ਅਹਿਮ ਖ਼ਬਰ : ਲੁਧਿਆਣਾ ''ਚ ਘੱਟੋ-ਘੱਟ ਤਾਪਮਾਨ ਦਾ 52 ਸਾਲਾਂ ਦਾ ਰਿਕਾਰਡ ਟੁੱਟਿਆ

03/16/2022 10:58:14 AM

ਲੁਧਿਆਣਾ (ਸਲੂਜਾ) : ਲੁਧਿਆਣਾ ’ਚ ਬੀਤੇ ਦਿਨ ਘੱਟੋ-ਘੱਟ ਤਾਪਮਾਨ 18 ਡਿਗਰੀ ਸੈਲਸੀਅਸ ਰਿਹਾ। ਇਸ ਤੋਂ ਪਹਿਲਾਂ ਘੱਟੋ-ਘੱਟ ਤਾਪਮਾਨ 1970 ਦੌਰਾਨ ਮਾਰਚ 15 ਨੂੰ 17.5 ਡਿਗਰੀ ਸੈਲਸੀਅਸ ਰਿਕਾਰਡ ਹੋਇਆ ਸੀ। ਇਸ ਤਰ੍ਹਾਂ ਬੀਤੇ ਦਿਨ ਘੱਟੋ-ਘੱਟ ਤਾਪਮਾਨ ਦੇ ਮਾਮਲੇ ’ਚ 52 ਸਾਲਾਂ ਦਾ ਰਿਕਾਰਡ ਟੁੱਟ ਗਿਆ। ਇਹ ਦਾਅਵਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੀ ਇੰਚਾਰਜ ਡਾ. ਪੀ. ਕੇ. ਕਿੰਗਰਾ ਨੇ ਕੀਤਾ।

ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਰਚਿਆ ਜਾਵੇਗਾ ਇਤਿਹਾਸ, ਖਟਕੜ ਕਲਾਂ 'ਚ ਸਜੀ ਸਟੇਜ ਨੂੰ 'ਭਗਵੰਤ ਮਾਨ' ਦੀ ਉਡੀਕ (ਵੀਡੀਓ)

ਡਾ. ਕਿੰਗਰਾ ਨੇ ਦੱਸਿਆ ਕਿ ਮਾਰਚ ਮਹੀਨੇ ਦੌਰਾਨ 2003 ਵਿਚ ਵੱਧ ਤੋਂ ਵੱਧ ਤਾਪਮਾਨ 31.5 ਡਿਗਰੀ ਸੈਲਸੀਅਸ, 2004 ’ਚ 32 ਡਿਗਰੀ ਸੈਲਸੀਅਸ ਅਤੇ 2010-2011 ਵਿਚ ਵੱਧ ਤੋਂ ਵੱਧ ਤਾਪਮਾਨ 33.2 ਡਿਗਰੀ ਸੈਲਸੀਅਸ ਰਿਹਾ। ਪੀ. ਏ. ਯੂ. ਦੇ ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਵੱਧ ਤੋਂ ਵੱਧ ਤਾਪਮਾਨ 31 ਅਤੇ ਘੱਟੋ-ਘੱਟ 18 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਮੌਸਮ ਮਾਹਿਰਾਂ ਨੇ ਦੱਸਿਆ ਕਿ ਆਉਣ ਵਾਲੇ 24 ਘੰਟਿਆਂ ਦੌਰਾਨ ਮੌਸਮ ਦਾ ਮਿਜਾਜ਼ ਗਰਮ ਅਤੇ ਖੁਸ਼ਕ ਬਣੇ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : 'ਭਗਵੰਤ ਮਾਨ' ਖਟਕੜ ਕਲਾਂ ਲਈ ਰਵਾਨਾ, ਪੰਜਾਬ ਦੇ CM ਵੱਜੋਂ ਸਹੁੰ ਚੁੱਕਣ ਤੋਂ ਪਹਿਲਾਂ ਕੀਤਾ ਟਵੀਟ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


Babita

Content Editor

Related News