ਦਿੱਲੀ ਤੋਂ ਅੰਮ੍ਰਿਤਸਰ ਆ ਰਹੀ ਫਲਾਈਟ 'ਚ ਆਈ ਤਕਨੀਕੀ ਖ਼ਰਾਬੀ, ਯਾਤਰੀਆਂ ਨੂੰ ਹੱਥਾਂ-ਪੈਰਾਂ ਦੀ ਪਈ

04/06/2023 10:39:50 AM

ਅੰਮ੍ਰਿਤਸਰ (ਬਾਠ): ਬੀਤੀ ਸ਼ਾਮ ਏਅਰ ਇੰਡੀਆ ਦੇ ਜਹਾਜ਼ ਵਿਚ ਯਾਤਰੀਆਂ ਨੂੰ ਉਸ ਸਮੇਂ ਹੱਥਾਂ-ਪੈਰਾਂ ਦੀ ਪੈ ਗਈ, ਜਦੋਂ ਏਅਰ ਇੰਡੀਆ ਦੀ ਦਿੱਲੀ ਤੋਂ ਅੰਮ੍ਰਿਤਸਰ ਆਉਣ ਵਾਲੀ ਉਡਾਣ ਏ. ਆਈ. 479 ਅਜੇ ਦਿੱਲੀ ਹਵਾਈ ਅੱਡੇ ਤੋਂ 20.55 ’ਤੇ ਉਡਾਣ ਭਰ ਰਹੀ ਸੀ ਕਿ ਜਹਾਜ਼ ਦੇ ਪਾਇਲਟ ਨੇ ਇਸ ਜਹਾਜ਼ ਦਾ ਰੁਖ ਵਾਪਸ ਦਿੱਲੀ ਹਵਾਈ ਅੱਡੇ ਵੱਲ ਮੋੜ ਦਿੱਤਾ। ਜਦ ਯਾਤਰੀਆਂ ਨੂੰ ਇਹ ਅਹਿਸਾਸ ਹੋਇਆ ਕਿ ਜਹਾਜ਼ ਵਿਚ ਤਕਨੀਕੀ ਖ਼ਰਾਬੀ ਆ ਗਈ ਹੈ, ਤਾਂ ਇਹ ਜਾਣ ਕੇ ਉਨ੍ਹਾਂ ਨੂੰ ਹੱਥਾਂ-ਪੈਰਾਂ ਦੀ ਪੈ ਗਈ।

ਇਹ ਵੀ ਪੜ੍ਹੋ : ਹੁਣ ਇੰਟਰਨੈੱਟ ਦੇ ਰਸਤੇ ਅੰਮ੍ਰਿਤਪਾਲ ਦੀ ਹੋ ਰਹੀ ਭਾਲ, ਸਾਹਮਣੇ ਆਈ ਇਹ ਗੱਲ 

PunjabKesari

ਜਹਾਜ਼ ਉਸੇ ਟਰਮੀਨਲ 'ਤੇ ਵਾਪਸ ਆ ਖੜ੍ਹਾ ਹੋਇਆ, ਜਿੱਥੋਂ ਚੱਲਿਆ ਸੀ। ਜਹਾਜ਼ ਵਿਚ ਆਈ ਖ਼ਰਾਬੀ ਨੂੰ ਠੀਕ ਕਰਨ ਲਈ ਤਕਨੀਕੀ ਮਾਹਿਰ ਬੁਲਾਏ ਗਏ। ਕਿਸੇ ਹੋਰ ਜਹਾਜ਼ ਰਾਹੀਂ ਯਾਤਰੀ ਅੰਮ੍ਰਿਤਸਰ ਹਵਾਈ ਅੱਡੇ ’ਤੇ ਤਕਰੀਬਨ ਢਾਈ ਵਜੇ ਪਹੁੰਚੇ।

ਇਹ ਵੀ ਪੜ੍ਹੋ :   ਪੰਜਾਬ ਦੇ ਇਸ ਪਿੰਡ ਦੀ ਪੰਚਾਇਤ ਮੁਅੱਤਲ, ਕਾਰਨਾਮਾ ਜਾਣ ਹੋਵੋਗੇ ਹੈਰਾਨ

ਨੋਟ - ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Harnek Seechewal

Content Editor

Related News