ਸਰਬਜੀਤ ਝਿੰਜਰ ਵੱਲੋਂ ਤੇਜਿੰਦਰ ਨਿੱਝਰ ਤੇ ਆਕਾਸ਼ਦੀਪ ਮਿੱਡੂਖੇੜਾ ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਨਿਯੁਕਤ

Friday, Oct 06, 2023 - 07:25 PM (IST)

ਸਰਬਜੀਤ ਝਿੰਜਰ ਵੱਲੋਂ ਤੇਜਿੰਦਰ ਨਿੱਝਰ ਤੇ ਆਕਾਸ਼ਦੀਪ ਮਿੱਡੂਖੇੜਾ ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਨਿਯੁਕਤ

ਚੰਡੀਗੜ੍ਹ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਦੀ ਸਰਪ੍ਰਸਤੀ ਹੇਠ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਨੌਜਵਾਨ ਤੇ ਸਰਗਰਮ ਯੂਥ ਅਕਾਲੀ ਆਗੂਆਂ ਤੇਜਿੰਦਰ ਸਿੰਘ ਨਿੱਝਰ ਤੇ ਆਕਾਸ਼ਦੀਪ ਸਿੰਘ ਮਿੱਡੂਖੇੜਾ ਨੂੰ ਯੂਥ ਅਕਾਲੀ ਦਲ ਦਾ ਸਕੱਤਰ ਜਨਰਲ ਨਿਯੁਕਤ ਕੀਤਾ ਹੈ। ਦੋਵੇਂ ਆਗੂ ਲੰਬੇ ਸਮੇ ਤੋਂ ਪਾਰਟੀ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ।

ਇਹ ਵੀ ਪੜ੍ਹੋ : ਰੇਲਵੇ ਵਿਭਾਗ ਦਾ ਅਹਿਮ ਫ਼ੈਸਲਾ, ਨਰਾਤਿਆਂ ਕਾਰਨ ਮਾਤਾ ਵੈਸ਼ਨੋ ਦੇਵੀ ਲਈ ਚੱਲਣਗੀਆਂ 2 ਸਪੈਸ਼ਲ ਟ੍ਰੇਨਾਂ

ਇੱਥੇ ਜਾਰੀ ਕੀਤੇ ਇਕ ਬਿਆਨ 'ਚ ਸਰਬਜੀਤ ਸਿੰਘ ਝਿੰਜਰ ਨੇ ਦੋਵਾਂ ਆਗੂਆਂ ਨੂੰ ਵਧਾਈ ਦਿੰਦਿਆਂ ਆਸ ਪ੍ਰਗਟ ਕੀਤੀ ਕਿ ਉਹ ਪਾਰਟੀ ਲਈ ਡਟ ਕੇ ਦਿਨ-ਰਾਤ ਮਿਹਨਤ ਕਰਨਗੇ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨਗੇ। ਉਨ੍ਹਾਂ ਕਿਹਾ ਕਿ ਨੌਜਵਾਨ ਸ਼ਕਤੀ ਹੀ ਕੱਲ੍ਹ ਦਾ ਭਵਿੱਖ ਹੈ ਤੇ ਜਿਸ ਪਾਰਟੀ ਨਾਲ ਸਭ ਤੋਂ ਵੱਧ ਨੌਜਵਾਨ ਵਰਗ ਜੁੜੇਗਾ, ਉਹੀ ਪਾਰਟੀ ਲੋਕਾਂ ਦੀ ਸਭ ਤੋਂ ਵੱਧ ਸੇਵਾ ਕਰ ਸਕੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੇ ਅੱਜ ਮਹਿਸੂਸ ਕਰ ਲਿਆ ਹੈ ਕਿ ਆਮ ਆਦਮੀ ਪਾਰਟੀ ਨੇ ਨੌਜਵਾਨਾਂ ਨਾਲ ਸਭ ਤੋਂ ਵੱਡਾ ਧੋਖਾ ਤੇ ਧੱਕਾ ਕੀਤਾ ਹੈ ਤੇ ਉਹ ਸੱਚ ਜਾਣਨ ਮਗਰੋਂ ਵੱਡੀ ਗਿਣਤੀ 'ਚ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News