ਜਲੰਧਰ ਵਿਖੇ ਬੇਰੁਜ਼ਗਾਰ ਅਧਿਆਪਕਾਂ ਦਾ ਜ਼ਬਰਦਸਤ ਪ੍ਰਦਰਸ਼ਨ, ਮੰਤਰੀ ਪਰਗਟ ਸਿੰਘ ਦੀ ਘੇਰੀ ਕੋਠੀ

Thursday, Oct 28, 2021 - 06:27 PM (IST)

ਜਲੰਧਰ (ਰਾਹੁਲ, ਸੋਨੂੰ, ਸੁਮਿਤ)- ਬੇਰੁਜ਼ਗਾਰ ਬੀ. ਐੱਡ ਟੈੱਟ ਪਾਸ ਅਧਿਆਪਕਾਂ ਵੱਲੋਂ ਜਲੰਧਰ ਵਿੱਚ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਰਿਹਾਇਸ਼ ਬਾਹਰ ਧਰਨਾ ਦਿੱਤਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਧਿਆਪਕਾਂ ਨੂੰ ਇਹ ਭਰੋਸਾ ਦਿਵਾਇਆ ਗਿਆ ਕਿ 29 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ ਉਨ੍ਹਾਂ ਦੀ ਮੁਲਾਕਾਤ ਹੋਵੇਗੀ, ਜਿਸ ਦੌਰਾਨ ਆਪਣਾ ਪੱਖ ਮੁੱਖ ਮੰਤਰੀ ਸਾਹਮਣੇ ਰੱਖ ਸਕਦੇ ਹਨ।

PunjabKesari

ਪ੍ਰਸ਼ਾਸਨ ਦੇ ਇਸ ਦਾਅਵੇ ਤੋਂ ਬਾਅਦ ਬੇਰੁਜ਼ਗਾਰ ਟੈੱਟ ਪਾਸ ਅਧਿਆਪਕਾਂ ਵੱਲੋਂ ਆਪਣਾ ਧਰਨਾ ਪਰਗਟ ਸਿੰਘ ਦੇ ਘਰ ਬਾਹਰੋਂ ਉਠਾਉਣ ਦਾ ਫ਼ੈਸਲਾ ਕੀਤਾ ਗਿਆ ਅਤੇ ਜਲੰਧਰ ਬੱਸ ਸਟੈਂਡ 'ਤੇ ਪੱਕਾ ਮੋਰਚਾ ਲਗਾਈ ਰੱਖਣ ਦਾ ਫ਼ੈਸਲਾ ਲਿਆ।  

ਇਹ ਵੀ ਪੜ੍ਹੋ:  ਰੰਧਾਵਾ ਵੱਲੋਂ ਨਾਕੇ 'ਤੇ ਰੇਡ ਦੌਰਾਨ ਸਸਪੈਂਡ ਕੀਤੇ ਮੁਲਾਜ਼ਮ ਬੋਲੇ, ‘‘ਸਾਡਾ ਤਾਂ ਕੋਈ ਕਸੂਰ ਹੀ ਨਹੀਂ ਸੀ’’ (ਵੀਡੀਓ)

PunjabKesari

ਅਧਿਆਪਕਾਂ ਮੁਤਾਬਕ ਜੇਕਰ ਕੱਲ੍ਹ ਦੀ ਮੀਟਿੰਗ ਵਿਚ ਪੰਜਾਬ ਸਰਕਾਰ ਵੱਲੋਂ ਸਮਾਜਿਕ ਸਿੱਖਿਆ ਪੰਜਾਬੀ ਹਿੰਦੀ ਦੇ ਸਬਜੈਕਟ ਲਈ 9000 ਅਸਾਮੀਆਂ ਦਾ ਨੋਟੀਫਿਕੇਸ਼ਨ ਨਹੀਂ ਜਾਰੀ ਹੁੰਦਾ ਤਾਂ ਜਲੰਧਰ ਵਿੱਚ ਧਰਨਾ ਪੱਕਾ ਲਗਾਇਆ ਜਾਵੇਗਾ। ਇਸ ਦੌਰਾਨ ਅੱਗੇ ਵਧ ਰਹੇ ਅਧਿਆਪਕਾਂ ਨੂੰ ਜਦੋਂ ਪੁਲਸ ਨੇ ਰੋਕਿਆ ਤਾਂ ਉਨ੍ਹਾਂ ਦੀ ਪੁਲਸ ਨਾਲ ਜ਼ਬਰਦਸਤ ਝੜਪ ਹੋ ਗਈ। ਪੁਲਸ ਵੱਲੋਂ ਲਾਠੀਚਾਰਜ ਵੀ ਕੀਤਾ ਗਿਆ। ਇਸ ਝੜਪ ਵਿਚ 2 ਮਹਿਲਾ ਅਧਿਆਪਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ, ਜਿਸ ਵਿਚ ਇਕ ਨੂੰ ਗੰਭੀਰ ਸੱਟਾਂ ਲੱਗੀਆਂ ਹਨ।  ਇਸ ਧੱਕਾਮੁੱਕੀ ਵਿਚਾਲੇ ਦੋ ਮਹਿਲਾ ਅਧਿਆਪਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈਆਂ ਸਨ, ਜਿਨ੍ਹਾਂ ਨੂੰ ਸਰਕਾਰੀ  ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। 

PunjabKesari

ਇਨ੍ਹਾਂ ਪ੍ਰਦਰਸ਼ਨਕਾਰੀ ਅਧਿਆਪਕਾਂ ਦਾ ਕਹਿਣਾ ਸੀ ਕਿ ਸਿੱਖਿਆ ਮਹਿਕਮੇ ਵਿਚ ਐੱਸ. ਐੱਸ. ਟੀ., ਪੰਜਾਬੀ ਅਤੇ ਹਿੰਦੀ ਦੇ 9000 ਅਹੁਦੇ ਖ਼ਾਲੀ ਹਨ ਪਰ ਮਹਿਕਮੇ ਵੱਲੋਂ ਭਰਤੀ ਦਾ ਇਸ਼ਤਿਹਾਰ ਨਹੀਂ ਕੱਢਿਆ ਜਾ ਰਿਹਾ। ਉਨ੍ਹਾਂ ਕਿਹਾ ਕਿ ਕਈ ਟੈੱਟ ਪਾਸ ਬੇਰੋਜ਼ਗਾਰ ਅਧਿਆਪਕ ਹਨ, ਜਿਨ੍ਹਾਂ ਦੀ ਉਮਰ ਵੀ ਨਿਕਲਦੀ ਜਾ ਰਹੀ ਹੈ ਪਰ ਸਰਕਾਰ ਵੱਲੋਂ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਇਕ ਹੀ ਮੰਗ ਹੈ ਕਿ ਸਰਕਾਰ ਜਲਦ ਤੋਂ ਜਲਦ ਭਰਤੀ ਦਾ ਇਸ਼ਤਿਹਾਰ ਜਾਰੀ ਕਰੇ ਅਤੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰੇ ਤਾਂ ਜੋ ਬੇਰੁਜ਼ਗਾਰ ਘੁੰਮ ਰਹੇ ਯੋਗ ਅਧਿਆਪਕਾਂ ਨੂੰ ਰੁਜ਼ਗਾਰ ਮਿਲ ਸਕੇ।

ਇਹ ਵੀ ਪੜ੍ਹੋ:  ਐਕਸ਼ਨ ’ਚ ਮੰਤਰੀ ਰੰਧਾਵਾ, ਫਿਲੌਰ ਨਾਕੇ ’ਤੇ ਕੀਤੀ ਅਚਨਚੇਤ ਚੈਕਿੰਗ, 3 ਮੁਲਾਜ਼ਮਾਂ ਨੂੰ ਸਸਪੈਂਡ ਕਰਨ ਦੇ ਦਿੱਤੇ ਹੁਕਮ

PunjabKesari

ਇਸ ਸਾਰੇ ਘਟਨਾਕ੍ਰਮ ਦੌਰਾਨ ਮੌਕੇ ’ਤੇ ਪਹੁੰਚੇ ਐੱਸ. ਡੀ. ਐੱਮ. ਹਰਪ੍ਰੀਤ ਸਿੰਘ ਨੇ ਪ੍ਰਦਰਸ਼ਨਕਾਰੀ ਅਧਿਆਪਕਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਅਤੇ ਸ਼ੁੱਕਰਵਾਰ 29 ਅਕਤੂਬਰ ਨੂੰ ਸ਼ਾਮ 5 ਵਜੇ ਮੀਟਿੰਗ ਦਾ ਸਮਾਂ ਦੱਸਿਆ ਗਿਆ। ਇਸ ਭਰੋਸੇ ਤੋਂ ਬਾਅਦ ਅਧਿਆਪਕ ਵਾਪਸ ਬੱਸ ਸਟੈਂਡ ਦੀ ਪਾਣੀ ਦੀ ਟੈਂਕੀ ਨੇੜੇ ਪਹੁੰਚ ਗਏ, ਜਿੱਥੇ ਉਨ੍ਹਾਂ ਦੇ 2 ਸਾਥੀ ਟੈਂਕੀ ਦੇ ਉਪਰ ਚੜ੍ਹੇ ਹੋਏ ਹਨ।

PunjabKesari

ਇਥੇ ਦੱਸਣਯੋਗ ਹੈ ਕਿ ਐੱਸ.ਐੱਸ.ਟੀ, ਹਿੰਦੀ-ਪੰਜਾਬੀ ਦੀਆਂ ਖਾਲੀ ਪੋਸਟਾਂ ਨੂੰ ਭਰਨ  ਨੂੰ ਲੈ ਕੇ ਮਾਮਲਾ ਗਰਮਾਇਆ ਹੋਇਆ ਹੈ। ਇਸ ਤੋਂ ਪਹਿਲਾਂ ਅੱਜ ਸਵੇਰੇ 10 ਵਜੇ ਦੇ ਲਗਭਗ ਟੈੱਟ ਪਾਸ ਬੇਰੋਜ਼ਗਾਰ ਅਧਿਆਪਕ ਬੱਸ ਸਟੈਂਡ ਵਾਲੀ ਪਾਣੀ ਵਾਲੀ ਟੈਂਕੀ ਦੇ ਨੇੜੇ ਪਹੁੰਚੇ ਅਤੇ ਉਥੇ ਧਰਨਾ ਲਗਾਇਆ। ਇਸ ਦੌਰਾਨ ਇਨ੍ਹਾਂ ਵਿਚੋਂ 2 ਅਧਿਆਪਕ ਜਸਵੰਤ ਸਿੰਘ ਅਤੇ ਮਨੀਸ਼ ਫਾਜ਼ਿਲਕਾ ਟੈਂਕੀ ਉਪਰ ਚੜ੍ਹ ਗਏ। ਉਨ੍ਹਾਂ ਦਾ ਕਹਿਣਾ ਸੀ ਕਿ ਜਦੋਂ ਤੱਕ ਭਰਤੀ ਦਾ ਇਸ਼ਤਿਹਾਰ ਜਾਰੀ ਨਹੀਂ ਕੀਤਾ ਜਾਵੇਗਾ, ਉਦੋਂ ਤੱਕ ਉਹ ਟੈਂਕੀ ਤੋਂ ਹੇਠਾਂ ਨਹੀਂ ਉਤਰਨਗੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮਨੀਸ਼ ਫਾਜ਼ਿਲਕਾ 65 ਦਿਨ ਤੱਕ ਸੰਗਰੂਰ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਟੈਂਕੀ ’ਤੇ ਚੜ੍ਹਿਆ ਰਿਹਾ। ਮੌਕੇ ’ਤੇ ਪਹੁੰਚੀ ਪੁਲਸ ਵੱਲੋਂ ਅਧਿਆਪਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਨਹੀਂ ਮੰਨੇ।

PunjabKesari

PunjabKesari

ਇਹ ਵੀ ਪੜ੍ਹੋ: ਟਿਕਰੀ ਬਾਰਡਰ ਹਾਦਸਾ: ਪੰਜਾਬ ਸਰਕਾਰ ਵੱਲੋਂ ਮ੍ਰਿਤਕ ਬੀਬੀਆਂ ਦੇ ਪਰਿਵਾਰਾਂ ਨੂੰ 5-5 ਲੱਖ ਮੁਆਵਜ਼ਾ ਦੇਣ ਦਾ ਐਲਾਨ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News