ਤੇਜਿੰਦਰਪਾਲ ਸੰਧੂ ਨੇ ਛੱਡਿਆ ਕਾਂਗਰਸ ਦਾ ''ਹੱਥ''
Sunday, Jul 05, 2020 - 06:06 PM (IST)
ਪਟਿਆਲਾ (ਜੋਸਨ) : ਲੰਘੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨਾਲ ਨਾਤਾ ਜੋੜਨ ਵਾਲੇ ਤੇਜਿੰਦਰਪਾਲ ਸਿੰਘ ਸੰਧੂ ਨੇ ਕਾਂਗਰਸ 'ਚੋਂ ਅਸਤੀਫ਼ਾ ਦੇ ਦਿੱਤਾ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਭਲਕੇ ਉਹ ਸੁਖਦੇਵ ਸਿੰਘ ਢੀਂਡਸਾ ਧੜੇ ਦਾ ਪੱਲਾ ਫੜਨਗੇ। ਤੇਜਿੰਦਰ ਪਾਲ ਸਿੰਘ ਨੇ 2012 'ਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਸਨੌਰ ਹਲਕੇ ਤੋਂ ਚੋਣ ਲੜੀ ਸੀ। 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਦੇ ਪਰਿਵਾਰ ਨੇ ਬਾਦਲਾਂ ਨੂੰ ਤਿਲਾਂਜਲੀ ਦੇ ਦਿੱਤੀ ਸੀ ਤੇ ਬੀਬੀ ਅਨੂਪਇੰਦਰ ਕੌਰ ਸੰਧੂ ਨੇ ਘਨੌਰ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਚੋਣ ਲੜੀ। ਦੋ ਸਾਲ ਪਹਿਲਾਂ ਲੋਕ ਸਭਾ ਚੋਣਾਂ ਵੇਲੇ ਸੰਧੂ ਪਰਿਵਾਰ ਨੇ ਕਾਂਗਰਸ ਨਾਲ ਨਾਤਾ ਜੋੜ ਲਿਆ ਸੀ। ਸੰਧੂ ਪਰਿਵਾਰ ਨੇ ਪਟਿਆਲਾ ਹਲਕੇ ਤੋਂ ਕਾਂਗਰਸ ਦੀ ਉਮੀਦਵਾਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਬੀਬੀ ਪ੍ਰਨੀਤ ਕੌਰ ਦੀ ਡੱਟ ਕੇ ਮਦਦ ਕੀਤੀ ਸੀ।
ਇਹ ਵੀ ਪੜ੍ਹੋ : ਕੇਂਦਰੀ ਆਰਡੀਨੈਂਸ 'ਤੇ ਕੈਪਟਨ ਦੀਆਂ ਬਾਦਲਾਂ ਨੂੰ ਖ਼ਰੀਆਂ-ਖ਼ਰੀਆਂ
ਤੇਜਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਉਨ੍ਹਾਂ ਪੰਜਾਬ ਅਤੇ ਪੰਥ ਦੇ ਵਡੇਰੇ ਹਿੱਤਾਂ ਲਈ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਨੀਤ ਕੌਰ ਸਮੇਤ ਕਾਂਗਰਸ ਦੇ ਸੂਬਾ ਪ੍ਰਧਾਨ ਨੂੰ ਅਸਤੀਫ਼ਾ ਭੇਜ ਦਿੱਤਾ ਹੈ। ਇਹ ਵੀ ਜਾਣਕਾਰੀ ਹੈ ਕਿ ਸੰਧੂ ਭਲਕੇ ਸੁਖਦੇਵ ਸਿੰਘ ਢੀਂਡਸਾ ਦਾ ਪੱਲਾ ਫੜ੍ਹਨਗੇ, ਜਿਸ ਸਬੰਧੀ ਉਨ੍ਹਾਂ ਨੇ ਭਲ ਕੇ ਪ੍ਰੋਗਰਾਮ ਵੀ ਰੱਖਿਆ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ 'ਆਪ' ਦੀ ਲੀਡਰਸ਼ਿਪ ਨੂੰ 'ਲਾੜੇ' ਦਾ ਇਸ਼ਾਰਾ!