ਜਲੰਧਰ ''ਚ ਮੰਤਰੀ ਪਰਗਟ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾਂਦੇ ਅਧਿਆਪਕਾਂ ਦੀ ਪੁਲਸ ਨਾਲ ਧੱਕਾ-ਮੁੱਕੀ
Wednesday, Nov 17, 2021 - 03:41 PM (IST)

ਜਲੰਧਰ (ਰਾਹੁਲ)- ਆਪਣੀਆਂ ਮੰਗਾਂ ਨੂੰ ਲੈ ਕੇ ਕੱਚੇ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਸਿੱਖਿਆ ਮੰਤਰੀ ਪਰਗਟ ਸਿੰਘ ਦੀ ਕੋਠੀ ਦਾ ਵੀ ਘਿਰਾਓ ਕੀਤਾ ਜਾ ਰਿਹਾ ਹੈ। ਅੱਜ ਪ੍ਰੋਵਾਈਡਰ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ।
ਕੱਚੇ ਅਧਿਆਪਕਾਂ ਦਾ ਕਹਿਣਾ ਹੈ ਕਿ ਸਾਨੂੰ ਪੱਕਿਆਂ ਕੀਤਾ ਜਾਵੇ ਅਤੇ ਸਾਡੀਆਂ ਤਨਖ਼ਾਹਾਂ ਵਧਾਈਆਂ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 21 ਨਵੰਬਰ ਨੂੰ ਟੈਸਟ ਰੱਖਿਆ ਗਿਆ ਸੀ ਕਿ ਜੋ ਵੀ ਇਸ ਟੈਸਟ ਵਿੱਚ ਪਾਸ ਹੋਵੇਗਾ, ਉਸ ਨੂੰ ਨੀਤੀਆਂ ਦੇ ਤਹਿਤ ਪੱਕਿਆਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ: 'ਬਾਬੇ ਨਾਨਕ' ਦੇ ਪ੍ਰਕਾਸ਼ ਪੁਰਬ 'ਤੇ 50 ਕੁਇੰਟਲ ਫੁੱਲਾਂ ਤੇ ਲਾਈਟਾਂ ਨਾਲ ਸਜਾਇਆ ਗਿਆ ਗੁਰਦੁਆਰਾ ਸ੍ਰੀ ਬੇਰ ਸਾਹਿਬ
ਕੱਚੇ ਅਧਿਆਪਕਾਂ ਦਾ ਕਹਿਣਾ ਹੈ ਕਿ ਟੈਸਟ ਦੀ ਤਾਰੀਖ਼ 28 ਨਵੰਬਰ ਦੀ ਕਰ ਦਿੱਤੀ ਗਈ ਹੈ, ਜਿਸ ਨੂੰ ਲੈ ਕੇ ਕੱਚੇ ਅਧਿਆਪਕਾਂ ਦੇ ਵਿਚ ਰੋਸ ਵੇਖਣ ਨੂੰ ਮਿਲ ਰਿਹਾ ਹੈ। ਇਸ ਦੌਰਾਨ ਪਰਗਟ ਸਿੰਘ ਦੀ ਕੋਠੀ ਦਾ ਘਿਰਾਓ ਕਰਨ ਜਾਂਦੇ ਅਧਿਆਪਕਾਂ ਦੀ ਪੁਲਸ ਦੇ ਨਾਲ ਧੱਕਾ-ਮੁੱਕੀ ਵੀ ਹੋਈ।
ਇਹ ਵੀ ਪੜ੍ਹੋ: ਸੁਖਬੀਰ ਬਾਦਲ ਦਾ ਐਲਾਨ, ਸਰਕਾਰ ਬਣਨ ’ਤੇ ਪੰਜਾਬੀਆਂ ਲਈ ਰਾਖਵੀਆਂ ਹੋਣਗੀਆਂ 75 ਫ਼ੀਸਦੀ ਨੌਕਰੀਆਂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ