ਤਨਖਾਹਾਂ ਨਾ ਮਿਲਣ ਕਾਰਨ ਅਧਿਆਪਕਾਂ ਪ੍ਰਗਟਾਇਆ ਰੋਸ

Tuesday, Nov 14, 2017 - 03:09 AM (IST)

ਤਨਖਾਹਾਂ ਨਾ ਮਿਲਣ ਕਾਰਨ ਅਧਿਆਪਕਾਂ ਪ੍ਰਗਟਾਇਆ ਰੋਸ

ਮÎੋਗਾ,   (ਪਵਨ ਗਰੋਵਰ/ਗੋਪੀ ਰਾਊਕੇ)-  ਪਿਛਲੇ 9 ਵਰ੍ਹਿਆਂ ਤੋਂ ਸਰਕਾਰੀ ਸਕੂਲਾਂ 'ਚ ਆਪਣੀਆਂ ਸੇਵਾਵਾਂ ਨਿਭਾਅ ਰਹੇ ਐੱਸ. ਐੱਸ. ਏ./ਰਮਸਾ ਅਧਿਆਪਕਾਂ ਨੂੰ ਸਰਕਾਰ ਵੱਲੋਂ ਪਿਛਲੇ 3 ਮਹੀਨਿਆਂ ਤੋਂ ਤਨਖਾਹਾਂ ਨਾ ਜਾਰੀ ਕਰਨ ਕਰ ਕੇ ਇਨ੍ਹਾਂ ਅਧਿਆਪਕਾਂ ਦਾ ਘਰੇਲੂ ਤਾਣਾ-ਬਾਣਾ ਪੂਰੀ ਤਰ੍ਹਾਂ ਨਾਲ ਉਲਝ ਗਿਆ ਹੈ। ਅੱਜ ਸਰਕਾਰ ਵਿਰੁੱਧ ਭੜਕੇ ਅਧਿਆਪਕਾਂ ਨੇ ਸੂਬਾਈ ਆਗੂ ਗੁਰਪ੍ਰੀਤ ਸਿੰਘ ਅੰਮੀਵਾਲਾ ਅਤੇ ਜ਼ਿਲਾ ਪ੍ਰਧਾਨ ਸੁਖਜਿੰਦਰ ਸਿੰਘ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕਰਦਿਆਂ ਐਲਾਨ ਕੀਤਾ ਕਿ ਜੇਕਰ ਜਲਦ ਹੀ ਅਧਿਆਪਕਾਂ ਨੂੰ ਸਰਕਾਰ ਨੇ ਤਨਖਾਹ ਜਾਰੀ ਨਾ ਕੀਤੀ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। 
ਅਧਿਆਪਕ ਆਗੂਆਂ ਨਵਦੀਪ ਬਾਜਵਾ ਅਤੇ ਜੱਜਪਾਲ ਬਾਜੇਕੇ ਨੇ ਕਿਹਾ ਕਿ ਪਿਛਲੇ 9 ਸਾਲਾਂ ਤੋਂ ਐੱਸ. ਐੱਸ. ਏ./ਰਮਸਾ ਅਧਿਆਪਕ ਠੇਕੇ 'ਤੇ ਕੰਮ ਕਰ ਰਹੇ ਹਨ ਅਤੇ ਸਮੇਂ ਦੀਆਂ ਸਰਕਾਰਾਂ ਵੱਲੋਂ ਅਧਿਆਪਕਾਂ ਦੀ ਕੋਈ ਸਾਰ ਨਹੀਂ ਲਈ ਗਈ। ਸੱਤਾ 'ਚ ਆਉਣ ਤੋਂ ਪਹਿਲਾਂ ਪੰਜਾਬ ਦੀ ਕਾਂਗਰਸ ਸਰਕਾਰ ਨੇ ਚੋਣ ਮਨੋਰਥ ਪੱਤਰ 'ਚ ਇਹ ਗੱਲ ਸਪੱਸ਼ਟ ਲਿਖੀ ਸੀ ਕਿ ਸਾਡੀ ਸਰਕਾਰ ਆਉਣ 'ਤੇ ਇਨ੍ਹਾਂ ਨੂੰ ਪੱਕਾ ਕਰ ਦਿੱਤਾ ਜਾਵੇਗਾ ਪਰ ਸਰਕਾਰ ਬਣਨ ਦੇ 7 ਮਹੀਨਿਆਂ ਮਗਰੋਂ ਇਨ੍ਹਾਂ ਅਧਿਆਪਕਾਂ ਨੂੰ ਰੈਗੂਲਰ ਤਾਂ ਕੀ ਕਰਨਾ ਸੀ ਸਗੋਂ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹ ਵੀ ਜਾਰੀ ਨਹੀਂ ਕੀਤੀ ਗਈ। 
ਮਹਿੰਗਾਈ 'ਚ ਇਨ੍ਹਾਂ ਅਧਿਆਪਕਾਂ ਨੂੰ ਘਰ ਦਾ ਗੁਜ਼ਾਰਾ ਚਲਾਉਣਾ ਮੁਸ਼ਕਿਲ ਹੋ ਰਿਹਾ ਹੈ, ਜਿਸ ਕਾਰਨ ਇਨ੍ਹਾਂ ਅਧਿਆਪਕਾਂ ਦੇ ਮਨਾਂ 'ਚ ਬਹੁਤ ਰੋਸ ਹੈ। ਇਸ ਦੌਰਾਨ ਗੁਰਬਾਜ ਸਿੰਘ, ਹਰਮੇਲ ਦਾਸ, ਗੁਰਮੀਤ ਬਹਿਲ, ਰਮਨਦੀਪ ਕਪਿਲ, ਅਸ਼ਵਨੀ ਕੁਮਾਰ ਆਦਿ ਮੌਜੂਦ ਸਨ।


Related News