ਤਨਖਾਹ ਗ੍ਰੇਡ ਘਟਾਉਣ ਅਤੇ ਕੇਂਦਰੀ ਪੈਟਰਨ ਲਾਗੂ ਕਰਨ ਖਿਲਾਫ਼ ਡਟੇ ਅਧਿਆਪਕ

10/22/2020 12:07:29 PM

ਚੰਡੀਗੜ੍ਹ (ਰਮਨਜੀਤ) : ਸਿੱਖਿਆ ਮਹਿਕਮੇ ਵਿਚਲੇ ਅਧਿਆਪਕਾਂ ਦੇ ਮੌਜੂਦਾ ਤਨਖਾਹ ਗ੍ਰੇਡਾਂ ਅਤੇ ਸਕੇਲਾਂ ਨੂੰ ਘਟਾ ਕੇ, ਕੇਂਦਰੀ ਤਨਖਾਹ ਪੈਟਰਨ ਲਾਗੂ ਕਰਨ ਦੀਆਂ ਕੋਸ਼ਿਸ਼ਾਂ ਖਿਲਾਫ਼ ਅਧਿਆਪਕ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ) ਪੰਜਾਬ ਨੇ ਵਿਆਪਕ ਸੰਘਰਸ਼ ਛੇੜ ਦਿੱਤਾ ਹੈ। ਡੀ. ਟੀ. ਐੱਫ ਆਗੂਆਂ ਨੇ ਦਾਅਵਾ ਕੀਤਾ ਕਿ ਜੱਥੇਬੰਦੀ ਦੇ ਸੱਦੇ ਦੇ ਪਹਿਲੇ ਹੀ ਦਿਨ ਵੱਖ-ਵੱਖ ਥਾਈਂ ਹਜ਼ਾਰਾਂ ਅਧਿਆਪਕਾਂ ਨੇ ਸਕੂਲਾਂ ਅੱਗੇ ਅਤੇ ਬਲਾਕ/ ਤਹਿਸੀਲ ਪੱਧਰ 'ਤੇ ਇਕੱਠੇ ਹੋ ਕੇ ਮੁੱਖ ਮੰਤਰੀ ਦੇ ਪੁਤਲੇ ਸਾੜੇ ਅਤੇ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਪੱਤਰ ਦੀਆਂ ਕਾਪੀਆਂ ਵੀ ਫੂਕੀਆਂ। ਦੂਜੇ ਪਾਸੇ, ਇਸ ਫੈਸਲੇ 'ਤੇ ਸਰਕਾਰ ਵਲੋਂ ਯੂ-ਟਰਨ ਲੈਂਦਿਆਂ ਮੌਜੂਦਾ ਅਧਿਆਪਕਾਂ ਨੂੰ ਫੈਸਲੇ ਦੇ ਦਾਇਰੇ 'ਚੋਂ ਬਾਹਰ ਰੱਖਣ ਸਬੰਧੀ ਸੋਧ ਪੱਤਰ ਜਾਰੀ ਕਰ ਦਿੱਤਾ ਗਿਆ ਪਰ ਨਵੀਂ ਭਰਤੀ ਲਈ ਅਜਿਹੇ ਮਾਰੂ ਫੈਸਲੇ ਦੇ ਮੁੱਢੋਂ ਰੱਦ ਨਾ ਹੋਣ ਕਾਰਨ, ਅਧਿਆਪਕਾਂ ਨੇ ਐਲਾਨਿਆ ਸੰਘਰਸ਼ 25 ਅਕਤੂਬਰ ਤੱਕ ਜਾਰੀ ਰੱਖਣ ਦਾ ਐਲਾਨ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਕਿਸਾਨਾਂ ਕਰਕੇ ਜੇ ਮੇਰੇ 'ਤੇ ਪਰਚੇ ਵੀ ਦਰਜ ਹੋ ਜਾਣ ਤਾਂ ਉਹ ਵੀ ਮੈਡਲਾਂ ਵਰਗੇ : ਬਿੱਟੂ    

ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਦਵਿੰਦਰ ਸਿੰਘ ਪੂਨੀਆ ਤੇ ਜਨਰਲ ਸਕੱਤਰ ਜਸਵਿੰਦਰ ਝੱਬੇਲਵਾਲੀ ਅਤੇ ਸੀਨੀਅਰ ਮੀਤ ਪ੍ਰਧਾਨ ਵਿਕਰਮ ਦੇਵ ਸਿੰਘ, ਮੀਤ ਪ੍ਰਧਾਨ ਰਘਵੀਰ ਭਵਾਨੀਗੜ੍ਹ ਨੇ ਕਿਹਾ ਕਿ ਸਿੱਖਿਆ ਸਕੱਤਰ ਵਲੋਂ ਪੰਜਾਬ ਸਰਕਾਰ ਦੇ ਹਵਾਲੇ ਨਾਲ ਜਾਰੀ ਪੱਤਰ ਰਾਹੀਂ ਅਧਿਆਪਕਾਂ ਨੂੰ ਪੰਜਵੇਂ ਪੰਜਾਬ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਤਹਿਤ ਸਾਲ 2009 ਅਤੇ 2011 ਵਿਚ ਮਿਲੇ ਤਨਖਾਹ ਸਕੇਲਾਂ ਅਤੇ ਗ੍ਰੇਡਾਂ ਦਾ ਸਫ਼ਾਇਆ ਕਰਕੇ ਨਵੀਂ ਭਰਤੀ ਲਈ ਕੇਂਦਰੀ ਸਕੇਲ ਲਾਗੂ ਕਰਨ ਦਾ ਫੈਸਲਾ ਸਰਕਾਰੀ ਬੇਇਮਾਨੀ ਦਾ ਸਿਖਰ ਹੈ। ਭਾਵੇਂ ਕਿ ਅਧਿਆਪਕਾਂ ਦੇ ਵੱਡੇ ਵਿਰੋਧ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੂੰ 'ਸੋਧ ਪੱਤਰ' ਜਾਰੀ ਕਰਨ ਲਈ ਮਜਬੂਰ ਹੋਣਾ ਪਿਆ ਹੈ ਪਰ ਹਾਲੇ ਵੀ ਨਵੇਂ ਭਰਤੀ ਹੋਣ ਵਾਲੇ ਮੁਲਾਜ਼ਮਾਂ ਨੂੰ ਬਹੁਤ ਘੱਟ ਤਨਖਾਹਾਂ 'ਤੇ ਰੱਖਣ ਦਾ ਫੈਸਲਾ ਬਰਕਰਾਰ ਰਹਿਣਾ ਮੌਜੂਦਾ ਸਰਕਾਰੀ ਮੁਲਾਜ਼ਮਾਂ ਦੇ ਭਵਿੱਖ ਲਈ ਵੀ ਖਤਰੇ ਦੀ ਘੰਟੀ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਦੀ ਕਿਸਾਨ ਸੰਗਠਨ ਨੂੰ ਅਪੀਲ, ਯਾਤਰੀ ਗੱਡੀਆਂ ਨੂੰ ਵੀ ਗੁਜ਼ਰਨ ਦਿੱਤਾ ਜਾਵੇ


Anuradha

Content Editor

Related News