕਰਯੋਗ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਇਹ ਬੇਰੁਜ਼ਗਾਰ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਸੰਗਰੂਰ ਕੋਠੀ ਅੱਗੇ 31 ਦਸੰਬਰ ਤੋਂ ਪੱਕਾ ਧਰਨਾ ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਵਿੱਚ ਚੱਲ ਰਿਹਾ ਹੈ।

ਇਹ ਵੀ ਪੜ੍ਹੋ: ਰੂਪਨਗਰ: ਕਿਸਾਨਾਂ 'ਤੇ ਟੁੱਟਿਆ ਇਕ ਹੋਰ ਕੁਦਰਤ ਦਾ ਕਹਿਰ, ਕਰੋੜਾਂ ਰੁਪਏ ਦੀ ਫ਼ਸਲ ਖਾ ਗਈ ਸੁੰਡੀ

ਇਥੇ ਦੱਸ ਦੇਈਏ ਬੇਰੁਜ਼ਗਾਰ ਸਾਂਝਾ ਮੋਰਚਾ ਜਿਸ ਵਿੱਚ ਪੰਜ ਬੇਰੁਜ਼ਗਾਰ ਜਥੇਬੰਦੀਆਂ ਸ਼ਾਮਲ ਹਨ, ਉਕਤ ਜਥੇਬੰਦੀਆਂ ਨਾਲ ਸਬੰਧਤ ਬੇਰੁਜ਼ਗਾਰ ਅੱਜ ਬਾਰਾਂਦਰੀ ਗਾਰਡਨ ਵਿਖੇ ਇਕੱਠੇ ਹੋਣ ਉਪਰੰਤ ਰੋਸ ਮਾਰਚ ਕਰਦੇ ਹੋਏ ਵਾਈ. ਪੀ. ਐੱਸ ਚੌਂਕ ਵਿੱਚ ਪਹੁੰਚੇ, ਜਿੱਥੇ ਬੇਰੁਜ਼ਗਾਰਾਂ ਨੂੰ ਰੋਕਣ ਲਈ ਪਟਿਆਲਾ ਪੁਲਸ ਪ੍ਰਸ਼ਾਸਨ ਦੇ ਵੱਲੋਂ ਚੌਂਕ ਵਿਚ ਬੈਰੀਕੇਡਿੰਗ ਕੀਤੀ ਹੋਈ ਸੀ। ਪੁਲਸ ਪ੍ਰਸ਼ਾਸਨ ਨੇ ਬੇਰੁਜ਼ਗਾਰਾਂ ਨੂੰ ਚੌਂਕ ਵਿੱਚ ਰੋਕਣ ਦੀ ਕੋਸ਼ਿਸ਼ ਕੀਤੀ ਪਰ ਬੇਰੁਜ਼ਗਾਰ ਅਧਿਆਪਕ ਮੁੱਖ ਮੰਤਰੀ ਨੂੰ ਮਿਲਣ ਲਈ ਮੋਤੀ ਮਹਿਲ ਵਿੱਚ ਜਾਣ ਲਈ ਬਜ਼ਿੱਦ ਸਨ, ਜਿਸ ਦੌਰਾਨ ਬੇਰੁਜ਼ਗਾਰਾਂ ਦੀ ਪੁਲਸ ਪ੍ਰਸ਼ਾਸਨ ਨਾਲ ਜ਼ਬਰਦਸਤ ਧੱਕਾ-ਮੁੱਕੀ ਹੋਈ। ਹਰਦੀਪ ਕੌਰ ਭਦੌੜ ਦੇ ਕੱਪੜੇ ਫਟ ਗਏ। ਕੁਝ ਬੇਰੁਜ਼ਗਾਰਾਂ ਦੇ ਜਿਸਮ ਉੱਤੇ ਧੱਕਾਮੁੱਕੀ ਦੌਰਾਨ ਜ਼ਖ਼ਮ ਵੀ ਪਾਏ ਗਏ। ਬੇਰੁਜ਼ਗਾਰਾਂ ਨੇ ਚੌਂਕ ਵਿਚ ਹੀ ਧਰਨਾ ਸੁਰੂ ਕਰ ਦਿੱਤਾ। ਲੰਬੀ ਕਸ਼ਮਕਸ਼ ਮਗਰੋਂ 30 ਅਗਸਤ ਲਈ ਮੁੱਖ ਮੰਤਰੀ ਹਾਊਸ ਚੰਡੀਗੜ੍ਹ ਵਿਖੇ ਮੀਟਿੰਗ ਦੀ ਕਾਪੀ ਦੇ ਕੇ ਬੇਰੁਜ਼ਗਾਰਾਂ ਨੂੰ ਸ਼ਾਂਤ ਕੀਤਾ।

ਇਹ ਵੀ ਪੜ੍ਹੋ: ਜਲੰਧਰ ਪੁੱਜੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਿਸਾਨਾਂ ਵੱਲੋਂ ਵਿਰੋਧ, ਵਿਖਾਈਆਂ ਕਾਲੀਆਂ ਝੰਡੀਆਂ

ਬੇਰੁਜ਼ਗਾਰ ਬੀ.ਐੱਡ ਟੈੱਟ ਪਾਸ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸਾਂਝੇ ਮੋਰਚੇ ਦੇ ਆਗੂ ਸੁਖਵਿੰਦਰ ਸਿੰਘ ਢਿੱਲਵਾਂ, ਹਰਜਿੰਦਰ ਸਿੰਘ ਝੁਨੀਰ, ਹਰਬੰਸ ਸਿੰਘ ਤੇ ਸੁਖਦੇਵ ਸਿੰਘ ਜਲਾਲਾਬਾਦ ਨੇ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਦੀਆਂ ਵੋਟਾਂ ਸਮੇਂ ਕਾਂਗਰਸ ਸਰਕਾਰ ਜਿਹੜੇ ਵਾਅਦੇ ਕਰਕੇ ਸੱਤਾ ਤੇ ਕਾਬਜ਼ ਹੋਈ ਸੀ, ਉਨ੍ਹਾਂ ਵਾਅਦਿਆਂ ਨੂੰ ਪੂਰਾ ਕਰਨਾ ਭੁੱਲ ਚੁੱਕੀ ਹੈ। ਨੇਤਾਵਾਂ ਨੇ ਕਿਹਾ ਕਿ ਦੂਜਾ ਧਰਨਾ ਜਿੱਥੇ ਮੁਨੀਸ਼ ਫਾਜ਼ਲਿਕਾ ਪਿਛਲੇ 5 ਦਿਨਾਂ ਤੋਂ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਪੰਜਾਬੀ, ਸਮਾਜਿਕ ਸਿੱਖਿਆ ਅਤੇ ਹਿੰਦੀ ਦੀਆਂ 9000 ਅਸਾਮੀਆਂ ਅਤੇ ਬੇਰੁਜ਼ਗਾਰ ਸਾਂਝੇ ਮੋਰਚੇ ਵਿਚ ਸ਼ਾਮਲ ਜਥੇਬੰਦੀਆਂ ਦੀ ਮੰਗ ਨੂੰ ਲੈ ਕੇ ਸੰਗਰੂਰ ਸਿਵਲ ਹਸਪਤਾਲ ਦੀ ਟੈਂਕੀ 'ਤੇ ਚੜ੍ਹਿਆ ਹੋਇਆ ਹੈ, ਚੱਲ ਰਿਹਾ ਹੈ।

ਇਸ ਮੌਕੇ ਅਮਨ ਸੇਖਾ, ਸਵਰਨ, ਜਸਪਾਲ, ਪਵਨ ਜਲਾਲਾਬਾਦ, ਲਫ਼ਜ਼, ਬਲਕਾਰ ਸਿੰਘ, ਬਲਰਾਜ ਸਿੰਘ, ਜੱਗੀ ਜੋਧਪੁਰ,ਕੁਲਵੰਤ ਸਿੰਘ, ਕਿਰਨ ਈਸੜਾ, ਗਗਨਦੀਪ ਗਰੇਵਾਲ, ਕੁਲਦੀਪ ਭੁਟਾਲ, ਨਰਿੰਦਰ ਕੰਬੌਜ, ਪ੍ਰਤਿੰਦਰ ਕੌਰ, ਅਲਕਾ ਰਾਣੀ, ਗੁਰਪ੍ਰੀਤ ਸਰਾਂ, ਗੁਰਪ੍ਰੀਤ ਰਾਮਪੁਰਾ ਫੂਲ, ਹਰਦੀਪ ਕੌਰ, ਸੰਦੀਪ ਨਾਭਾ, ਰਣਵੀਰ ਨਦਾਮਪੁਰ, ਸੁਖਵੀਰ ਦੁਗਾਲ, ਸਰਵਰਿੰਦਰ ਮੱਤਾ, ਗੁਰਪ੍ਰੀਤ ਖੰਨਾ, ਜਤਿੰਦਰ ਢਿੱਲੋੰ, ਹਰਪ੍ਰੀਤ ਸਿੰਘ, ਰਸ਼ਪਾਲ ਸਿੰਘ, ਜਗਦੀਸ਼ ਸਿੰਘ, ਰੇਖਾ ਰਾਣੀ, ਸਿਮਰਜੀਤ ਕੌਰ ,ਹਰਪ੍ਰੀਤ ਸਿੰਘ, ਰਸ਼ਪਾਲ ਸਿੰਘ, ਜਗਦੀਸ਼ ਸਿੰਘ, ਰੇਖਾ ਰਾਣੀ, ਸਿਮਰਜੀਤ ਕੌਰ, ਨਰਿੰਦਰ ਫਾਜ਼ਿਲਕਾ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ: ਜਲੰਧਰ: ਜੇਕਰ ਤੁਸੀਂ ਵੀ ਕਰਨਾ ਹੈ ਅੱਜ ਬੱਸ 'ਚ ਸਫ਼ਰ ਤਾਂ ਹੋ ਜਾਓ ਸਾਵਧਾਨ, ਪਹਿਲਾਂ ਪੜ੍ਹੋ ਇਹ ਖ਼ਬਰ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

shivani attri

This news is Content Editor shivani attri