ਤਹਿਸੀਲ ਕੰਪਲੈਕਸ ਤੇ ਐੱਸ. ਡੀ. ਐੱਮ. ਦਫ਼ਤਰ ਦੀ ਅਚਨਚੇਤ ਚੈਕਿੰਗ
Wednesday, Feb 21, 2018 - 07:54 AM (IST)

ਤਰਨਤਾਰਨ, (ਰਾਜੂ)- ਡਿਪਟੀ ਕਮਿਸ਼ਨਰ ਤਰਨਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਤਹਿਸੀਲ ਕੰਪਲੈਕਸ ਤਰਨਤਾਰਨ ਤੇ ਐੱਸ. ਡੀ. ਐੱਮ. ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਚੱਲ ਰਹੇ ਕੰਮਕਾਜ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਤਹਿਸੀਲ ਕੰਪਲੈਕਸ ਵਿਖੇ ਆਏ ਲੋਕਾਂ ਦੀ ਮੁਸ਼ਕਿਲਾਂ ਸੁਣੀਆਂ ਤੇ ਤੁਰੰਤ ਹੱਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਹੁਕਮ ਦਿੱਤੇ। ਇਸ ਮੌਕੇ ਐੱਸ. ਡੀ. ਐੱਮ. ਤਰਨਤਾਰਨ ਡਾ. ਅਮਨਦੀਪ ਕੌਰ ਤੇ ਨਾਇਬ ਤਹਿਸੀਲਦਾਰ ਅਸ਼ੋਕ ਕੁਮਾਰ ਸ਼ਰਮਾ ਹਾਜ਼ਰ ਸਨ।
ਇਸ ਸਮੇਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੇ ਅਧਿਕਾਰੀ ਤੇ ਕਰਮਚਾਰੀ ਦਫ਼ਤਰਾਂ 'ਚ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣੀ ਹਾਜ਼ਰੀ ਯਕੀਨੀ ਬਣਾਉਣ ਤਾਂ ਜੋ ਲੋਕਾਂ ਨੂੰ ਆਪਣੇ ਕੰਮ ਕਰਵਾਉਣ 'ਚ ਕੋਈ ਮੁਸ਼ਕਿਲ ਨਾ ਆਵੇ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦਫ਼ਤਰ ਦੇ ਕੰਮ ਪਹਿਲ ਦੇ ਆਧਾਰ 'ਤੇ ਕਰਨੇ ਚਾਹੀਦੇ ਹਨ। ਕਰਮਚਾਰੀਆਂ ਦੀ ਦਫ਼ਤਰਾਂ 'ਚ ਸਮੇਂ ਸਿਰ ਹਾਜ਼ਰ ਨਾ ਹੋਣ ਦੀ ਅਣਗਹਿਲੀ ਨੂੰ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਭਵਿੱਖ 'ਚ ਦਫ਼ਤਰਾਂ 'ਚ ਲੇਟ ਆਉਣ ਵਾਲੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।