ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਚਿਤਾਵਨੀ, ਪੰਜਾਬ ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ
Tuesday, Apr 22, 2025 - 03:30 PM (IST)

ਚੰਡੀਗੜ੍ਹ : ਮਾਲ ਵਿਭਾਗ ਵਿਚ ਚੱਲ ਰਹੇ ਸੁਧਾਰਾਂ ਦੇ ਚੱਲਦਿਆਂ ਕੱਲ੍ਹ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਸਨ। ਇਨ੍ਹਾਂ ਤਬਾਦਲਿਆਂ ਦੌਰਾਨ ਕਈਆਂ ਨੇ ਅਜੇ ਤਕ ਡਿਊਟੀ ਜੁਆਇਨ ਨਹੀਂ ਕੀਤੀ ਹੈ। ਇਸ ਸਭ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਡਿਊਟੀ ਨਾ ਜੁਆਇਨ ਕਰਨ ਵਾਲਿਆਂ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਤੁਰੰਤ ਡਿਊਟੀ ਜੁਆਇਨ ਕਰਨ ਦੇ ਹੁਕਮ ਦਿੱਤੇ ਹਨ। ਇਸ ਸੰਬੰਧੀ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਆਖਿਆ ਹੈ ਕਿ ਮੈਂ ਖੁਦ ਕਿਸੇ ਵੀ ਦਫ਼ਤਰ ਦੀ ਚੈਕਿੰਗ ਕਰਾਂਗਾ, ਜੇਕਰ ਕੋਈ ਵੀ ਗੈਰ ਹਾਜ਼ਰ ਪਾਇਆ ਗਿਆ ਤਾਂ ਸਖ਼ਤ ਕਾਰਵਾਈ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ : ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਬੁਰੀ ਖ਼ਬਰ, ਹੁਣ ਖੜ੍ਹੀ ਹੋਈ ਨਵੀਂ ਮੁਸੀਬਤ
ਮੁੰਡਿਆਂ ਨੇ ਆਖਿਆ ਹੈ ਕਿ ਉਹ ਸੂਬੇ ਦੇ ਕਿਸੇ ਵੀ ਦਫ਼ਤਰ ਵਿਚ ਜਾ ਕੇ ਅਚਨਚੇਤ ਚੈਕਿੰਗ ਕਰਨਗੇ। ਜੇਕਰ ਇਸ ਦੌਰਾਨ ਕੋਈ ਗੈਰ ਹਾਜ਼ਰ ਪਾਇਆ ਗਿਆ ਤਾਂ ਉਸ ਨੂੰ ਕਿਸੇ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਵਿਚ ਅਦਾਲਤ ਬਾਹਰ ਅੰਨ੍ਹੇਵਾਹ ਫਾਇਰਿੰਗ, ਸ਼ਰੇਆਮ ਮਾਰ 'ਤਾ ਮੁੰਡਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e