ਕਿਸਾਨਾਂ ''ਤੇ ਅੱਥਰੂ ਗੈਸ ਦੇ ਗੋਲੇ ਦਾਗਣਾ ਭਾਜਪਾ ਦੀ ਘਟੀਆ ਸੋਚ ਦਾ ਪ੍ਰਗਟਾਵਾ: ਸੁਖਜਿੰਦਰ ਰੰਧਾਵਾ
Saturday, Dec 07, 2024 - 01:13 PM (IST)
ਪਠਾਨਕੋਟ- ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਨੇ ਜਾਇਜ਼ ਮੰਗਾਂ ਲਈ ਸ਼ਾਂਤਮਈ ਤਰੀਕੇ ਨਾਲ ਦਿੱਲੀ ਜਾ ਰਹੇ ਕਿਸਾਨਾਂ ਉਤੇ ਹਰਿਆਣਾ ਪੁਲਸ ਵੱਲੋਂ ਅੱਥਰੂ ਗੈਸ ਦੇ ਗੋਲੇ ਦਾਗਣਾ ਅਤੇ ਲਾਠੀਚਾਰਜ ਕਰਨਾ ਭਾਜਪਾ ਦੀ ਕਿਸਾਨੀ ਪ੍ਰਤੀ ਘਟੀਆ ਸੋਚ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਹਰਿਆਣਾ ਸਰਕਾਰ ਦੀ ਇਸ ਕਾਰਵਾਈ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਾਰਿਆਂ ਲਈ ਫਰੀ ਹੋਈਆਂ ਇਹ ਬੱਸਾਂ, ਹੋ ਗਿਆ ਵੱਡਾ ਐਲਾਨ
ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਭਾਜਪਾ ਸਰਕਾਰ ਵੱਲੋਂ ਦਿੱਲੀ ਵਿਖੇ ਹੋਏ ਇਤਿਹਾਸਕ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਨਾਲ ਹੋਏ ਸਮਝੋਤੇ ਤਹਿਤ ਲਿਖਤ ਵਿੱਚ ਕਿਸਾਨਾਂ ਦੀਆਂ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਨ ਅਤੇ ਕਿਸਾਨੀ ਕਰਜ਼ੇ ਮਾਫ਼ ਕਰਨ 'ਤੇ ਸਹਿਮਤੀ ਬਣੀ ਸੀ ਤੇ ਭਾਜਪਾ ਸਰਕਾਰ ਨੂੰ ਖੇਤੀਬਾੜੀ ਨਾਲ ਸਬੰਧਤ ਤਿੰਨ ਕਾਲੇ ਕਾਨੂੰਨ ਕਿਸਾਨਾਂ ਦੇ ਅੰਦੋਲਨ ਅੱਗੇ ਝੁਕ ਕੇ ਵਾਪਸ ਲੈਣੇ ਪਏ ਸਨ ਪਰ ਦੋ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਭਾਜਪਾ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਅਮਲੀ ਜਾਮਾ ਨਹੀਂ ਪਹਿਨਾਇਆ।
ਇਹ ਵੀ ਪੜ੍ਹੋ- ਪੰਜਾਬ 'ਚੋਂ ਵੱਡੇ ਭਰਾ ਕੋਲ ਕੈਨੇਡਾ ਗਏ ਛੋਟੇ ਭਰਾ ਨੂੰ ਗੋਲੀਆਂ ਨਾਲ ਭੁੰਨਿਆ, ਪਰਿਵਾਰ 'ਚ ਛਾਇਆ ਮਾਤਮ
ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਉਹ ਸੰਸਦ ਦੇ ਚੱਲ ਰਹੇ ਸੈਂਸ਼ਨ ਦੌਰਾਨ ਆਪਣੇ ਮੈਂਬਰ ਪਾਰਲੀਮੈਂਟ ਸਾਥੀਆਂ ਨਾਲ ਹਰਿਆਣਾ ਸਰਕਾਰ ਦੀ ਇਸ ਕਾਰਵਾਈ ਨੂੰ ਜ਼ੋਰ ਸ਼ੋਰ ਨਾਲ ਉਠਾਉਣਗੇ ਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਦਿਵਾਉਣ ਤੱਕ ਚੈਨ ਨਾਲ ਨਹੀਂ ਬੈਠਣਗੇ।
ਇਹ ਵੀ ਪੜ੍ਹੋ- ਪੰਜਾਬ ਤੇ ਚੰਡੀਗੜ੍ਹ 'ਚ ਮੀਂਹ ਦੀ ਸੰਭਾਵਨਾ, ਇਹ ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8