ਚੋਣ ਰਿਹਰਸਲ ’ਚ ਗੈਰ-ਹਾਜ਼ਰੀ ਦਾ ਕਾਰਨ ਨਾ ਦੱਸਣ ਵਾਲੇ ਅਧਿਆਪਕਾਂ ’ਤੇ ਡਿੱਗ ਸਕਦੀ ਹੈ ਗਾਜ਼

05/22/2024 10:01:28 AM

ਲੁਧਿਆਣਾ (ਵਿੱਕੀ) : ਲੋਕ ਸਭਾ ਚੋਣਾਂ ਦੇ ਆਖ਼ਰੀ ਪੜਾਅ ’ਚ ਪੰਜਾਬ ਭਰ ’ਚ 1 ਜੂਨ ਨੂੰ ਵੋਟਾਂ ਪੈਣਗੀਆਂ। ਇਸ ਸਬੰਧੀ ਜ਼ਿਲ੍ਹਾ ਸਿੱਖਿਆ ਵਿਭਾਗ ਦੇ ਵੱਖ-ਵੱਖ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਡਿਊਟੀ ਵੋਟਾਂ ਲਈ ਲਗਾਈ ਗਈ ਹੈ, ਜਿਸ ਦੇ ਲਈ ਚੋਣ ਕਮਿਸ਼ਨ ਵੱਲੋਂ ਸਮੇਂ-ਸਮੇਂ ’ਤੇ ਰਿਹਰਸਲ ਕਰਵਾਈ ਜਾ ਰਹੀ ਹੈ। ਬੀਤੀ 19 ਮਈ ਨੂੰ ਜ਼ਿਲ੍ਹਾ ਲੁਧਿਆਣਾ ’ਚ ਵੱਖ-ਵੱਖ ਥਾਵਾਂ ’ਤੇ ਰਿਹਰਸਲ ਕੀਤੀ ਗਈ ਪਰ ਇਨ੍ਹਾਂ ਰਿਹਰਸਲਾਂ ’ਚ ਸਿੱਖਿਆ ਵਿਭਾਗ ਦੇ ਵੱਖ-ਵੱਖ ਅਧਿਕਾਰੀ ਅਤੇ ਮੁਲਾਜ਼ਮ ਗੈਰ-ਹਾਜ਼ਰ ਪਾਏ ਗਏ ਹਨ, ਜਿਸ ’ਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਅਤੇ ਚੋਣ ਕਮਿਸ਼ਨ ਵੱਲੋਂ ਸਖ਼ਤ ਨੋਟਿਸ ਦਿੱਤਾ ਗਿਆ ਹੈ ਅਤੇ ਸਬੰਧਿਤ ਅਧਿਕਾਰੀਆਂ, ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਸਨ।

ਇਹ ਵੀ ਪੜ੍ਹੋ : ਪੰਜਾਬ ਦੀਆਂ ਔਰਤਾਂ ਨੂੰ 1000 ਰੁਪਿਆ ਦੇਣ ਬਾਰੇ CM ਮਾਨ ਦਾ ਵੱਡਾ ਐਲਾਨ, ਜਾਣੋ ਕਦੋਂ ਮਿਲਣਗੇ

ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ ਸਿੱਖਿਆ) ਵੱਲੋਂ ਵੱਖ-ਵੱਖ ਸਕੂਲਾਂ ਦੇ ਮੁਖੀਆਂ ਨੂੰ ਜਾਰੀ ਇਕ ਪੱਤਰ ਜਾਰੀ ਕਰਦੇ ਹੋਏ ਕਿਹਾ ਗਿਆ ਹੈ ਕਿ ਸਬੰਧਿਤ ਸਕੂਲਾਂ ਦੇ ਮੁਲਾਜ਼ਮਾਂ ਨੂੰ 19 ਮਈ ਨੂੰ ਰਿਹਰਸਲ ’ਚੋਂ ਗੈਰ-ਹਾਜ਼ਰ ਰਹਿਣ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ ਇਸ ਦੇ ਲਈ ਉਨ੍ਹਾਂ ਵੱਲੋਂ ਸਹਾਇਕ ਰਿਟਰਨਿੰਗ ਅਧਿਕਾਰੀ 064 ਲੁਧਿਆਣਾ (ਪੱਛਮੀ) ਕਮ-ਐਡੀਸ਼ਨਲ-ਕਮਿਸ਼ਨਰ (ਸ਼ਹਿਰੀ ਵਿਕਾਸ) ਦੇ ਦਫ਼ਤਰ ’ਚ ਆਪਣੀ ਗੈਰ-ਹਾਜ਼ਰੀ ਦਾ ਸਪੱਸ਼ਟੀਕਰਨ ਦਿੱਤਾ ਜਾਣਾ ਸੀ ਪਰ ਕੁਝ ਮੁਲਾਜ਼ਮਾਂ ਵੱਲੋਂ ਆਪਣਾ ਸਪੱਸ਼ਟੀਕਰਨ ਨਹੀਂ ਦਿੱਤਾ ਗਿਆ।

ਇਹ ਵੀ ਪੜ੍ਹੋ : ਪੰਜਾਬ ਮਗਰੋਂ ਹੁਣ ਚੰਡੀਗੜ੍ਹ ਦੇ ਸਕੂਲਾਂ 'ਚ ਵੀ ਛੁੱਟੀਆਂ ਦਾ ਐਲਾਨ, ਰਿਕਾਰਡ ਤੋੜ ਗਰਮੀ ਕਾਰਨ ਲਿਆ ਫ਼ੈਸਲਾ

ਇਸ ਦੇ ਲਈ ਡੀ. ਈ. ਓ. ਵੱਲੋਂ ਸਬੰਧਿਤ ਸਕੂਲਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਨ੍ਹਾਂ ਦੇ ਸਕੂਲ ਦੇ ਗੈਰ-ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਨੂੰ ਆਪਣਾ ਸਪੱਸ਼ਟੀਕਰਨ ਦੇਣ ਲਈ ਪਾਬੰਦ ਕੀਤਾ ਜਾਵੇ। ਸਪੱਸ਼ਟੀਕਰਨ ਨਾ ਦੇਣ ਦੀ ਸੂਰਤ ਵਿਚ ਸਬੰਧਿਤ ਮੁਲਾਜ਼ਮ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ ਅਤੇ ਪੂਰੀ ਜ਼ਿੰਮੇਵਾਰੀ ਸਬੰਧਿਤ ਮੁਲਾਜ਼ਮ ਦੀ ਨਿੱਜੀ ਹੋਵੇਗੀ। ਸਪੱਸ਼ਟੀਕਰਨ ਦੇ ਸਬੰਧ ’ਚ ਇਕ ਰਿਪੋਰਟ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਵੀ ਦਿੱਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


 


Babita

Content Editor

Related News