ਵੱਡੀ ਖਬਰ: ASI 'ਤੇ ਹਮਲੇ ਦੀ ਤਹਿਰੀਕ-ਏ-ਤਾਲਿਬਾਨ ਨੇ ਲਈ ਜ਼ਿੰਮੇਵਾਰੀ

Tuesday, Oct 06, 2026 - 04:03 PM (IST)

ਵੱਡੀ ਖਬਰ: ASI 'ਤੇ ਹਮਲੇ ਦੀ ਤਹਿਰੀਕ-ਏ-ਤਾਲਿਬਾਨ ਨੇ ਲਈ ਜ਼ਿੰਮੇਵਾਰੀ

ਅੰਮ੍ਰਿਤਸਰ- ਬੀਤੇ ਦਿਨ ਅੰਮ੍ਰਿਤਸਰ ਦਿਹਾਤੀ ਖੇਤਰ 'ਚ ਡਿਊਟੀ ਖਤਮ ਕਰਕੇ ਆਪਣੇ ਘਰ ਜਗਦੇਵ ਕਲਾਂ ਪਰਤ ਰਹੇ ਜੀ.ਆਰ.ਪੀ. ਦੇ ਏ.ਐਸ.ਆਈ. ਸੁਖਚੈਨ ਸਿੰਘ 'ਤੇ ਮੋਟਰਸਾਈਕਲ ਸਵਾਰ ਤਿੰਨ ਅਣਪਛਾਤੇ ਹਮਲਾਵਰਾਂ ਨੇ ਫਾਇਰਿੰਗ ਕਰ ਦਿੱਤੀ ਸੀ । ਹੁਣ ਇਸ ਮਾਮਲੇ 'ਚ ਨਵਾਂ ਮੋੜ ਸਾਹਮਣੇ ਆਇਆ ਹੈ, ਜਿਥੇ ਕਿ ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ (ਟੀਟੀਐਚ) ਨਾਮ ਦੇ ਸੰਗਠਨ ਨੇ ਪ੍ਰੈੱਸ ਰਿਲੀਜ਼ ਜਾਰੀ ਕਰਦਿਆਂ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਹਾਲਾਂਕਿ 'ਜਗਬਾਣੀ' ਇਸ ਦੀ ਪੁਸ਼ਟੀ ਨਹੀਂ ਕਰਦਾ।

ਇਹ ਵੀ ਪੜ੍ਹੋ-ਅੰਮ੍ਰਿਤਸਰ 'ਚ ਨਿਹੰਗਾਂ ਵੱਲੋਂ ਨੌਜਵਾਨ ਦੀ ਕੁੱਟਮਾਰ, ਡੰਡੇ ਮਾਰਦਿਆਂ ਦੀ ਵੀਡੀਓ ਹੋ ਰਹੀ ਵਾਇਰਲ

ਅੱਤਵਾਦੀ ਸੰਗਠਨ TTH ਕੀ ਹੈ ਦਾਅਵਾ
'ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ' ਨਾਮਕ ਸੰਗਠਨ ਨੇ ਪ੍ਰੈਸ ਰਿਲੀਜ਼ ਜਾਰੀ ਕਰਕੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ ਅਤੇ ਇਸ ਨੂੰ 'ਓਪਰੇਸ਼ਨ ਨੂਰ' ਦਾ ਹਿੱਸਾ ਦੱਸਿਆ ਹੈ। ਸੰਗਠਨ ਨੇ ਪੁਲਸ ਮੁਲਾਜ਼ਮਾਂ ਨੂੰ ਧਮਕੀ ਦਿੰਦਿਆਂ ਦਾਅਵਾ ਕੀਤਾ ਹੈ ਕਿ ਵਰਦੀ 'ਚ ਹੋਣ ਜਾਂ ਸਾਦੇ ਕੱਪੜਿਆਂ ਵਿੱਚ, ਉਹ ਸਾਰੇ ਕਰਮਚਾਰੀਆਂ ਨੂੰ ਪਛਾਣਦੇ ਹਨ। ਇਸ ਤੋਂ ਇਲਾਵਾ ਸੰਗਠਨ ਨੇ ਅੱਗੇ ਵੀ ਪੁਲਿਸ ਮੁਲਾਜ਼ਮਾਂ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਹੈ ਅਤੇ ਹਮਲੇ ਨਾਲ ਸਬੰਧਤ ਵੀਡੀਓ ਜਾਰੀ ਕਰਨ ਦੀ ਗੱਲ ਕਹੀ ਹੈ। ਹਾਲਾਂਕਿ, ਪੁਲਸ ਅਤੇ ਜਾਂਚ ਰਿਪੋਰਟਾਂ ਅਨੁਸਾਰ ਭਾਰਤ 'ਚ 'ਤਹਿਰੀਕ-ਏ-ਤਾਲਿਬਾਨ' ਨਾਮ ਦਾ ਕੋਈ ਅਧਿਕਾਰਤ ਜਾਂ ਐਕਟਿਵ ਅੱਤਵਾਦੀ ਗਰੁੱਪ ਮੌਜੂਦ ਨਹੀਂ ਹੈ। ਜੋ ਸੋਸ਼ਲ ਮੀਡੀਆ 'ਤੇ ਅਫਵਾਹਾਂ ਅਤੇ ਧਮਕੀਆਂ ਫੈਲਾਉਣ ਲਈ ਵਰਤਿਆ ਜਾਂਦਾ ਹੈ। ਹਾਲਾਂਕਿ ਇਸ ਮਾਮਲੇ 'ਚ ਥਾਣਾ ਅਜਨਾਲਾ ਵਿਖੇ ਅਣਪਛਾਤੇ ਹਮਲਾਵਰਾਂ ਖਿਲਾਫ਼ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਇਲਾਕੇ ਦੀ ਸੀ.ਸੀ.ਟੀ.ਵੀ. ਫੁਟੇਜ ਖੰਗਾਲੀ ਜਾ ਰਹੀ ਹੈ

ਇਹ ਵੀ ਪੜ੍ਹੋ-ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਧਾਮੀ ਵੱਲੋਂ ਮੁੜ CBI ਜਾਂਚ ਦੀ ਮੰਗ, SGPC ਨੇ ਜਾਂਚ ਰਿਪੋਰਟ ਕੀਤੀ ਜਨਤਕ

ਕਿਵੇਂ ਵਾਪਰੀ ਗੋਲੀਬਾਰੀ ਦੀ ਘਟਨਾ 
ਜ਼ਿਕਰਯੋਗ ਹੈ ਕਿ 4 ਅਕਤੂਬਰ ਦੀ ਸ਼ਾਮ ਨੂੰ ਅੰਮ੍ਰਿਤਸਰ ਦਿਹਾਤੀ ਖੇਤਰ 'ਚ ਡਿਊਟੀ ਖਤਮ ਕਰਕੇ ਆਪਣੇ ਘਰ ਜਗਦੇਵ ਕਲਾਂ ਪਰਤ ਰਹੇ ਜੀ.ਆਰ.ਪੀ. ਦੇ ਏ.ਐਸ.ਆਈ. ਸੁਖਚੈਨ ਸਿੰਘ 'ਤੇ ਮੋਟਰਸਾਈਕਲ ਸਵਾਰ ਤਿੰਨ ਅਣਪਛਾਤੇ ਹਮਲਾਵਰਾਂ ਨੇ ਫਾਇਰਿੰਗ ਕਰ ਦਿੱਤੀ। ਇਹ ਘਟਨਾ ਸ਼ਾਮ 7 ਵਜੇ ਦੇ ਕਰੀਬ ਜਗਦੇਵ ਕਲਾਂ ਪੁਲ ਲੰਘਣ ਤੋਂ ਬਾਅਦ ਵਾਪਰੀ, ਜਿੱਥੇ ਹਮਲਾਵਰਾਂ ਨੇ ਇੱਕ ਰੌਂਦ ਗੋਲੀ ਚਲਾਈ, ਜੋ ਏ.ਐਸ.ਆਈ. ਦੀ ਖੱਬੀ ਬਾਂਹ ਵਿੱਚ ਲੱਗੀ। ਇਸ ਦੌਰਾਨ ਸੁਖਚੈਨ ਸਿੰਘ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਹੈ।

ਇਹ ਵੀ ਪੜ੍ਹੋ-ਪੰਜਾਬ: Love Marriage ਦੀ ਰੰਜ਼ਿਸ਼ 'ਚ ਮੁੰਡੇ ਦਾ ਕਤਲ, ਕੁੜੀ ਵਾਲਿਆਂ ਨੇ ਪਿਓ-ਪੁੱਤ ਨੂੰ ਮਾਰੀਆਂ ਸੀ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News