ਏਡਿਡ ਸਕੂਲਾਂ ਦੇ ਹਜ਼ਾਰਾਂ ਅਧਿਆਪਕਾਂ ਵਲੋਂ ਕੀਤੀ ਜਾਵੇਗੀ ਸੂਬਾ ਪੱਧਰੀ ਰੈਲੀ

11/29/2015 4:34:19 PM

ਨੂਰਪੁਰਬੇਦੀ (ਅਵਿਨਾਸ਼) : ਪੰਜਾਬ ਦੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਹਜ਼ਾਰਾਂ ਅਧਿਆਪਕ ਇਕ ਦਸੰਬਰ ਦਿਨ ਮੰਗਲਵਾਰ ਨੂੰ ਰੋਪੜ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਵਿਸ਼ਾਲ ਰੋਸ ਰੈਲੀ ਕਰਨਗੇ। ਪ੍ਰੈਸ ਨੂੰ ਜਾਰੀ ਬਿਆਨ ਵਿਚ ਪੰਜਾਬ ਏਡਿਡ ਸਕੂਲ ਟੀਚਰਜ਼ ਅਤੇ ਹੋਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਸ੍ਰੀ ਐਨ.ਐਨ. ਸੈਣੀ ਅਤੇ ਸੂਬਾ ਸਕੱਤਰ ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਇਹ ਰੈਲੀ ਸ.ਬੇਅੰਤ ਸਿੰਘ ਅਮਨ ਨਗਰ ਰੋਪੜ ਵਿਖੇ ਕੀਤੀ ਜਾਵੇਗੀ, ਜਿਸ ਵਿਚ ਸੂਬੇ ਦੇ ਸਮੂਹ ਏਡਿਡ ਸਕੂਲਾਂ ਦੇ ਅਧਿਆਪਕ, ਕਰਮਚਾਰੀ ਅਤੇ ਪੈਨਸ਼ਨਰ ਹਿੱਸਾ ਲੈਣਗੇ। 
ਉਨ੍ਹਾਂ ਦੱਸਿਆ ਕਿ ਏਡਿਡ ਸਕੂਲਾਂ ਦੇ ਸਟਾਫ ਨੂੰ ਸਰਕਾਰੀ ਸਕੂਲਾਂ ਵਿਚ ਮਰਜ/ਸ਼ਿਫਟ ਕਰਨ ਅਤੇ ਹੋਰ ਮੰਗਾਂ ਨੂੰ ਲੈ ਕੇ ਪਿਛਲੇ ਅਰਸੇ ਵਿਚ ਪੰਜਾਬ ਦੇ ਸਮੂਹ ਵਿਧਾਇਕਾਂ, ਮੰਤਰੀਆਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਮੰਗ-ਪੱਤਰ ਦਿੱਤੇ ਗਏ ਹਨ ਪਰ ਇਸ ਦੇ ਬਾਵਜੂਦ ਵੀ ਸਰਕਾਰ ਨੇ ਯੂਨੀਅਨ ਦੀਆਂ ਮੰਗਾਂ ਮੰਨਣ ਲਈ ਨਾ ਤਾਂ ਮੀਟਿੰਗ ਦਾ ਕੋਈ ਸੱਦਾ ਦਿੱਤਾ ਹੈ ਅਤੇ ਨਾ ਹੀ ਯੂਨੀਅਨ ਦੀ ਕੋਈ ਮੰਗ ਪੂਰੀ ਕੀਤੀ ਹੈ, ਜਿਸ ਕਰਕੇ ਹੁਣ ਪੰਜਾਬ ਦੇ ਸਮੂਹ ਏਡਿਡ ਅਧਿਆਪਕ ਤੇ ਹੋਰ ਕਰਮਚਾਰੀ 1 ਦਸੰਬਰ ਨੂੰ ਸਮੂਹਿਕ ਛੁੱਟੀ ਲੈ ਕੇ  ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦੇ ਹਲਕੇ ਵਿਚ ਵਿਸ਼ਾਲ ਰੋਸ ਰੈਲੀ ਕਰਨਗੇ। 

Babita Marhas

This news is News Editor Babita Marhas