'ਰਾਕੇਟ' ਬਣਿਆ ਪੰਜਾਬ ਦਾ ਤਹਿਸੀਲਦਾਰ! 4 ਮਿੰਟਾਂ 'ਚ ਕੀਤਾ 40 ਕਿੱਲੋਮੀਟਰ ਦਾ ਸਫ਼ਰ, ਹੋ ਗਿਆ ਸਸਪੈਂਡ
Saturday, Feb 01, 2025 - 12:52 PM (IST)
ਲੁਧਿਆਣਾ (ਹਿਤੇਸ਼): ਪੰਜਾਬ ਦੇ ਮਾਲ ਮਹਿਕਮੇ ਦੇ ਤਹਿਸੀਲਦਾਰ ਦਾ ਨਵਾਂ ਕਾਰਨਾਮਾ ਸਾਹਮਣੇ ਆਇਆ ਹੈ, ਜਿਸ ਨੇ ਲੁਧਿਆਣਾ 'ਚ ਬੈਠਿਆਂ ਹੀ ਜਗਰਾਓਂ ਦੀਆਂ ਰਜਿਸਟਰੀਆਂ ਕਰਵਾ ਦਿੱਤੀਆਂ। ਇਸ ਵੱਡੀ ਕੋਤਾਹੀ ਤੋਂ ਬਾਅਦ ਪੰਜਾਬ ਸਰਕਾਰ ਨੇ ਤਹਿਸੀਲਦਾਰ ਰਣਜੀਤ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 28 'ਚੋਂ 10 ਦਿਨ ਛੁੱਟੀਆਂ! ਜਾਣੋ ਕਦੋਂ-ਕਦੋਂ ਕੀ ਕੁਝ ਰਹੇਗਾ ਬੰਦ
ਦਰਅਸਲ, ਰਣਜੀਤ ਸਿੰਘ ਇਸ ਵੇਲੇ ਜਗਰਾਓਂ ਤਹਿਸੀਲ ਵਿਚ ਤਾਇਨਾਤ ਹੈ ਅਤੇ ਉਸ ਕੋਲ ਲੁਧਿਆਣਾ (ਪੂਰਬੀ) ਦਾ ਵਾਧੂ ਚਾਰਜ ਹੈ। ਕਿਸੇ ਵਿਅਕਤੀ ਨੇ ਮਾਲ ਵਿਭਾਗ ਦੇ ਉੱਚ ਅਫ਼ਸਰਾਂ ਕੋਲ ਇਸ ਤਹਿਸੀਲਦਾਰ ਦੀ ਸ਼ਿਕਾਇਤ ਕੀਤੀ ਸੀ। ਇਸ ਦੀ ਘੋਖ ਕਰਨ ਲਈ ਵਿਭਾਗ ਨੇ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਤੋਂ ਰਿਪੋਰਟ ਲਈ। ਤਹਿਸੀਲ ਜਗਰਾਓਂ ਤੇ ਲੁਧਿਆਣਾ (ਪੂਰਬੀ) ’ਚ 17 ਜਨਵਰੀ ਨੂੰ ਹੋਈਆਂ ਰਜਿਸਟਰੀਆਂ ਦੀ ਜਦੋਂ ਜਾਂਚ ਕੀਤੀ ਗਈ ਤਾਂ ਹੈਰਾਨੀ ਭਰੇ ਤੱਥ ਸਾਹਮਣੇ ਆਏ, ਜਿਨ੍ਹਾਂ ਦੇ ਆਧਾਰ ’ਤੇ ਤਹਿਸੀਲਦਾਰ ਖ਼ਿਲਾਫ਼ ਕਾਰਵਾਈ ਹੋਈ ਹੈ। ਇਸ ਤਹਿਸੀਲਦਾਰ ਨੇ 17 ਜਨਵਰੀ ਦੀ ਸ਼ਾਮ ਨੂੰ 5.12 ਵਜੇ ਇਕ ਰਜਿਸਟਰੀ ਕੀਤੀ ਜਦੋਂ ਕਿ ਉਸੇ ਦਿਨ ਦੀ ਸ਼ਾਮ ਨੂੰ ਇਸੇ ਤਹਿਸੀਲਦਾਰ ਨੇ ਜਗਰਾਓਂ ਤਹਿਸੀਲ ’ਚ ਸ਼ਾਮ 5.16 ਵਜੇ ਦੂਜੀ ਰਜਿਸਟਰੀ ਕੀਤੀ। ਦੋਹਾਂ ਰਜਿਸਟਰੀਆਂ ’ਚ ਸਿਰਫ਼ ਚਾਰ ਮਿੰਟ ਦਾ ਫ਼ਰਕ ਸੀ। ਰਿਪੋਰਟ ’ਚ ਲਿਖਿਆ ਹੈ ਕਿ ਇਹ ਸੰਭਵ ਨਹੀਂ ਹੈ ਕਿ ਇਕ ਤਹਿਸੀਲਦਾਰ ਸਿਰਫ਼ ਚਾਰ ਮਿੰਟਾਂ ’ਚ ਹੀ ਲੁਧਿਆਣਾ ਤੋਂ ਜਗਰਾਓਂ ਪੁੱਜ ਗਿਆ ਹੋਵੇ।
ਇਹ ਖ਼ਬਰ ਵੀ ਪੜ੍ਹੋ - ਬਜਟ ਤੋਂ ਪਹਿਲਾਂ ਵੱਡੀ ਰਾਹਤ! ਸਸਤਾ ਹੋ ਗਿਆ LPG ਸਿਲੰਡਰ
ਦੇਖਿਆ ਜਾਵੇ ਤਾਂ ਲੁਧਿਆਣਾ ਪੂਰਬੀ ਤੋਂ ਜਗਰਾਓਂ ਤਹਿਸੀਲ ਦਾ ਰਸਤਾ ਤਕਰੀਬਨ 40 ਕਿੱਲੋਮੀਟਰ ਬਣਦਾ ਹੈ, ਜਿਹੜਾ ਘੱਟੋ-ਘੱਟ ਪੌਣੇ ਘੰਟੇ ਵਿਚ ਤੈਅ ਹੁੰਦਾ ਹੈ। ਸਰਕਾਰੀ ਰਿਪੋਰਟ ਅਨੁਸਾਰ ਇਸ ਤਹਿਸੀਲਦਾਰ ਨੇ ਸਿਰਫ਼ ਚਾਰ ਮਿੰਟਾਂ ’ਚ ਹੀ ਇਹ ਰਸਤਾ ਤੈਅ ਕੀਤਾ ਹੈ। ਮਾਲ ਵਿਭਾਗ ਨੇ ਹੁਣ ਇਸ ਤਹਿਸੀਲਦਾਰ ਨੂੰ ਮੁਅੱਤਲ ਕਰਕੇ ਪਠਾਨਕੋਟ ਦੇ ਐੱਸ.ਡੀ.ਐੱਮ. ਦਫ਼ਤਰ ਧਾਰ ਕਲਾਂ ਵਿੱਚ ਹੈੱਡਕੁਆਰਟਰ ਭੇਜ ਦਿੱਤਾ ਹੈ। ਪਠਾਨਕੋਟ ਦੇ ਡਿਪਟੀ ਕਮਿਸ਼ਨਰ ਨੂੰ ਉਸ ਦੀ ਰੋਜ਼ਾਨਾ ਹਾਜ਼ਰੀ ਰਿਪੋਰਟ ਭੇਜਣ ਲਈ ਕਿਹਾ ਹੈ। ਮਾਲ ਮਹਿਕਮੇ ਦੇ ਉੱਚ ਅਧਿਕਾਰੀ ਅਨੁਸਾਰ ਇਹ ਗੰਭੀਰ ਕੁਤਾਹੀ ਹੈ ਜਿਸ ਕਰਕੇ ਇਸ ਮਾਲ ਅਧਿਕਾਰੀ ਨੂੰ ਚਾਰਜਸ਼ੀਟ ਕੀਤਾ ਜਾ ਰਿਹਾ ਹੈ ਅਤੇ ਇਸ ਦੀ ਡੂੰਘਾਈ ਨਾਲ ਜਾਂਚ ਕਰਨ ਵਾਸਤੇ ਵਿਸਥਾਰਤ ਪੜਤਾਲ ਕਰਵਾਈ ਜਾਵੇਗੀ। ਅਧਿਕਾਰੀ ਆਖਦੇ ਹਨ ਕਿ ਮੁੱਢਲੀ ਨਜ਼ਰੇ ਇਹ ਜਾਪਦਾ ਹੈ ਕਿ ਅਸਲ ਵਿਚ ਲੁਧਿਆਣਾ (ਪੂਰਬੀ) ਦੇ ਦਫ਼ਤਰ ਵਿਚ ਬੈਠ ਕੇ ਹੀ ਇਹ ਤਹਿਸੀਲਦਾਰ ਜਗਰਾਓਂ ਦੀਆਂ ਰਜਿਸਟਰੀ ਕਰ ਰਿਹਾ ਸੀ। ਵਧੀਕ ਮੁੱਖ ਸਕੱਤਰ (ਮਾਲ) ਅਨੁਰਾਗ ਵਰਮਾ ਨੇ ਇਸ ਤਹਿਸੀਲਦਾਰ ਨੂੰ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8