ਹੁਕਮਾਂ ਦੀ ਉਲੰਘਣਾ ਕਰਦੇ ਹੋਏ ਮੰਦਰ ਕਮੇਟੀ ਨੇ ਲਗਾਇਆ ਲੰਗਰ, ਪੁਲਸ ਨੇ ਕੀਤੀ ਕਾਰਵਾਈ

Saturday, Mar 21, 2020 - 01:35 PM (IST)

ਹੁਕਮਾਂ ਦੀ ਉਲੰਘਣਾ ਕਰਦੇ ਹੋਏ ਮੰਦਰ ਕਮੇਟੀ ਨੇ ਲਗਾਇਆ ਲੰਗਰ, ਪੁਲਸ ਨੇ ਕੀਤੀ ਕਾਰਵਾਈ

ਫਤਿਹਗੜ੍ਹ ਸਾਹਿਬ (ਵਿਪਨ): ਜ਼ਿਲਾ ਪ੍ਰਸ਼ਾਸਨ ਵਲੋਂ ਜਿੱਥੇ ਜ਼ਿਲੇ ਭਰ ’ਚ ਧਾਰਾ 144 ਲਾਗੂ ਕਰਕੇ ਇਕ ਜਗ੍ਹਾ ’ਤੇ 4 ਤੋਂ ਵਧ ਲੋਕਾਂ ਦੇ ਇਕੱਠੇ ਹੋਣ ’ਤੇ ਮਨਾਹੀ ਕਰ ਦਿੱਤੀ ਗਈ ਹੈ। ਉੱਥੇ ਹੀ ਇਨ੍ਹਾਂ ਆਦੇਸ਼ ਦੀ ਉਲੰਘਣਾ ਕਰਦੇ ਹੋਏ ਮੰਡੀ ’ਚ ਪੈਂਦੇ ਸ਼ਨੀ ਮੰਦਰ ਕਮੇਟੀ ਵਲੋਂ ਲੰਗਰ ਲਗਾ ਕੇ ਲੋਕਾਂ ਦੀ ਭੀੜ ਇਕੱਠੀ ਕੀਤੀ ਗਈ, ਜਿਸ ’ਤੇ ਕਾਰਵਾਈ ਕਰਦੇ ਹੋਏ ਪ੍ਰਸ਼ਾਸਨ ਵਲੋਂ ਲੰਗਰ ਨੂੰ ਤੁਰੰਤ ਬੰਦ ਕਰਵਾਇਆ ਗਿਆ। ਇਸ ਮਾਮਲੇ ’ਚ 2 ਲੋਕਾਂ ਨੂੰ ਹਿਰਾਸਤ ’ਚ ਲਿਆ ਗਿਆ ਹੈ। ਅਧਿਕਾਰੀਆਂ ਦੀ ਮੰਨੀਏ ਤਾਂ ਆਦੇਸ਼ਾਂ ਦੀ ਉਲੰਘਣਾ ਕਰਨ ਦੇ ਚੱਲਦੇ ਇਨ੍ਹਾਂ ’ਤੇ ਕਾਨੂੰਨ ਮੁਤਾਬਕ ਕਾਰਵਾਈ ਅਮਲ ’ਚ ਲਿਆਈ ਜਾਵੇਗੀ।

ਦੱਸਣਯੋਗ ਹੈ ਕਿ ਪੂਰੀ ਦੁਨੀਆ ’ਚ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਨੇ ਪੰਜਾਬ ’ਚ ਤੜਥੱਲੀ ਮਚਾਈ ਹੋਈ ਹੈ। ਸੂਬੇ ’ਚ ਕੋਰੋਨਾ ਵਾਇਰਸ ਦੇ ਹੁਣ ਤੱਕ 7 ਕੇਸ ਪਾਜ਼ੀਟਿਵ ਪਾਏ ਗਏ ਹਨ, ਜਿਨ੍ਹਾਂ ’ਚੋਂ ਇਕ ਦੀ ਮੌਤ ਹੋ ਚੁੱਕੀ ਹੈ।


author

Shyna

Content Editor

Related News