ਪਠਾਨਕੋਟ ਦੀ ਤਹਿਸੀਲ ਦਾ ਵਸੀਕਾ ਨਵੀਸ ਗ੍ਰਿਫ਼ਤਾਰ, ਕਾਰਾ ਜਾਣ ਹੋਵੋਗੇ ਹੈਰਾਨ

Wednesday, Oct 15, 2025 - 05:37 PM (IST)

ਪਠਾਨਕੋਟ ਦੀ ਤਹਿਸੀਲ ਦਾ ਵਸੀਕਾ ਨਵੀਸ ਗ੍ਰਿਫ਼ਤਾਰ, ਕਾਰਾ ਜਾਣ ਹੋਵੋਗੇ ਹੈਰਾਨ

ਚੰਡੀਗੜ੍ਹ : ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਲਗਾਤਾਰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਪਠਾਨਕੋਟ ਦੇ ਤਹਿਸੀਲ ਕੰਪਲੈਕਸ ਵਿਚ ਕੰਮ ਕਰਦੇ ਇਕ ਵਸੀਕਾ ਨਵੀਸ (ਡੀਡ ਰਾਈਟਰ), ਦੀਪਕ ਕੁਮਾਰ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਇਕ ਬੁਲਾਰੇ ਨੇ ਖੁਲਾਸਾ ਕੀਤਾ ਕਿ ਉਕਤ ਮੁਲਜ਼ਮ ਨੂੰ ਪਠਾਨਕੋਟ ਜ਼ਿਲ੍ਹੇ ਦੇ ਪਿੰਡ ਬੰਗੋਲ ਦੇ ਇਕ ਨਿਵਾਸੀ ਦੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਜ਼ਮੀਨ ਖਰੀਦਣ ਤੋਂ ਬਾਅਦ ਉਹ ਆਪਣੀ ਜਾਇਦਾਦ ਦੀ ਰਜਿਸਟਰੀ ਕਰਵਾਉਣ ਲਈ ਉਕਤ ਵਸੀਕਾ ਨਵੀਸ ਨੂੰ ਮਿਲਿਆ। 

ਇਹ ਵੀ ਪੜ੍ਹੋ : ਲੱਗੀਆਂ ਮੌਜਾਂ, ਪੰਜਾਬ ਸਰਕਾਰ ਨੇ ਭਲਕੇ ਐਲਾਨੀ ਛੁੱਟੀ

ਸ਼ਿਕਾਇਤਕਰਤਾ ਨੇ ਲੋੜੀਂਦੀ ਰਜਿਸਟਰੀ ਫੀਸ ਵਸੀਕਾ ਨਵੀਸ ਨੂੰ ਟ੍ਰਾਂਸਫਰ ਕਰ ਦਿੱਤੀ ਜਿਸਨੇ ਰਜਿਸਟਰੀ ਦੀ ਪ੍ਰਕਿਰਿਆ ਪੂਰੀ ਕਰਵਾ ਦਿੱਤੀ ਪਰ ਫਿਰ 30,000 ਰੁਪਏ ਦੀ ਰਿਸ਼ਵਤ ਦੀ ਮੰਗ ਇਹ ਕਹਿੰਦੇ ਹੋਏ ਕੀਤੀ ਕਿ ਅਸਲ ਰਜਿਸਟਰੀ ਦੇ ਅਸਲ ਦਸਤਾਵੇਜ਼ਾਂ 'ਤੇ ਤਹਿਸੀਲਦਾਰ ਵੱਲੋਂ ਦਸਤਖ਼ਤ ਪੈਸਿਆਂ ਦਾ ਭੁਗਤਾਨ ਕਰਨ ਤੋਂ ਬਾਅਦ ਹੀ ਕੀਤੇ ਜਾਣਗੇ। ਸ਼ਿਕਾਇਤ ਦੀ ਤਸਦੀਕ ਕਰਨ ਤੋਂ ਬਾਅਦ, ਅੰਮ੍ਰਿਤਸਰ ਰੇਂਜ ਦੀ ਇਕ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਵਸੀਕਾ ਨਵੀਸ ਨੂੰ ਰੰਗੇ ਹੱਥੀਂ ਫੜ ਲਿਆ। ਇਸ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਹੋਰ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ, ਟੋਟੇ-ਟੋਟੇ ਹੋਈ ਕਾਰ, ਇਕੋ ਪਰਿਵਾਰ ਦੇ ਦੋ ਜੀਆਂ ਦੀ ਮੌਤ


author

Gurminder Singh

Content Editor

Related News