ਪੰਜਾਬ 'ਚ ਲਗਾਤਾਰ ਤਾਪਮਾਨ 'ਚ ਆ ਰਹੀ ਤਬਦੀਲੀ, ਜਾਣੋ ਇਨ੍ਹਾਂ ਜ਼ਿਲ੍ਹਿਆਂ ਦਾ AQI

Sunday, Oct 27, 2024 - 03:40 PM (IST)

ਚੰਡੀਗੜ੍ਹ- ਪੰਜਾਬ ਦੇ ਸਾਰੇ ਸ਼ਹਿਰਾਂ ਅਤੇ ਚੰਡੀਗੜ੍ਹ 'ਚ ਲਗਾਤਾਰ ਤਾਪਮਾਨ 'ਚ ਬਦਲਾਅ ਹੋ ਰਿਹਾ ਹੈ। ਪਿਛਲੇ 24 ਘੰਟਿਆਂ 'ਚ ਔਸਤ ਵੱਧ ਤੋਂ ਵੱਧ ਤਾਪਮਾਨ 'ਚ ਕੋਈ ਵੱਡਾ ਬਦਲਾਅ ਨਹੀਂ ਹੋਇਆ ਹੈ। ਇਹ ਆਮ ਨਾਲੋਂ 2.8 ਡਿਗਰੀ ਵੱਧ ਹੈ। ਹਾਲਾਂਕਿ ਹੁਣ ਰਾਤਾਂ ਠੰਡੀਆਂ ਹੋਣ ਲੱਗ ਪਈਆਂ ਹਨ। ਸੂਬੇ 'ਚ ਫਰੀਦਕੋਟ ਸਭ ਤੋਂ ਗਰਮ ਰਿਹਾ ਹੈ। ਇੱਥੇ ਤਾਪਮਾਨ 36 ਡਿਗਰੀ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ- CM ਭਗਵੰਤ ਮਾਨ ਦਾ ਔਰਤਾਂ ਲਈ ਕਰ'ਤਾ ਇਹ ਐਲਾਨ, ਤੁਸੀਂ ਵੀ ਪੜ੍ਹੋ

ਸੂਬੇ 'ਚ ਪਰਾਲੀ ਸਾੜਨ ਨੂੰ ਲੈ ਕੇ ਸਖ਼ਤੀ ਹੋਣ ਦੇ ਬਾਵਜੂਦ ਵੀ ਮਾਮਲੇ ਸਾਹਮਣੇ ਆ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ 108 ਥਾਵਾਂ 'ਤੇ ਪਰਾਲੀ ਸਾੜਨ ਦੇ ਮਾਮਲੇ ਦਰਜ ਕੀਤੇ ਗਏ ਹਨ। ਇਸ ਦਾ ਸਿੱਧਾ ਅਸਰ ਹਵਾ 'ਤੇ ਪੈ ਰਿਹਾ ਹੈ, ਜੋ ਪ੍ਰਦੂਸ਼ਿਤ ਹੋ ਰਿਹਾ ਹੈ। ਅੰਮ੍ਰਿਤਸਰ ਦਾ AQI ਸਵੇਰੇ 5 ਵਜੇ 260 ਦਰਜ ਕੀਤਾ ਗਿਆ। ਹਾਲਾਂਕਿ, ਇਹ ਰਾਹਤ ਦੀ ਗੱਲ ਹੈ ਕਿ ਚੰਡੀਗੜ੍ਹ ਸਮੇਤ ਸਾਰੇ ਸ਼ਹਿਰਾਂ ਦਾ AQI ਪੱਧਰ ਘਟ ਰਿਹਾ ਹੈ। ਮੰਡੀ ਗੋਬਿੰਦਗੜ੍ਹ ਵਿੱਚ AQI 211 ਦਰਜ ਕੀਤਾ ਗਿਆ ਹੈ। ਬਠਿੰਡਾ ਦਾ AQI 123, ਜਲੰਧਰ ਦਾ AQI 169, ਖੰਨਾ ਦਾ AQI 136, ਲੁਧਿਆਣਾ ਦਾ AQI 155, ਪਟਿਆਲਾ ਦਾ AQI 154 ਅਤੇ ਰੂਪਨਗਰ ਦਾ AQI 144 ਹੈ। 

ਇਹ ਵੀ ਪੜ੍ਹੋ-  ਕਰਤਾਰਪੁਰ ਕੋਰੀਡੋਰ ਦੇ ਰਾਹ ’ਚ ਕਿਸਾਨ ਸੁਕਾ ਰਹੇ ਝੋਨਾ, ਮੁਸ਼ਕਿਲਾਂ 'ਚ ਪਏ ਸ਼ਰਧਾਲੂ

ਸੂਬੇ 'ਚ ਹਵਾ ਪ੍ਰਦੂਸ਼ਣ ਦਾ ਪੱਧਰ ਕਾਫੀ ਵੱਧ ਗਿਆ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ। ਦੂਜੇ ਪਾਸੇ ਪਰਾਲੀ ਸਾੜਨ ਤੋਂ ਰੋਕਣ ਵਿੱਚ ਨਾਕਾਮ ਰਹੇ 397 ਨੋਡਲ ਅਫ਼ਸਰਾਂ ਅਤੇ ਸੁਪਰਵਾਈਜ਼ਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਇਹ ਕਾਰਵਾਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਕੀਤੀ ਗਈ ਹੈ। ਉਨ੍ਹਾਂ ਪੁੱਛਿਆ ਹੈ ਕਿ ਸੂਚਨਾ ਮਿਲਣ ਦੇ ਬਾਵਜੂਦ ਖੇਤਾਂ ਵਿੱਚ ਲੱਗੀ ਅੱਗ ਨੂੰ ਬੁਝਾਉਣ ਲਈ ਸਮੇਂ ਸਿਰ ਕਾਰਵਾਈ ਕਿਉਂ ਨਹੀਂ ਕੀਤੀ ਗਈ। ਤਰਨਤਾਰਨ 130 ਅਤੇ ਅੰਮ੍ਰਿਤਸਰ 98 ਨੂੰ ਵੱਧ ਤੋਂ ਵੱਧ ਨੋਟਿਸ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ-  ਪੰਜਾਬ 'ਚ ਠੰਡ ਦੀ ਹੋਵੇਗੀ ਸ਼ੁਰੂਆਤ, ਇਸ ਤਾਰੀਖ਼ ਤੋਂ ਬਦਲੇਗਾ ਮੌਸਮ ਦਾ ਮਿਜਾਜ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


Shivani Bassan

Content Editor

Related News