ਭਾਜਪਾ ਆਗੂ ਤੇਜਿੰਦਰ ਪਾਲ ਸਿੰਘ ਬੱਗਾ ਨੂੰ ਪੰਜਾਬ ਪੁਲਸ ਨੇ ਦਿੱਲੀ ਤੋਂ ਕੀਤਾ ਗ੍ਰਿਫ਼ਤਾਰ

Friday, May 06, 2022 - 10:18 AM (IST)

ਭਾਜਪਾ ਆਗੂ ਤੇਜਿੰਦਰ ਪਾਲ ਸਿੰਘ ਬੱਗਾ ਨੂੰ ਪੰਜਾਬ ਪੁਲਸ ਨੇ ਦਿੱਲੀ ਤੋਂ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ (ਬਿਊਰੋ) - ਭਾਜਪਾ ਆਗੂ ਤੇਜਿੰਦਰ ਪਾਲ ਸਿੰਘ ਬੱਗਾ ਨੂੰ ਅੱਜ ਪੰਜਾਬ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਬੱਗਾ ਨੂੰ ਉਸ ਦੇ ਦਿੱਲੀ ਵਾਲੇ ਘਰ ’ਚੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮੌਕੇ ਪੰਜਾਬ ਪੁਲਸ ਦੇ 50 ਦੇ ਕਰੀਬ ਜਵਾਨ ਮੌਜੂਦ ਸਨ। ਮਿਲੀ ਜਾਣਕਾਰੀ ਅਨੁਸਾਰ ਮੁਹਾਲੀ ਪੁਲਸ ਵਲੋਂ ਉਸ ਖ਼ਿਲਾਫ਼ ਸਾਈਬਰ ਸੈੱਲ ਵਿੱਚ ਕੇਸ ਦਰਜ ਕੀਤਾ ਗਿਆ ਸੀ। ਭਾਜਪਾ ਆਗੂਆਂ ਨੇ ਬੱਗਾ ਦੀ ਗ੍ਰਿਫ਼ਤਾਰੀ ਦਾ ਵਿਰੋਧ ਕੀਤਾ ਹੈ।

ਪੜ੍ਹੋ ਇਹ ਵੀ ਖ਼ਬਰ:  ਬਟਾਲਾ ’ਚ ਵੱਡੀ ਵਾਰਦਾਤ: ਅਣਖ ਦੀ ਖਾਤਿਰ ਪਿਓ-ਦਾਦੇ ਨੇ ਤਲਾਕਸ਼ੁਦਾ ਧੀ ਦਾ ਸਿਰ ’ਚ ਇੱਟਾਂ ਮਾਰ ਕੀਤਾ ਕਤਲ

PunjabKesari

ਦੱਸ ਦੇਈਏ ਕਿ ਇਸ ਗੱਲ ਦੀ ਜਾਣਕਾਰੀ ਬੱਗਾ ਦੇ ਨਜ਼ਦੀਕੀ ਭਾਜਪਾ ਸਾਥੀਆਂ ਨੇ ਟਵਿੱਟਰ ’ਤੇ ਦਿੱਤੀ ਹੈ। 


author

rajwinder kaur

Content Editor

Related News