ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ

Monday, Jul 31, 2017 - 06:48 PM (IST)

ਗੜ੍ਹਦੀਵਾਲਾ(ਜਤਿੰਦਰ)— ਨਜ਼ਦੀਕੀ ਪਿੰਡ ਚੋਹਕਾ ਵਿਖੇ ਪਿੰਡ ਦੀਆਂ ਸੁਆਣੀਆਂ ਨੇ ਇਕੱਠੀਆਂ ਹੋ ਕੇ ਪੰਜਾਬੀ ਸੱਭਿਆਚਾਰ ਦਾ ਪ੍ਰਤੀਕ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਮਾਈ ਦਾਦੀ ਰੱਜੀ ਜੀ ਦੇ ਧਾਰਮਿਕ ਸਥਾਨ 'ਤੇ ਸੁਆਣੀਆਂ ਨੇ ਚੁੰਨੀ ਚੜ੍ਹਾਉਣ ਦੀ ਰਸਮ ਅਦਾ ਕੀਤੀ। ਇਸ ਉਪਰੰਤ ਤ੍ਰਿੰਝਣ ਦੀ ਝਾਕੀ ਪੇਸ਼ ਕਰਦਿਆਂ ਪੀਂਘ ਦੇ ਹੁਲਾਰੇ ਨਾਲ ਪੰਜਾਬੀ ਲੋਕ ਗੀਤ ਪੇਸ਼ ਕਰਕੇ ਗਿੱਧੇ ਦੀਆਂ ਧਮਾਲਾਂ ਪਾਈਆਂ। ਇਸ ਮੌਕੇ ਸਾਬਕਾ ਸਰਪੰਚ ਸੁਖਵਿੰਦਰ ਕੌਰ ਨੇ ਕਿ ਸਮਾਜ ਵਿਚ ਵਾਪਰ ਰਹੇ ਭਰੂਣ ਹੱਤਿਆ ਦੇ ਵਰਤਾਰੇ ਨੂੰ ਠੱਲ੍ਹ ਪਾਉਣ ਲਈ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਅੱਜ ਦੇ ਯੁੱਗ ਵਿਚ ਮਾਪਿਆਂ ਨੂੰ ਧੀਆਂ ਪ੍ਰਤੀ ਜਾਗਰੂਕ ਹੋਣ ਦੀ ਲੋੜ ਹੈ। ਕਿਉਂਕਿ ਅੱਜ ਦੇ ਯੁੱਗ ਵਿਚ ਹਰ ਖੇਤਰ ਵਿਚ ਲੜਕੀਆਂ ਪੁਲਾਂਘਾਂ ਪੁੱਟ ਰਹੀਆਂ ਹਨ ਅਤੇ ਲੜਕਿਆਂ ਦੇ ਬਰਾਬਰ ਯੋਗਦਾਨ ਪਾ ਰਹੀਆਂ ਹਨ। ਇਸ ਮੌਕੇ ਪਹਿਲਾਂ ਸ਼ੀ੍ਰ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਪਿੰਡ ਦੇ ਸਰਪੰਚ ਮਨਪ੍ਰੀਤ ਸਿੰਘ ਨੇ ਪਹੁੰਚੀਆਂ ਸ਼ਖਸ਼ੀਅਤਾਂ ਦਾ ਧੰਨਵਾਦ ਕੀਤਾ ਤੇ ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨਤ ਵੀ ਕੀਤਾ। 
ਇਸ ਮੌਕੇ ਹਰਪ੍ਰੀਤ ਕੌਰ ਪੰਡੋਰੀ ਅਟਵਾਲ, ਪਰਮਜੀਤ ਕੌਰ, ਸਰਬਜੀਤ ਕੌਰ, ਨਰਿੰਦਰ ਕੌਰ, ਸਾਬਕਾ ਸਰਪੰਚ ਜਸਵੀਰ ਕੌਰ, ਜੋਗਿੰਦਰ ਕੌਰ, ਸ਼ਰਨਜੀਤ ਕੌਰ, ਬੀਬੀ ਜਗਦੀਸ਼ ਕੌਰ, ਬਲਜਿੰਦਰ ਕੌਰ, ਪਰਮਜੀਤ ਕੌਰ, ਬਲਵੀਰ ਕੌਰ, ਜਸਵੀਰ ਕੌਰ, ਮਨਜੀਤ ਕੌਰ, ਸੰਦੀਪ ਕੌਰ, ਸੁਖਵਿੰਦਰ ਕੌਰ, ਕੁਲਵਿੰਦਰ ਕੌਰ, ਸਤਵਿੰਦਰ ਕੌਰ, ਜਸਵੰਤ ਕੌਰ, ਮਨਿੰਦਰ ਕੌਰ, ਜਸਪ੍ਰੀਤ ਕੌਰ, ਰਾਜਵਿੰਦਰ ਕੌਰ, ਜਸਮੀਨ ਕੌਰ, ਸੰਦੀਪ ਕੌਰ, ਹਰਮਨਦੀਪ ਸਿੰਘ, ਮਨਪ੍ਰੀਤ ਸਿੰਘ, ਜਸਵਿੰਦਰ ਸਿੰਘ, ਉਂਕਾਰ ਸਿੰਘ, ਸਤਨਾਮ ਸਿੰਘ, ਨੰਬਰਦਾਰ ਬਲਵੀਰ ਸਿੰਘ, ਨੰਬਰਦਾਰ ਮਹਿੰਦਰ ਸਿੰਘ, ਪਰਮਿੰਦਰ ਸਿੰਘ, ਗੁਰਪ੍ਰੀਤ ਸਿੰਘ, ਗੁਰਦੀਪ ਸਿੰਘ, ਸੁਖਵੀਰ ਸਿੰਘ ਆਦਿ ਸਮੇਤ ਭਾਰੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।  


Related News