ਕੱਚੇ ਅਧਿਆਪਕਾਂ ਨੂੰ ਲੈ ਕੇ ਵੱਡੀ ਖ਼ਬਰ, CM ਮਾਨ ਸੇਵਾਵਾਂ ਪੱਕੀਆਂ ਕਰਨ ਦੇ ਸੌਂਪਣਗੇ ਪੱਤਰ
Saturday, Jul 22, 2023 - 02:10 AM (IST)
ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ 28 ਜੁਲਾਈ ਦਿਨ ਸ਼ੁੱਕਰਵਾਰ ਨੂੰ ਸਿੱਖਿਆ ਵਿਭਾਗ ’ਚ ਕੰਮ ਕਰ ਰਹੇ 12500 ਕੱਚੇ ਅਧਿਆਪਕਾਂ ਨੂੰ ਸੇਵਾਵਾਂ ਪੱਕੀਆਂ ਕਰਨ ਸਬੰਧੀ ਪੱਤਰ ਸੌਂਪਣਗੇ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਇਥੇ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਸਿੱਖਿਆ ਵਿਭਾਗ ’ਚ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਸਾਰੀਆਂ ਪ੍ਰਕਿਰਿਆਵਾਂ ਨੂੰ ਆਪਣੀ ਦੇਖ-ਰੇਖ ’ਚ ਮੁਕੰਮਲ ਕਰਵਾਇਆ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ : ਪੰਜਾਬੀ ਭਾਸ਼ਾ ਪ੍ਰਤੀ ਬੇਰੁਖ਼ੀ ਅਪਣਾਉਣ ’ਤੇ ਪ੍ਰਾਈਵੇਟ ਸਕੂਲ ਖ਼ਿਲਾਫ਼ ਸਿੱਖਿਆ ਮੰਤਰੀ ਨੇ ਕੀਤੀ ਵੱਡੀ ਕਾਰਵਾਈ
ਉਨ੍ਹਾਂ ਦੱਸਿਆ ਕਿ 28 ਜੁਲਾਈ 2023 ਨੂੰ ਸਿੱਖਿਆ ਪ੍ਰੋਵਾਈਡਰ, ਸਪੈਸ਼ਲ ਇਨਕਲੂਸਿਵ ਟੀਚਰ (ਈ.ਟੀ.ਟੀ.,ਐੱਨ.ਟੀ.ਟੀ. ਅਤੇ ਬੀ.ਐੱਡ.) ਅਤੇ ਆਈ. ਈ. ਵਲੰਟੀਅਰਜ਼ ਨੂੰ ਸੇਵਾਵਾਂ ਪੱਕੀਆ ਕਰਨ ਸਬੰਧੀ ਆਰਡਰਾਂ ਦੀ ਕਾਪੀ ਆਪਣੇ ਕਰ ਕਮਲਾਂ ਨਾਲ ਸੌਂਪਣਗੇ। ਬੈਂਸ ਨੇ ਕਿਹਾ ਕਿ ਇਹ ਅਧਿਆਪਕ ਬਹੁਤ ਲੰਬੇ ਸਮੇਂ ਤੋਂ ਬਹੁਤ ਨਿਗੂਣੀਆਂ ਤਨਖ਼ਾਹਾਂ ’ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੀਆਂ ਸੇਵਾਵਾਂ ਹੁਣ ਰੈਗੂਲਰ ਹੋ ਜਾਣਗੀਆਂ।
ਇਹ ਖ਼ਬਰ ਵੀ ਪੜ੍ਹੋ : ਖੇਤਾਂ ’ਚੋਂ ਬਰਸਾਤੀ ਪਾਣੀ ਕੱਢਣ ਨੂੰ ਲੈ ਕੇ ਹੋਏ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਚੱਲੀਆਂ ਗੋਲ਼ੀਆਂ, 1 ਦੀ ਮੌਤ