ਤਨਖਾਹਾਂ ਨਾ ਮਿਲਣ ਕਾਰਨ ਅਧਿਆਪਕਾਂ ''ਚ ਰੋਸ

01/18/2018 7:39:34 AM

ਸੁਲਤਾਨਪੁਰ ਲੋਧੀ, (ਜੋਸ਼ੀ)- ਬਲਾਕ ਸੁਲਤਾਨਪੁਰ ਲੋਧੀ ਅੰਦਰ ਪ੍ਰਾਇਮਰੀ ਅਧਿਆਪਕਾਂ ਨੂੰ ਦਸੰਬਰ 2017 ਦੀ ਤਨਖ਼ਾਹ ਨਾ ਮਿਲਣ ਕਰਕੇ ਉਨ੍ਹਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਤੇ ਅਧਿਆਪਕ ਲੋਹੜੀ ਦਾ ਤਿਉਹਾਰ ਵੀ ਉਤਸ਼ਾਹ ਨਾਲ ਨਹੀਂ ਮਨਾ ਸਕੇ। ਇਸ ਦੀ ਜਾਣਕਾਰੀ ਦਿੰਦਿਆਂ ਐਲੀਮੈਂਟਰੀ ਟੀਚਰ ਯੂਨੀਅਨ ਦੇ ਆਗੂ ਰਵੀ ਵਾਹੀ ਨੇ ਦੱਸਿਆ ਕਿ ਪੰਜਾਬ ਦੇ ਖਜ਼ਾਨੇ 'ਚ ਬਜਟ ਨਾ ਹੋਣ ਕਾਰਨ ਸੈਂਕੜੇ ਪ੍ਰਾਇਮਰੀ ਅਧਿਆਪਕਾਂ ਨੂੰ ਤਨਖ਼ਾਹ ਤੋਂ ਵਾਂਝੇ ਰਹਿਣਾ ਪਿਆ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਦੇ ਧਿਆਨ 'ਚ ਵਾਰ- ਵਾਰ ਲਿਆਂਦਾ ਗਿਆ ਹੈ ਪਰ ਅਜੇ ਤਕ ਤਨਖ਼ਾਹ ਲਈ ਬਜਟ ਜਾਰੀ ਨਹੀਂ ਹੋ ਸਕਿਆ। 
ਇਸ ਮੌਕੇ ਬੀ-ਐੱਡ. ਫਰੰਟ ਦੇ ਪ੍ਰਧਾਨ ਤਰਲੋਚਨ ਸਿੰਘ ਨੇ ਕਿਹਾ ਕਿ ਜੇਕਰ ਤਨਖ਼ਾਹਾਂ ਜਲਦ ਜਾਰੀ ਨਹੀਂ ਕੀਤੀਆਂ ਗਈਆਂ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਇਸ ਸਬੰਧੀ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਨੇ ਕਿਹਾ ਕਿ ਬਜਟ ਆਉਣ 'ਤੇ ਅਧਿਆਪਕਾਂ ਨੂੰ ਤੁਰੰਤ ਤਨਖ਼ਾਹਾਂ ਜਾਰੀ ਕਰ ਦਿੱਤੀਆਂ ਜਾਣਗੀਆਂ।


Related News