ਅਧਿਆਪਕਾਂ ਵੱਲੋਂ ਸਰਕਾਰ ਖਿਲਾਫ ਰੋਸ ਮੁਜ਼ਾਹਰਾ
Thursday, Jun 08, 2017 - 06:33 AM (IST)

ਅੰਮ੍ਰਿਤਸਰ, (ਦਲਜੀਤ)- ਸਿੱਖਿਆ ਵਿਭਾਗ ਦੀ 5178 ਮਾਸਟਰ ਕੇਡਰ ਅਧਿਆਪਕ ਯੂਨੀਅਨ ਵੱਲੋਂ ਅੱਜ ਆਪਣੀਆਂ ਮੰਗਾਂ ਸਬੰਧੀ ਸਟੇਟ ਪ੍ਰਧਾਨ ਇੰਦਰਜੀਤ ਮਾਲੇਰਕੋਟਲਾ ਦੀ ਪ੍ਰਧਾਨਗੀ ਹੇਠ ਰੋਸ ਮੁਜ਼ਾਹਰਾ ਕੀਤਾ ਗਿਆ।
ਇਸ ਮੌਕੇ ਸੂਬਾ ਮੀਤ ਪ੍ਰਧਾਨ ਜਸਵਿੰਦਰ ਔਜਲਾ ਤੇ ਜਨਰਲ ਸਕੱਤਰ ਗੁਰਤੇਜ ਮੋਹਾਲੀ ਨੇ ਦੱਸਿਆ ਕਿ 5178 ਅਧਿਆਪਕ ਪਿਛਲੇ ਕਰੀਬ ਢਾਈ ਸਾਲਾਂ ਤੋਂ ਨਾ-ਮਾਤਰ ਤਨਖਾਹਾਂ 'ਤੇ ਕੰਮ ਕਰ ਰਹੇ ਹਨ, ਹੁਣ ਉਨ੍ਹਾਂ ਦੇ 3 ਸਾਲ ਪੂਰੇ ਹੋਣ 'ਤੇ ਠੇਕਾ ਖਤਮ ਹੋਣ ਵਾਲਾ ਹੈ, ਜਿਸ ਕਰ ਕੇ ਉਨ੍ਹਾਂ ਨੇ ਸਰਕਾਰ ਤੋਂ ਜ਼ੋਰਦਾਰ ਸ਼ਬਦਾਂ ਵਿਚ ਰੈਗੂਲਰ ਦਾ ਨੋਟੀਫਿਕੇਸ਼ਨ ਜਾਰੀ ਕਰਨ ਤੇ 5178 ਦੇ ਸਾਰੇ ਅਧਿਆਪਕਾਂ ਨੂੰ ਇਕੋ ਮਿਤੀ ਤੋਂ ਰੈਗੂਲਰ ਕਰਨ ਦੀ ਮੰਗ ਕੀਤੀ।
ਅੱਜ ਦੀ ਇਸ ਮੀਟਿੰਗ 'ਚ ਬਿਕਰਮ ਮਾਲੇਰਕੋਟਲਾ, ਗੁਰਪ੍ਰੀਤ ਪਟਿਆਲਾ, ਸੁਮਿਤ ਸ਼ਰਮਾ, ਭੁਪਿੰਦਰ ਸਿੰਘ, ਗਗਨਦੀਪ ਸਿੰਘ, ਖੁਸ਼ਪ੍ਰੀਤ ਸਿੰਘ, ਮੈਡਮ ਮਨਮੀਨ ਆਦਿ ਤੇ ਹੋਰ ਯੂਨੀਅਨ ਆਗੂ ਸ਼ਾਮਿਲ ਸਨ।