ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਦੇ ਦੋਸ਼ ''ਚ 10 ਸਾਲ ਦੀ ਸਜ਼ਾ

Monday, Feb 05, 2018 - 06:41 AM (IST)

ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਦੇ ਦੋਸ਼ ''ਚ 10 ਸਾਲ ਦੀ ਸਜ਼ਾ

ਮਾਨਸਾ, (ਜੱਸਲ)- ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਦੇ ਦੋਸ਼ 'ਚ ਮਾਣਯੋਗ ਸਥਾਨਕ ਇਕ ਅਦਾਲਤ ਨੇ ਇਕ ਵਿਅਕਤੀ ਨੂੰ ਸਜ਼ਾ ਅਤੇ ਜੁਰਮਾਨੇ ਦਾ ਫ਼ੈਸਲਾ ਸੁਣਾਇਆ ਹੈ। 
ਜਾਣਕਾਰੀ ਅਨੁਸਾਰ ਥਾਣਾ ਸਿਟੀ ਬੁਢਲਾਡਾ ਦੀ ਪੁਲਸ ਨੇ 3 ਜੂਨ 2014 ਨੂੰ ਸੱਤ ਨਾਰਾਇਣ ਵਾਸੀ ਬੁਢਲਾਡਾ ਨੂੰ 750 ਗੋਲੀਆਂ ਅਲਪਰਾਜ਼ੋਲਮ ਸਮੇਤ ਗ੍ਰਿਫ਼ਤਾਰ ਕਰ ਕੇ ਉਸ ਦੇ ਖਿਲਾਫ਼ ਮਾਮਲਾ ਨੰਬਰ 49 ਦਰਜ ਕਰਨ ਉਪਰੰਤ ਸੁਣਵਾਈ ਦੇ ਲਈ ਅਦਾਲਤ 'ਚ ਪੇਸ਼ ਕੀਤਾ, ਜਿੱਥੇ ਇਸ ਕੇਸ ਦੀ ਸੁਣਵਾਈ ਕਰਦੇ ਹੋਏ ਮਾਣਯੋਗ ਐਡੀਸ਼ਨਲ ਸੈਸ਼ਨ ਜੱਜ ਮਾਨਸਾ ਜਗਦੀਪ ਸੂਦ ਦੀ ਅਦਾਲਤ ਵੱਲੋਂ ਸੱਤ ਨਾਰਾਇਣ ਨੂੰ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਦਾ ਦੋਸ਼ੀ ਮੰਨਦੇ ਹੋਏ ਉਸ ਨੂੰ 10 ਸਾਲ ਦੀ ਸਜ਼ਾ ਤੇ ਇਕ ਲੱਖ ਰੁਪਏ ਜੁਰਮਾਨੇ ਦਾ ਹੁਕਮ ਸੁਣਾਇਆ ਗਿਆ ਹੈ। ਜੁਰਮਾਨਾ ਅਦਾ ਨਾ ਕਰਨ ਦੀ ਸੂਰਤ 'ਚ ਦੋਸ਼ੀ ਨੂੰ ਛੇ ਮਹੀਨੇ ਦੀ ਸਜ਼ਾ ਹੋਰ ਕੱਟਣੀ ਹੋਵੇਗੀ।


Related News