ਮੂਸੇ ਵਾਲਾ ਦੇ ਪਿਤਾ ਨੇ ਕੀਤਾ ਸਵਾਲ, ‘ਸਾਨੂੰ ਇੰਨਾ ਦੱਸ ਦਿਓ ਕਿ ਪੁੱਤ ਦੇ ਕਤਲ ਪਿੱਛੇ ਕਿਸ ਦਾ ਹੱਥ?’

03/05/2023 2:18:02 PM

ਮਾਨਸਾ (ਪਰਮਦੀਪ ਰਾਣਾ)– ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅੱਜ ਪੁੱਤ ਦੇ ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦਿਆਂ ਦਿਲ ਦੀਆਂ ਗੱਲਾਂ ਕੀਤੀਆਂ। ਬਲਕੌਰ ਸਿੰਘ ਨੇ ਭਾਵੁਕ ਹੁੰਦਿਆਂ ਕਿਹਾ ਕਿ ਸਾਨੂੰ ਇੰਨਾ ਦੱਸ ਦਿਓ ਕਿ ਪੁੱਤ ਦੇ ਕਤਲ ਪਿੱਛੇ ਕਿਸ ਦਾ ਹੱਥ ਹੈ।

ਇਸ ਦੌਰਾਨ ਬਲਕੌਰ ਸਿੰਘ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਪੁੱਤ ਦੇ ਇਨਸਾਫ਼ ਨੂੰ ਲੈ ਕੇ ਫ਼ੈਸਲਾ ਆਉਂਦੇ-ਆਉਂਦੇ ਅਸੀਂ ਆਪ ਹੀ ਤੁਰ ਜਾਣਾ ਹੈ।

ਇਹ ਖ਼ਬਰ ਵੀ ਪੜ੍ਹੋ : ਕਰਨ ਔਜਲਾ ਤੇ ਪਲਕ ਬੱਝੇ ਵਿਆਹ ਦੇ ਬੰਧਨ ’ਚ, ਦੇਖੋ ਨਵੀਂ ਵਿਆਹੀ ਜੋੜੀ ਦੀਆਂ ਤਸਵੀਰਾਂ

ਇਸ ਦੇ ਨਾਲ ਹੀ ਬਲਕੌਰ ਸਿੰਘ ਨੇ ਇਹ ਵੀ ਕਿਹਾ ਕਿ ਉਹ ਸਿੱਧੂ ਦਾ ਭੋਗ 19 ਮਾਰਚ ਨੂੰ ਪਾਉਣਗੇ। ਸਿੱਧੂ ਦਾ ਭੋਗ ਮਾਨਸਾ ਦੀ ਅਨਾਜ ਮੰਡੀ ਵਿਖੇ ਰੱਖਿਆ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਸਭ ਨੂੰ ਪਹੁੰਚਣ ਦੀ ਅਪੀਲ ਵੀ ਕੀਤੀ।

ਦੱਸ ਦੇਈਏ ਕਿ ਸਿੱਧੂ ਦਾ 29 ਮਈ, 2022 ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਦੀ ਜ਼ਿੰਮੇਵਾਰੀ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News