ਲੁਧਿਆਣਾ ''ਚ ਪਾਰਾ 36 ਤੋਂ ਪਾਰ, ਲੋਕਾਂ ''ਚ ਵਧਣ ਲੱਗੀ ਬੇਚੈਨੀ

04/11/2019 3:49:48 PM

ਲੁਧਿਆਣਾ : ਲੁਧਿਆਣਾ 'ਚ ਤਾਪਮਾਨ 36 ਡਿਗਰੀ ਸੈਲਸੀਅਸ ਤੋਂ ਪਾਰ ਹੁੰਦੇ ਹੀ ਬੇਚੈਨੀ ਮਹਿਸੂਸ ਹੋਣ ਲੱਗੀ ਹੈ। ਦੁਪਹਿਰ ਹੁੰਦੇ ਹੀ ਸੜਕਾਂ 'ਤੇ ਚੁੱਪ ਛਾ ਜਾਂਦੀ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਵੱਧ ਤੋਂ ਵੱਧ ਤਾਪਮਾਨ 36.5 ਤੇ ਘੱਟੋ-ਘੱਟ ਤਾਪਮਾਨ 1.6 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਸਵੇਰ ਦੇ ਸਮੇਂ ਹਵਾ 'ਚ ਨਮੀ ਦੀ ਮਾਤਰਾ 62 ਅਤੇ ਸ਼ਾਮ ਸਮੇਂ 29 ਫੀਸਦੀ ਰਹੀ। ਮੌਸਮ ਵਿਭਾਗ ਦੇ ਮੁਖੀ ਡਾ. ਪ੍ਰਭਜੋਤ ਕੌਰ ਨੇ ਦੱਸਿਆ ਕਿ 11-12 ਅਪ੍ਰੈਲ ਨੂੰ ਲੁਧਿਆਣਾ ਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਆਸਮਾਨ 'ਤੇ ਬੱਦਲ ਛਾਏ ਰਹਿਣ ਦੇ ਨਾਲ ਹੀ ਕਿਤੇ-ਕਿਤੇ ਹਲਕੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਖੇਤੀ ਮਾਹਿਰਾਂ ਦਾ ਮੰਨਣਾ ਹੈ ਕਿ ਮੌਸਮ ਦੀ ਗਰਮੀ ਨਾਲ ਸਬਜ਼ੀਆਂ ਦੀ ਪੈਦਾਵਾਰ 'ਤੇ ਅਸਰ ਪੈਣ ਲੱਗਾ ਹੈ। ਜੇਕਰ ਆਉਣ ਵਾਲੇ ਕੁਝ ਦਿਨਾਂ ਤੱਕ ਮੌਸਮ ਦਾ ਮਿਜਾਜ਼ ਅਜਿਹਾ ਬਣਿਆ ਰਹਿੰਦਾ ਹੈ ਤਾਂ ਫਿਰ ਸਬਜ਼ੀਆਂ ਦੀ ਪੈਦਾਵਾਰ 'ਚ ਕਮੀ ਦੇ ਨਾਲ ਰੇਟ 'ਚ ਇਜ਼ਾਫਾ ਹੋ ਸਕਦਾ ਹੈ।


Babita

Content Editor

Related News