ਜਲੰਧਰ: ਦੂਜੇ ਦਿਨ ਵੀ ਟੈਂਕੀ ਤੋਂ ਨਹੀਂ ਉਤਰੇ ਬੇਰੁਜ਼ਗਾਰ ਅਧਿਆਪਕ, ਭੁੱਖ ਹੜਤਾਲ ਵੀ ਕੀਤੀ
Saturday, Oct 30, 2021 - 10:38 AM (IST)
ਜਲੰਧਰ (ਸੁਮਿਤ)– ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਆਪਣੀ ਭਰਤੀ ਦੀ ਪ੍ਰਮੁੱਖ ਮੰਗ ਨੂੰ ਲੈ ਕੇ ਜਲੰਧਰ ’ਚ ਜਿਹੜਾ ਧਰਨਾ-ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਉਹ ਦੂਜੇ ਦਿਨ ਵੀ ਬੱਸ ਸਟੈਂਡ ਦੀ ਟੈਂਕੀ ਹੇਠਾਂ ਜਾਰੀ ਰਿਹਾ। ਇਸ ਦੇ ਨਾਲ ਹੀ ਜਿਹੜੇ 2 ਅਧਿਆਪਕ ਟੈਂਕੀ ਦੇ ਉਪਰ ਚੜ੍ਹੇ ਹੋਏ ਹਨ, ਉਹ ਦੂਜੇ ਦਿਨ ਵੀ ਟੈਂਕੀ ਤੋਂ ਹੇਠਾਂ ਨਹੀਂ ਉਤਰੇ। ਯੂਨੀਅਨ ਵੱਲੋਂ ਬੱਸ ਸਟੈਂਡ ਨੇੜੇ ਸਥਾਈ ਧਰਨਾ ਲਾਇਆ ਗਿਆ ਹੈ। ਦੂਜੇ ਪਾਸੇ ਯੂਨੀਅਨ ਦੇ 5 ਮੈਂਬਰਾਂ ਸੰਦੀਪ ਕੌਰ, ਬਿੰਦਰ ਪਾਲ ਕੌਰ, ਅਮਨਜੋਤ ਕੌਰ, ਵਿਪਨ ਅਤੇ ਸਾਜਨ ਫਾਜ਼ਿਲਕਾ ਨੇ ਭੁੱਖ ਹੜਤਾਲ ਵੀ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ, ਉਦੋਂ ਤੱਕ ਇਹ ਪ੍ਰਦਰਸ਼ਨ ਜਾਰੀ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ: 1 ਨਵੰਬਰ ਨੂੰ ਹੋਵੇਗੀ ਪੰਜਾਬ ਵਜ਼ਾਰਤ ਦੀ ਮੀਟਿੰਗ, ਲਏ ਜਾ ਸਕਦੇ ਨੇ ਕਈ ਅਹਿਮ ਫ਼ੈਸਲੇ
ਵੀਰਵਾਰ ਨੂੰ ਯੂਨੀਅਨ ਨੇ ਬੱਸ ਸਟੈਂਡ ’ਤੇ ਪ੍ਰਦਰਸ਼ਨ ਕਰਨ ਤੋਂ ਬਾਅਦ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਕੋਠੀ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਸੀ। ਉਥੇ ਹੀ ਪੁਲਸ ਨਾਲ ਭੇੜ ਵਿਚ ਇਕ ਅਧਿਆਪਕਾ ਬੇਹੋਸ਼ ਵੀ ਹੋ ਗਈ ਸੀ ਪਰ ਪਰਗਟ ਸਿੰਘ ਨਾਲ ਮੁਲਾਕਾਤ ਵੀ ਨਹੀਂ ਹੋ ਸਕੀ ਪਰ ਸ਼ੁੱਕਰਵਾਰ ਇਨ੍ਹਾਂ ਅਧਿਆਪਕਾਂ ਨੂੰ ਜਾਣਕਾਰੀ ਮਿਲੀ ਕਿ ਪਰਗਟ ਸਿੰਘ ਸਵੇਰ ਸਮੇਂ ਕਿਸੇ ਨਿੱਜੀ ਪ੍ਰੋਗਰਾਮ ਵਿਚ ਹਿੱਸਾ ਲੈਣ ਜਾ ਰਹੇ ਹਨ। ਇਨ੍ਹਾਂ ਵਿਚੋਂ ਕੁਝ ਅਧਿਆਪਕਾਂ ਵੱਲੋਂ ਉਥੇ ਪਹੁੰਚ ਕੇ ਪਰਗਟ ਸਿੰਘ ਦਾ ਘਿਰਾਓ ਕੀਤਾ ਅਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਗਈ।
ਇਹ ਵੀ ਪੜ੍ਹੋ: ਟਿਕਰੀ ਬਾਰਡਰ ਹਾਦਸਾ: ਪੰਜਾਬ ਸਰਕਾਰ ਵੱਲੋਂ ਮ੍ਰਿਤਕ ਬੀਬੀਆਂ ਦੇ ਪਰਿਵਾਰਾਂ ਨੂੰ 5-5 ਲੱਖ ਮੁਆਵਜ਼ਾ ਦੇਣ ਦਾ ਐਲਾਨ
ਅਧਿਆਪਕਾਂ ਨੇ ਦੱਸਿਆ ਕਿ ਪਰਗਟ ਸਿੰਘ ਵੱਲੋਂ ਪਹਿਲਾਂ ਵਾਂਗ ਉਨ੍ਹਾਂ ਕੋਲੋਂ ਹੋਰ ਸਮਾਂ ਮੰਗਿਆ ਗਿਆ ਹੈ ਅਤੇ ਕਿਹਾ ਗਿਆ ਕਿ ਇਸ ਸਬੰਧੀ ਕਾਰਵਾਈ ਚੱਲ ਰਹੀ ਹੈ, ਜਦੋਂ ਕਿ ਅਧਿਆਪਕ ਉਨ੍ਹਾਂ ਦੇ ਇਸ ਜਵਾਬ ਤੋਂ ਸੰਤੁਸ਼ਟ ਦਿਖਾਈ ਨਹੀਂ ਦਿੱਤੇ। ਦੂਜੇ ਪਾਸੇ ਅੱਜ ਜਿਹੜੀ ਸ਼ਾਮੀਂ 5 ਵਜੇ ਮੁੱਖ ਮੰਤਰੀ ਦੀ ਅਧਿਆਪਕਾਂ ਨਾਲ ਮੀਟਿੰਗ ਹੋਣੀ ਸੀ, ਉਹ ਮੁੱਖ ਮੰਤਰੀ ਦੇ ਦਿੱਲੀ ਦੌਰੇ ਕਾਰਨ ਨਹੀਂ ਹੋ ਸਕੀ। ਹੁਣ ਇਹ ਮੀਟਿੰਗ ਮੁੱਖ ਮੰਤਰੀ ਜਾਂ ਕਿਸੇ ਹੋਰ ਵੱਡੇ ਅਧਿਕਾਰੀ ਨਾਲ ਸੋਮਵਾਰ ਨੂੰ ਹੋ ਸਕਦੀ ਹੈ।
ਇਹ ਵੀ ਪੜ੍ਹੋ: ਪੰਜਾਬ ਦੀਆਂ ਰਿਵਾਇਤੀ ਸਿਆਸੀ ਪਾਰਟੀਆਂ ਖ਼ਿਲਾਫ਼ ਚਢੂਨੀ ਨੇ ਖੋਲ੍ਹਿਆ ਮੋਰਚਾ, ਆਖੀ ਵੱਡੀ ਗੱਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ