ਮੀਂਹ ਮਗਰੋਂ ਫ਼ਿਰ ਵਧੇਗਾ ਤਾਪਮਾਨ! ਜਾਣੋ ਆਉਣ ਵਾਲੇ ਦਿਨਾਂ 'ਚ ਕੀ ਰਹੇਗਾ ਮੌਸਮ ਦਾ ਮਿਜ਼ਾਜ

Saturday, Jun 22, 2024 - 09:30 AM (IST)

ਚੰਡੀਗੜ੍ਹ (ਪਾਲ): ਪਿਛਲੇ ਦੋ ਦਿਨਾਂ ਤੋਂ ਤਾਪਮਾਨ ’ਚ ਕਮੀ ਆ ਰਹੀ ਹੈ। ਲਗਾਤਾਰ ਦੂਜੇ ਦਿਨ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਦਰਜ ਕੀਤਾ ਗਿਆ ਹੈ, ਜੋ ਕਿ ਆਮ ਨਾਲੋਂ ਇਕ ਡਿਗਰੀ ਘੱਟ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਏ.ਕੇ. ਸਿੰਘ ਦਾ ਕਹਿਣਾ ਹੈ ਕਿ ਸ਼ਨੀਵਾਰ ਤੋਂ ਪੱਛਮੀ ਗੜਬੜੀ ਥੋੜ੍ਹੀ ਹਲਕੀ ਹੋ ਜਾਵੇਗੀ। ਮੀਂਹ ਦੀ ਸੰਭਾਵਨਾ ਘੱਟ ਹੈ ਪਰ ਧੂੜ ਭਰੀ ਹਨੇਰੀ ਜ਼ਰੂਰ ਆ ਸਕਦੀ ਹੈ। ਐਤਵਾਰ ਤੋਂ ਇਕ ਵਾਰ ਫਿਰ ਤੋਂ ਤਾਪਮਾਨ ਵਧਣਾ ਸ਼ੁਰੂ ਹੋ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਨੌਜਵਾਨਾਂ ਲਈ Microsoft ਤੋਂ ਸਿਖਲਾਈ ਲੈਣ ਦਾ ਮੌਕਾ! PSDM ਨੇ ਕੀਤਾ ਕਰਾਰ

ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਤਾਪਮਾਨ 3 ਤੋਂ 4 ਡਿਗਰੀ ਤੱਕ ਵਧਣ ਦੀ ਸੰਭਾਵਨਾ ਹੈ ਭਾਵ ਤਾਪਮਾਨ 40 ਤੋਂ 43 ਡਿਗਰੀ ਦਰਮਿਆਨ ਰਹੇਗਾ। ਜਿੱਥੋਂ ਤੱਕ ਹੀਟ ਵੇਵ ਦੀ ਸੰਭਾਵਨਾ ਹੈ, ਇਸ ਬਾਰੇ ਹਾਲੇ ਕੁਝ ਨਹੀਂ ਕਿਹਾ ਜਾ ਸਕਦਾ। ਇਹ ਅਗਲੇ ਦੋ-ਤਿੰਨ ਦਿਨਾਂ ’ਚ ਸਪੱਸ਼ਟ ਹੋ ਜਾਵੇਗਾ।

ਬੀਤੀ ਰਾਤ ਜੂਨ ਮਹੀਨੇ ਦੀ ਸਭ ਤੋਂ ਠੰਢੀ ਰਾਤ

ਡਾਇਰੈਕਟਰ ਮੁਤਾਬਕ ਮੌਸਮ ’ਚ ਆਏ ਬਦਲਾਅ ਕਾਰਨ ਰਾਤ ਨੂੰ ਵੀ ਪਾਰਾ ਘੱਟ ਗਿਆ ਹੈ। ਪਿਛਲੇ ਦੋ ਦਿਨਾਂ ਤੋਂ ਘੱਟੋ-ਘੱਟ ਤਾਪਮਾਨ ਤਿੰਨ ਡਿਗਰੀ ਹੇਠਾਂ ਚੱਲ ਰਿਹਾ ਹੈ। ਬੀਤੀ ਰਾਤ ਦਾ ਤਾਪਮਾਨ 24.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਜੂਨ ਮਹੀਨੇ ਦਾ ਹੁਣ ਤੱਕ ਦਾ ਸਭ ਤੋਂ ਘੱਟ ਤਾਪਮਾਨ ਸੀ। ਚੰਡੀਗੜ੍ਹ ਹਵਾਈ ਅੱਡੇ ’ਤੇ ਵੱਧ ਤੋਂ ਵੱਧ ਤਾਪਮਾਨ 38.3 ਡਿਗਰੀ ਦਰਜ ਕੀਤਾ ਗਿਆ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ 'ਚ ਫੇਰਬਦਲ, IPS ਤੇ PPS ਅਧਿਕਾਰੀਆਂ ਦੇ ਹੋਏ ਤਬਾਦਲੇ

ਤਿੰਨ ਦਿਨ ਅਜਿਹਾ ਰਹੇਗਾ ਤਾਪਮਾਨ

ਸ਼ਨੀਵਾਰ ਨੂੰ ਅੰਸ਼ਕ ਤੌਰ ’ਤੇ ਬੱਦਲ ਛਾਏ ਰਹਿਣਗੇ। ਵੱਧ ਤੋਂ ਵੱਧ ਤਾਪਮਾਨ 40 ਤੇ ਘੱਟ ਤੋਂ ਘੱਟ 29 ਡਿਗਰੀ ਰਹੇਗਾ।

ਐਤਵਾਰ ਨੂੰ ਮੌਸਮ ਸਾਫ਼ ਰਹੇਗਾ। ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਤੇ ਘੱਟ ਤੋਂ ਘੱਟ 30 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਹੈ।

ਸੋਮਵਾਰ ਨੂੰ ਵੀ ਮੌਸਮ ਸਾਫ਼ ਰਹੇਗਾ। ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਤੇ ਘੱਟੋ-ਘੱਟ ਤਾਪਮਾਨ 30 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News