ਟੀਚਿੰਗ ਫ਼ੈਲੋਜ਼ ਘਪਲਾ : ਵਿਜੀਲੈਂਸ ਬਿਊਰੋ ਨੇ ਤਲਬ ਕੀਤੇ 6 ਹੋਰ ਅਧਿਕਾਰੀ ਤੇ ਕਰਮਚਾਰੀ
Monday, Jun 12, 2023 - 10:49 AM (IST)
ਗੁਰਦਾਸਪੁਰ (ਵਿਨੋਦ)- ਟੀਚਿੰਗ ਫੈਲੋਜ਼ ਘੋਪਲੇ ’ਚ ਵਿਜੀਲੈਂਸ ਵਿਭਾਗ ਵੱਲੋਂ 7 ਜੂਨ ਨੂੰ ਲਿਖੇ ਗਏ ਆਪਣੇ ਪੱਤਰ ਰਾਹੀਂ ਗੁਰਦਾਸਪੁਰ ਮੌਜੂਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਅਮਰਜੀਤ ਸਿੰਘ ਭਾਟੀਆ ਸਮੇਤ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਬਲਬੀਰ ਸਿੰਘ, ਸੁਪਰਡੈਂਟ ਜ਼ਿਲ੍ਹਾ ਸਿੱਖਿਆ ਵਿਭਾਗ ਐਲੀਮੈਂਟਰੀ ਰਹੇ ਜਸਵਿੰਦਰ ਸਿੰਘ , ਸੀਨੀਅਰ ਸਹਾਇਕ ਮਾਇਆ ਦੇਵੀ, ਅਮਨਪ੍ਰੀਤ ਕੌਰ ਕਲਰਕ ਅਤੇ ਜਸਬੀਰ ਕੁਮਾਰ ਕਲਾਰਕ ਜ਼ਿਲ੍ਹਾ ਸਿੱਖਿਆ ਵਿਭਾਗ ਐਲੀਮੈਂਟਰੀ ਗੁਰਦਾਸਪੁਰ ਨੂੰ 12 ਜੂਨ ਨੂੰ ਮੁੱਖ ਦਫ਼ਤਰ ਮੋਹਾਲੀ ਵਿਖੇ ਤਲਬ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਮੀਂਹ ਕਾਰਨ ਤਾਪਮਾਨ ’ਚ ਗਿਰਾਵਟ, ਗਰਮੀ ਘਟੀ, ਸੂਬੇ ’ਚ ਪੰਜ ਦਿਨਾਂ ਲਈ ਯੈਲੋ ਅਲਰਟ
ਸਿੱਖਿਆ ਵਿਭਾਗ ਪੰਜਾਬ ਵੱਲੋਂ ਇਨ੍ਹਾਂ ਨੂੰ ਵਿਜੀਲੈਂਸ ਦਫ਼ਤਰ ਵਿਖੇ ਪੇਸ਼ ਹੋਣ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਸਾਰਿਆਂ ਨੂੰ 2018 ਵਿਚ ਬਣੀ ਸਿੱਖਿਆ ਵਿਭਾਗ ਦੀ ਜ਼ਿਲ੍ਹਾ ਪੱਧਰੀ ਜਾਂਚ ਕਮੇਟੀ ਦੇ ਸੰਬੰਧ ’ਚ ਵਿਜੀਲੈਂਸ ਵੱਲੋਂ ਤਲਬ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਦਿੱਲੀ-ਕਟੜਾ ਐਕਸਪ੍ਰੈੱਸ ਵੇਅ ’ਤੇ ਖ਼ਤਰੇ ਦੇ ਮੰਡਰਾਉਣ ਲੱਗੇ ਬੱਦਲ, ਜਥੇਬੰਦੀਆਂ ਦੀ ਅੜੀ ਕਾਰਨ ਕੈਂਸਲ ਹੋ ਸਕਦੈ ਪ੍ਰਾਜੈਕ
ਦੱਸਣਯੋਗ ਹੈ ਕਿ ਜਸਵਿੰਦਰ ਸਿੰਘ ਸੁਪਰਡੈਂਟ ਅਤੇ ਮਾਇਆ ਦੇਵੀ ਸੀਨੀਅਰ ਸਹਾਇਕ ਰਿਟਾਇਰ ਹੋ ਚੁੱਕੇ ਹਨ। ਵਿਜੀਲੈਂਸ ਬਿਊਰੋ ਟੀਚਿੰਗ ਫ਼ੈਲੋਜ਼ ਮਾਮਲੇ ਦੀ ਤੈਅ ਤੱਕ ਜਾਣ ਲਈ ਬਰੀਕੀ ਨਾਲ ਜਾਂਚ ਕਰ ਰਿਹਾ ਹੈ ਪਰ ਵੇਖਣਾ ਇਹ ਹੋਵੇਗਾ ਕਿ ਇਸ ਜਾਂਚ ਦਾ ਸਿੱਟਾ ਕੀ ਨਿਕਲ ਕੇ ਸਾਹਮਣੇ ਆਉਂਦਾ ਹੈ। ਫ਼ਿਲਹਾਲ ਮਾਮਲੇ ’ਚ ਉੱਚ ਅਦਾਲਤ ਵੱਲੋਂ ਦਿੱਤੀ ਗਈ 17 ਜੁਲਾਈ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪਾਵਰਕਾਮ ਨੇ ਬਿਜਲੀ ਚੋਰੀ ਦੇ ਫੜੇ 55 ਕੇਸ, ਵਿਭਾਗ ਨੇ ਲਾਇਆ ਲੱਖਾਂ ਰੁਪਏ ਜੁਰਮਾਨਾ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।