ਨਸ਼ਾ ਸਮੱਗਲਿੰਗ ਦੇ ਦੋਸ਼ ''ਚ 10 ਸਾਲ ਦੀ ਸਜ਼ਾ

Monday, Apr 02, 2018 - 06:14 AM (IST)

ਮਾਨਸਾ, (ਜੱਸਲ)- ਜ਼ਿਲਾ ਮਾਨਸਾ ਦੀ ਇਕ ਅਦਾਲਤ ਵੱਲੋਂ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਕਰਨ ਦੇ ਦੋਸ਼ 'ਚ ਇਕ ਵਿਅਕਤੀ ਨੂੰ ਸਜ਼ਾ ਅਤੇ ਜੁਰਮਾਨੇ ਦਾ ਫੈਸਲਾ ਸੁਣਾਇਆ ਗਿਆ ਹੈ। ਜਾਣਕਾਰੀ ਅਨੁਸਾਰ ਥਾਣਾ ਬੋਹਾ ਦੀ ਪੁਲਸ ਨੇ 18 ਫਰਵਰੀ 2015 ਨੂੰ ਕਾਰ ਸਵਾਰ ਰਵੀ ਕੁਮਾਰ ਵਾਸੀ ਬੁਢਲਾਡਾ ਨੂੰ 28 ਸ਼ੀਸ਼ੀਆਂ ਰੈਕਸਕੌਫ ਸਮੇਤ ਕਾਬੂ ਕਰ ਕੇ ਉਸ ਖਿਲਾਫ਼ ਮਾਮਲਾ ਨੰ. 18 ਦਰਜ ਕਰਨ ਉਪਰੰਤ ਸੁਣਵਾਈ ਦੇ ਲਈ ਅਦਾਲਤ 'ਚ ਪੇਸ਼ ਕੀਤਾ, ਜਿਥੇ ਮਾਣਯੋਗ ਐਡੀਸ਼ਨਲ ਸੈਸ਼ਨ ਜੱਜ ਮਾਨਸਾ ਜਗਦੀਪ ਸੂਦ ਦੀ ਅਦਾਲਤ ਵੱਲੋਂ ਉਕਤ ਰਵੀ ਕੁਮਾਰ ਨੂੰ ਨਸ਼ੇ ਵਾਲੇ ਪਦਾਰਥਾਂ ਦਾ ਧੰਦਾ ਕਰਨ ਦਾ ਦੋਸ਼ੀ ਮੰਨਦੇ ਹੋਏ ਉਸ ਨੂੰ 10 ਸਾਲ ਦੀ ਸਜ਼ਾ ਅਤੇ ਇਕ ਲੱਖ ਰੁਪਏ ਜੁਰਮਾਨੇ ਦਾ ਹੁਕਮ ਸੁਣਾਇਆ ਹੈ। ਜੁਰਮਾਨਾ ਅਦਾ ਨਾ ਕਰਨ ਦੀ ਸੂਰਤ 'ਚ ਦੋਸ਼ੀ ਨੂੰ 6 ਮਹੀਨੇ ਹੋਰ ਸਜ਼ਾ ਕੱਟਣੀ ਹੋਵੇਗੀ।


Related News