ਸ਼ਨੀਵਾਰ ਤੇ ਐਤਵਾਰ ਵੀ ਖੁੱਲ੍ਹਣਗੇ ਤਹਿਸੀਲ ਦਫ਼ਤਰ, ਹੋਣਗੀਆਂ ਰਜਿਸਟਰੀਆਂ, ਜਾਣੋ ਸਰਕਾਰ ਨੇ ਕਿਉਂ ਲਿਆ ਫ਼ੈਸਲਾ
Saturday, May 13, 2023 - 05:02 AM (IST)
ਮੋਹਾਲੀ (ਨਿਆਮੀਆਂ) : ਪੰਜਾਬ ਸਰਕਾਰ ਵੱਲੋਂ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ 'ਚ ਸਟੈਂਪ ਡਿਊਟੀ ’ਤੇ ਦਿੱਤੀ ਗਈ ਛੋਟ ਦਾ ਲੋਕਾਂ ਨੂੰ ਵੱਧ ਤੋਂ ਵੱਧ ਫਾਇਦਾ ਦੇਣ ਲਈ ਅਗਲੇ 2 ਦਿਨ (ਸ਼ਨੀਵਾਰ, ਐਤਵਾਰ) ਤਹਿਸੀਲ ਦਫ਼ਤਰ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਸ ਸਬੰਧੀ ਅਧੀਨ ਸਕੱਤਰ ਮਾਲ ਵਿਭਾਗ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਰਕਾਰ ਵੱਲੋਂ ਸਟੈਂਪ ਡਿਊਟੀ 'ਚ 15 ਮਈ ਤੱਕ ਸਵਾ 2 ਫ਼ੀਸਦੀ ਦੀ ਛੋਟ ਦਿੱਤੇ ਜਾਣ ਕਾਰਨ ਰਜਿਸਟਰੀਆਂ ਦੀ ਗਿਣਤੀ ਕਾਫੀ ਵਧ ਗਈ ਹੈ ਅਤੇ ਲੋਕਹਿੱਤ ਨੂੰ ਧਿਆਨ 'ਚ ਰੱਖਦਿਆਂ ਹੁਕਮ ਕੀਤੇ ਗਏ ਹਨ ਕਿ ਸ਼ਨੀਵਾਰ ਤੇ ਐਤਵਾਰ ਗਜ਼ਟਿਡ ਛੁੱਟੀ ਦੌਰਾਨ ਸਬ-ਰਜਿਸਟਰਾਰ ਅਤੇ ਸੰਯੁਕਤ ਸਬ-ਰਜਿਸਟਰਾਰ ਦਫ਼ਤਰ ਖੋਲ੍ਹਣ ਤੇ ਰਜਿਸਟਰੀਆਂ ਕਰਨਾ ਯਕੀਨੀ ਬਣਾਇਆ ਜਾਵੇ।
ਇਹ ਵੀ ਪੜ੍ਹੋ : CM ਮਾਨ ਦੇ ਗਲਫ਼ ਨਿਊਜ਼ 'ਚ ਚਰਚੇ, ਕੌਮਾਂਤਰੀ ਪੱਧਰ 'ਤੇ ਹੋ ਰਹੀ ਦਫ਼ਤਰਾਂ ਦਾ ਸਮਾਂ ਬਦਲਣ ਦੇ ਫ਼ੈਸਲੇ ਦੀ ਸ਼ਲਾਘਾ
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।