ਲੋਕ ਇਨਕਲਾਬ ਮੰਚ ਦੀ ਟੀਮ ਨੇ ਕਿਸਾਨੀ ਝੰਡਾ ਜਾਰੀ ਕਰਦੇ ਹੋਏ ਇਕ ਹੋਰ ਜੱਥਾ ਕੀਤਾ ਦਿੱਲੀ ਰਵਾਨਾ

01/25/2021 5:04:36 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਪਿਛਲੇ ਕਈ ਦਿਨਾਂ ਤੋਂ ਦਿੱਲੀ ਦੇ ਸਿੰਘੁ ਬਾਰਡਰ ਦਿੱਲੀ ਵਿਖੇ ਕਿਸਾਨ ਅੰਦੋਲਨ ’ਚ ਸੇਵਾਵਾਂ ਦੇ ਰਹੀ ਲੋਕ ਇਨਕਲਾਬ ਮੰਚ ਟਾਂਡਾ ਦੀ ਟੀਮ ਨੇ ਆਪਣੀ ਜਥੇਬੰਦੀ ਦਾ ਕਿਸਾਨੀ ਝੰਡਾ ਜਾਰੀ ਕਰਦੇ ਹੋਏ ਇਕ ਹੋਰ ਜੱਥਾ ਮਦਦ ਸਮੱਗਰੀ ਲੈ ਕੇ ਦਿੱਲੀ ਰਵਾਨਾ ਕੀਤਾ ਹੈ। ਇਸ ਦੌਰਾਨ ਪ੍ਰਧਾਨ ਮਨਜੀਤ ਸਿੰਘ ਖਾਲਸਾ, ਸਰਪ੍ਰਸਤ ਹਰਦੀਪ ਖੁੱਡਾ ਨੇ ਦੱਸਿਆ ਕਿ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਚੱਲ ਰਹੇ ਦੇਸ਼ ਵਿਆਪੀ ਕਿਸਾਨ ਅੰਦੋਲਨ ਲਈ ਮੰਚ ਲਈ ਸਿੰਘੂ ਬਾਰਡਰ ਨਜ਼ਦੀਕ ਕਿਸਾਨਾਂ ਦੀ ਰਿਹਾਇਸ਼ ਲਈ ਪੱਕਾ ਰੈਣ ਬਸੇਰਾ ਬਣਾਇਆ ਗਿਆ ਹੈ | ਜਿੱਥੇ ਮੰਚ ਦੀਆਂ ਟੀਮਾਂ ਵਾਰੋ ਵਾਰੀ ਸੇਵਾਵਾਂ ਦੇ ਰਹੀਆਂ ਹਨ | ਇਸ ਮੌਕੇ ਤਜਿੰਦਰ ਸਿੰਘ ਢਿੱਲੋਂ, ਸੁਖਨਿੰਦਰ ਸਿੰਘ ਕਲੋਟੀ ਆਦਿ ਮੌਜੂਦ ਸਨ | ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ 61 ਦਿਨਾਂ ਤੋਂ ਜਾਰੀ ਹੈ।

ਇਹ ਵੀ ਪੜ੍ਹੋ : ਨਗਰ ਕੌਂਸਲ ਚੋਣਾਂ ਲਈ ‘ਆਪ’ ਵੱਲੋਂ ਟਾਂਡਾ ਅਤੇ ਗੜ੍ਹਦੀਵਾਲਾ ਦੇ ਉਮੀਦਵਾਰਾਂ ਦੀ ਸੂਚੀ ਜਾਰੀ 

ਅੰਦੋਲਨ ਕਰ ਰਹੇ ਕਿਸਾਨਾਂ ਨੂੰ ਗਣਤੰਤਰ ਦਿਵਸ ਮੌਕੇ ਟਰੈਕਟਰ ਮਾਰਚ ਕੱਢਣ ਦੀ ਮਨਜ਼ੂਰੀ ਮਿਲ ਗਈ ਹੈ। ਇਸ ਨੂੰ ਲੈ ਕੇ ਦਿੱਲੀ ਦੀ ਸੁਰੱਖਿਆ ਕਾਫ਼ੀ ਸਖ਼ਤ ਕਰ ਦਿੱਤੀ ਗਈ ਹੈ। ਕਿਸਾਨਾਂ ਨੂੰ ਕੁਝ ਯਕੀਨੀ ਰੂਟ 'ਤੇ ਐਂਟਰੀ ਦੀ ਮਨਜ਼ੂਰੀ ਮਿਲੀ ਹੈ। 

ਇਹ ਵੀ ਪੜ੍ਹੋ : ਮੀਟਿੰਗ ’ਚ ਖ਼ੇਤੀ ਬਿਲ ਕਦੇ ਵੀ ਉਭਾਰੇ ਅਤੇ ਵਿਚਾਰੇ ਨਹੀਂ ਗਏ : ਮਨਪ੍ਰੀਤ ਬਾਦਲ

ਪਰੇਡ ਤੋਂ ਪਹਿਲਾਂ ਤਿਆਰੀ

  •   ਪਰੇਡ ਵਿਚ ਟਰੈਕਟਰ ਅਤੇ ਹੋਰ ਵਾਹਨ ਚੱਲਣਗੇ, ਪਰ ਟਰਾਲੀ ਨਹੀਂ ਜਾਏਗੀ। ਵਿਸ਼ੇਸ਼ ਝਾਂਕੀ ਦੇ ਨਾਲ ਟਰਾਲੀਆਂ ਨੂੰ ਛੂਟ ਦਿੱਤੀ ਜਾ ਸਕਦੀ ਹੈ।  
  •   ਆਪਣੇ ਨਾਲ 24 ਘੰਟੇ ਦਾ ਰਾਸ਼ਨ ਪਾਣੀ ਤਿਆਰ ਰੱਖਕੇ ਲੈਕੇ ਜਾਓ, ਜਾਮ ਵਿੱਚ ਫਸਣ ਮਗਰੋਂ ਠੰਡ ਤੋਂ ਸੁਰੱਖਿਆ ਲਈ ਪ੍ਰਬੰਧ ਕਰੋ।
  •  ਟਰੈਕਟਰ ਜਾਂ ਵਾਹਨਾਂ 'ਤੇ ਕਿਸਾਨ ਸੰਗਠਨ ਦੇ ਝੰਡੇ ਦੇ ਨਾਲ-ਨਾਲ ਰਾਸ਼ਟਰੀ ਝੰਡਾ ਵੀ ਲਗਾਇਆ ਜਾਵੇ। ਕਿਸੇ ਵੀ ਪਾਰਟੀ ਦਾ ਝੰਡਾ ਨਹੀਂ ਹੋਵੇਗਾ।
  •  ਕੋਈ ਹਥਿਆਰ ਆਪਣੇ ਨਾਲ ਨਾ ਲੈ ਜਾਓ, ਲਾਠੀਆਂ ਅਤੇ ਜੈਲੀ ਨਾ ਚੁੱਕੋ। ਕਿਸੇ ਭੜਕਾਊ ਜਾਂ ਨਕਾਰਾਤਮਕ ਨਾਅਰਿਆਂ ਵਾਲੇ ਬੈਨਰ ਨਾ ਲਗਾਓ।
  •  ਪਰੇਡ ਵਿਚ ਆਪਣੀ ਸ਼ਮੂਲੀਅਤ ਬਾਰੇ ਦੱਸਣ ਲਈ, 8448385556 'ਤੇ ਮਿਸਡ ਕਾਲ ਕਰੋ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ

 

 

 

 

 

 


Anuradha

Content Editor

Related News