ਮੋਹਾਲੀ ’ਚ ਬਣੇਗਾ 80 ਬੈੱਡਾਂ ਵਾਲਾ ਆਰਜ਼ੀ ਕੋਵਿਡ ਹਸਪਤਾਲ, 24 ਘੰਟਿਆਂ ਵਿਚ ਮਿਲੀ ਮਨਜ਼ੂਰੀ

Thursday, May 20, 2021 - 11:51 AM (IST)

ਚੰਡੀਗੜ੍ਹ (ਸ਼ਰਮਾ) : ਕੋਵਿਡ ਸੰਕਟ ਨਾਲ ਨਜਿੱਠਣ ਲਈ ਸੂਬੇ ਵਿਚ ਸਮੇਂ ਸਿਰ ਮਰੀਜ਼ਾਂ ਨੂੰ ਇਲਾਜ ਮੁਹੱਈਆ ਕਰਵਾ ਕੇ ਅਤੇ ਬੈੱਡਾਂ ਦੀ ਸਮਰੱਥਾ ਵਧਾਉਂਦਿਆਂ ਪੰਜਾਬ ਸਰਕਾਰ ਨੇ ਸਿਹਤ ਵਿਭਾਗ ਰਾਹੀਂ ਆਰਜ਼ੀ ਕੋਵਿਡ ਹਸਪਤਾਲ ਸਥਾਪਿਤ ਕਰਨ ਲਈ ਮਨਜ਼ੂਰੀ ਦੇਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ। ਮੋਹਾਲੀ ਵਿਖੇ ਅਜਿਹੇ ਪਹਿਲੇ ਪ੍ਰਾਜੈਕਟ ਨੂੰ ਸਵੈ-ਘੋਸ਼ਣਾ ਦੇ ਆਧਾਰ ’ਤੇ ਬਿਨੈ ਪੱਤਰ ਜਮ੍ਹਾਂ ਕਰਾਉਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਐੱਨ. ਓ. ਸੀ. ਮਿਲ ਗਈ ਹੈ।

ਇਹ ਵੀ ਪੜ੍ਹੋ : ਫਰੀਦਕੋਟ 'ਚ ਅਜੀਬੋ-ਗਰੀਬ ਮਾਮਲਾ, ਗਰਭਵਤੀ ਦੇ ਢਿੱਡ 'ਤੇ ਬੈਠ ਡਾਕਟਰ ਨੇ ਕੀਤੀ ਡਿਲਿਵਰੀ, ਬੱਚੇ ਦੀ ਮੌਤ

ਮਹਾਮਾਰੀ ਦੀ ਇਸ ਔਖੀ ਘੜੀ ਦੌਰਾਨ ਤੁਰੰਤ ਅਤੇ ਨਿਰਵਿਘਨ ਪ੍ਰਵਾਨਗੀ ਨੂੰ ਯਕੀਨੀ ਬਣਾਉਣ ਲਈ ਸਬੰਧਿਤ ਸਰਕਾਰੀ ਵਿਭਾਗਾਂ ਵੱਲੋਂ ਸੂਬੇ ਵਿਚ ਅਜਿਹੇ ਮੇਕ-ਸ਼ਿਫ਼ਟ ਕੋਵਿਡ ਹਸਪਤਾਲ ਸਥਾਪਿਤ ਕਰਨ ਦੇ ਮੱਦੇਨਜ਼ਰ ਲੋਕਾਂ ਨੂੰ ਉਤਸ਼ਾਹਿਤ ਕਰਨ ਲਈ ਸਟੈਂਡਰਡ ਆਪ੍ਰੇਟਿੰਗ ਪ੍ਰੋਸੀਜਰਜ਼ ਵਿਚ ਢਿੱਲ ਦਿੱਤੀ ਗਈ ਹੈ। ਇਸ ਵਿਚ ਸਿਹਤ ਵਿਭਾਗ, ਸਥਾਨਕ ਸਰਕਾਰਾਂ, ਮਕਾਨ ਅਤੇ ਸ਼ਹਿਰੀ ਵਿਕਾਸ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਲੋਕ ਨਿਰਮਾਣ ਵਿਭਾਗ ਅਤੇ ਕਿਰਤ ਵਿਭਾਗ ਸ਼ਾਮਲ ਹਨ। ਇਨਵੈਸਟ ਪੰਜਾਬ ਨੂੰ ਸਾਰੇ ਸਬੰਧਿਤ ਵਿਭਾਗਾਂ ਤੋਂ ਲੋੜੀਂਦੇ ਐੱਨ. ਓ. ਸੀ./ ਸਿਧਾਂਤਕ ਪ੍ਰਵਾਨਗੀਆਂ ਜਾਰੀ ਕਰਨ ਲਈ ਨੋਡਲ ਦਫ਼ਤਰ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ : 'ਨਵਜੋਤ ਸਿੱਧੂ' ਨੇ ਫਿਰ ਟਵੀਟ ਕਰਕੇ ਕੈਪਟਨ ਬਾਰੇ ਕਹੀ ਵੱਡੀ ਗੱਲ, ਨਾਲ ਹੀ ਰੱਖੀ ਇਹ ਮੰਗ

ਕੋਈ ਵੀ ਵਿਅਕਤੀ/ਸਮੂਹ ਜੋ ਅਸਥਾਈ ਹਸਪਤਾਲ ਖੋਲ੍ਹਣਾ ਚਾਹੁੰਦਾ ਹੈ, ਸਿਰਫ਼ ਬਿਨੈ-ਪੱਤਰ ਫਾਰਮ ਭਰ ਕੇ ਅਤੇ ਸਵੈ-ਘੋਸ਼ਣਾ ਪੱਤਰ ਜਮ੍ਹਾਂ ਕਰਕੇ ਇਨਵੈਸਟ ਪੰਜਾਬ ਨੂੰ ਅਪਲਾਈ ਕਰ ਸਕਦਾ ਹੈ। ਮੈਸਰਜ਼ ਮੋਹਾਲੀ ਮੈਡੀਕਲ ਗਰੁੱਪ ਪ੍ਰਾਈਵੇਟ ਲਿਮਟਿਡ ਨੂੰ ਸਵੈ- ਘੋਸ਼ਣਾ ਦੇ ਆਧਾਰ ’ਤੇ ਮੋਹਾਲੀ ਵਿਖੇ ਇਕ 80 ਬੈੱਡਾਂ ਵਾਲੇ ਆਰਜ਼ੀ ਹਸਪਤਾਲ ਦਾ ਤੁਰੰਤ ਨਿਰਮਾਣ ਸ਼ੁਰੂ ਕਰਨ ਲਈ ਇਸ ਤਰ੍ਹਾਂ ਦੀ ਪਹਿਲੀ ਸਿਧਾਂਤਕ ਪ੍ਰਵਾਨਗੀ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਨਵੈਸਟ ਪੰਜਾਬ ਦੇ ਸੀ. ਈ. ਓ. ਰਜਤ ਅਗਰਵਾਲ ਨੇ ਦੱਸਿਆ ਕਿ ਇਨਵੈਸਟ ਪੰਜਾਬ ਨੇ ਸਾਰੇ ਸਬੰਧਿਤ ਵਿਭਾਗਾਂ ਨਾਲ ਤਾਲਮੇਲ ਕਰਕੇ ਪ੍ਰਾਜੈਕਟ ਨੂੰ ਤੁਰੰਤ ਪ੍ਰਵਾਨਗੀ ਦਿੱਤੀ ਹੈ ਅਤੇ 24 ਘੰਟੇ ਦੇ ਅੰਦਰ-ਅੰਦਰ ਮਨਜ਼ੂਰੀ ਦੇਣ ਲਈ ਲੋੜੀਂਦੇ ਐੱਨ. ਓ. ਸੀ. ਸਿਹਤ ਵਿਭਾਗ ਨੂੰ ਉਪਲੱਬਧ ਕਰਵਾਏ ਗਏ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
 


Babita

Content Editor

Related News