ਬਿਨਾਂ ਪੁਲਸ ਵੈਰੀਫਿਕੇਸ਼ਨ ਤੋਂ ਮਕਾਨ ਮਾਲਕਾਂ ਵੱਲੋਂ ਰੱਖੇ ਜਾ ਰਹੇ ਕਿਰਾਏਦਾਰ, ਪ੍ਰਸ਼ਾਸਨ ਬੇਖਬਰ
Thursday, Jan 29, 2026 - 01:18 PM (IST)
ਤਰਨਤਾਰਨ(ਰਮਨ)- ਵੱਧ ਰਹੀਆਂ ਅਪਰਾਧਿਕ ਗਤੀਵਿਧੀਆਂ ਕਾਰਨ ਲੋਕ ਪ੍ਰੇਸ਼ਾਨ ਹਨ, ਉਥੇ ਦੇਖਣ ਵਿਚ ਆਇਆ ਹੈ ਕਿ ਤਰਨਤਾਰਨ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ’ਚ ਪੈਂਦੇ ਮੁਹੱਲਿਆਂ ਅਤੇ ਸ਼ਹਿਰ ਦੇ ਆਸ-ਪਾਸ ਇਲਾਕਿਆਂ ਵਿਚ ਮਕਾਨ ਮਾਲਕਾਂ ਵੱਲੋਂ ਬਿਨਾਂ ਪੁਲਸ ਵੈਰੀਫਿਕੇਸ਼ਨ ਤੋਂ ਕਿਰਾਏਦਾਰ ਰੱਖੇ ਹੋਏ ਹਨ। ਇਨ੍ਹਾਂ ਪਾਸੋਂ ਮਕਾਨ ਨੂੰ ਕਿਰਾਏ ’ਤੇ ਦੇਣ ਲੱਗਿਆਂ ਕੋਈ ਵੀ ਸਬੂਤ ਸਬੰਧਤ ਕਿਰਾਏਦਾਰ ਪਾਸੋਂ ਨਹੀਂ ਲਿਆ ਜਾਂਦਾ ਅਤੇ ਨਾ ਹੀ ਉਨ੍ਹਾਂ ਸਬੰਧੀ ਨਗਰ ਕੌਂਸਲ ਨੂੰ ਇਤਲਾਹ ਦਿੱਤੀ ਜਾਂਦੀ ਹੈ ਕਿ ਅਸੀਂ ਕਿਰਾਏਦਾਰ ਰੱਖ ਰਹੇ ਹਾਂ, ਜਿਸ ਕਾਰਨ ਕਿਸੇ ਸਮੇਂ ਵੀ ਕੋਈ ਵੀ ਵਿਅਕਤੀ ਅਪਰਾਧਿਕ ਗਤੀਵਿਧੀ ਨੂੰ ਅੰਜਾਮ ਦੇ ਕੇ ਬੜੀ ਅਸਾਨੀ ਨਾਲ ਪੁਲਸ ਦੀ ਪਕੜ ਤੋਂ ਨਿਕਲ ਸਕਦਾ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ, ਪ੍ਰੰਤੂ ਜ਼ਿਲ੍ਹਾ ਪ੍ਰਸ਼ਾਸਨ ਇਸ ਸਬੰਧੀ ਬੇਖਬਰ ਨਜ਼ਰ ਆ ਰਿਹਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਖੂਨੀ ਵਾਰਦਾਤ, ਕਿਰਾਏਦਾਰਾਂ ਨੇ ਬਜ਼ੁਰਗ ਔਰਤ ਦਾ ਕਰ'ਤਾ ਕਤਲ!
ਪਿਛਲੇ ਸਮੇਂ ਦੌਰਾਨ ਤਰਨਤਾਰਨ ਸ਼ਹਿਰ ਅਤੇ ਆਸ-ਪਾਸ ਇਲਾਕਿਆਂ ’ਚ ਸ਼ਰੇਆਮ ਚੋਰੀਆਂ ਦੀ ਵਾਰਦਾਤਾਂ ਨੂੰ ਚੋਰਾਂ ਵੱਲੋਂ ਬੇਖੌਫ ਹੋ ਕੇ ਅੰਜਾਮ ਦਿੱਤਾ ਜਾਂਦਾ ਹੈ ਰਿਹਾ ਹੈ ਅਤੇ ਹੁਣ ਵੀ ਵਾਹਨ ਚੋਰ ਗਿਰੋਹ ਅਤੇ ਲੁਟੇਰੇ ਸਰਗਰਮ ਹਨ, ਜਿਸ ਕਾਰਨ ਲੋਕਾਂ ਪ੍ਰੇਸ਼ਾਨ ਹਨ। ਲੋਕਾਂ ਦੱਸਿਆ ਕਿ ਤਰਨਤਾਰਨ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿਚ ਪੈਂਦੇ ਮੁਹੱਲਿਆਂ ਵਿਚ ਮਕਾਨ ਮਾਲਕਾਂ ਵੱਲੋਂ ਵੱਡੀ ਗਿਣਤੀ ਵਿਚ ਕਿਰਾਏਦਾਰਾਂ ਨੂੰ ਆਪਣੇ ਮਕਾਨ ਦਿੱਤੇ ਹੋਏ ਹਨ, ਜਿਨ੍ਹਾਂ ਪਾਸੋਂ ਕੋਈ ਪਰੂਫ ਆਦਿ ਨਹੀਂ ਲਿਆ ਜਾਂਦਾ ਅਤੇ ਨਾ ਹੀ ਉਨ੍ਹਾਂ ਦੀ ਪੁਲਸ ਵੈਰੀਫਿਕੇਸ਼ਨ ਕਰਵਾਈ ਜਾਂਦੀ ਹੈ, ਜਦਕਿ ਕਾਨੂੰਨ ਮੁਤਾਬਿਕ ਜਦੋਂ ਵੀ ਕਿਸੇ ਮਕਾਨ ਮਾਲਕ ਨੇ ਮਕਾਨ ਕਿਰਾਏ ’ਤੇ ਕਿਸੇ ਨੂੰ ਦੇਣਾ ਹੁੰਦਾ ਹੈ ਤਾਂ ਉਸਦੀ ਪੁਲਸ ਵੈਰੀਫੇਕਸ਼ਨ ਬਹੁਤ ਜ਼ਰੂਰੀ ਹੁੰਦੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 31 ਜਨਵਰੀ ਨੂੰ ਪੈਣਗੇ ਗੜੇ, ਇਹ ਜ਼ਿਲ੍ਹੇ ਹੋ ਜਾਣ ਸਾਵਧਾਨ, ਹੋ ਗਈ ਵੱਡੀ ਭਵਿੱਖਬਾਣੀ
ਇਥੋਂ ਤੱਕ ਕਿ ਕਈ ਮਕਾਨ ਮਾਲਕ ਬਾਹਰ ਹੋਰਨਾਂ ਜ਼ਿਲ੍ਹਿਆਂ, ਸਟੇਟਾਂ ਜਾਂ ਵਿਦੇਸ਼ਾਂ ਵਿਚ ਰਹਿੰਦੇ ਹਨ, ਜਿਨ੍ਹਾਂ ਵੱਲੋਂ ਆਪਣੇ ਮਕਾਨਾਂ ਨੂੰ ਬਿਨਾਂ ਕਿਸੇ ਜਾਂਚ ਪੜਤਾਲ ਦੇ ਕਿਰਾਏਦਾਰਾਂ ਨੂੰ ਦਿੱਤੇ ਜਾਂਦੇ ਹਨ ਅਤੇ ਉਨ੍ਹਾਂ ਪਾਸੋਂ ਮੋਟਾ ਕਿਰਾਏ ਵਸੂਲਿਆਂ ਜਾਂਦਾ ਹੈ ਅਤੇ ਇਸ ਸਬੰਧੀ ਸਬੰਧਤ ਨਗਰ ਕੌਂਸਲ ਨੂੰ ਕੋਈ ਵੀ ਟੈਕਸ ਆਦਿ ਵੀ ਨਹੀਂ ਦਿੱਤਾ ਜਾਂਦਾ, ਜਿਸ ਕਾਰਨ ਸਰਕਾਰੀ ਖਜ਼ਾਨੇ ਆਦਿ ਨੂੰ ਵੀ ਚੂਨਾ ਲੱਗ ਰਿਹਾ ਹੈ ਅਤੇ ਕਾਨੂੰਨ ਦੀ ਵੀ ਉਲੰਘਣਾ ਹੋ ਰਹੀ।
ਇਹ ਵੀ ਪੜ੍ਹੋ- PUNJAB ਦੇ ਸਾਰੇ ਸਕੂਲਾਂ ‘ਚ ਭਲਕੇ ਛੁੱਟੀ ਦਾ ਐਲਾਨ
ਇਸ ਸਬੰਧੀ ਵੱਖ-ਵੱਖ ਸਮਾਜ ਸੇਵਕਾਂ ਮੇਹਰ ਸਿੰਘ ਚੁਤਾਲਾ, ਡਾ. ਸੁਖਦੇਵ ਸਿੰਘ ਲੌਹਕਾ, ਗੁਰਜੀਤ ਸਿੰਘ ਅਰੋੜਾ, ਹਰਜਿੰਦਰ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਬਿਨਾਂ ਜਾਂਚ-ਪੜਤਾਲ ਮਕਾਨ ਮਾਲਕਾਂ ਵਲੋਂ ਰੱਖੇ ਕਿਰਾਏਦਾਰਾਂ ਦਾ ਵਿਸ਼ਾ ਬਹੁਤ ਹੀ ਚਿੰਤਾਜਨਕ ਹੈ ਕਿਉਂਕਿ ਪਹਿਲਾਂ ਹੀ ਸ਼ਹਿਰ ਵਿਚ ਕੋਈ ਨਾ ਕੋਈ ਵਾਰਦਾਤ ਹੁੰਦੀ ਰਹਿੰਦੀ ਹੈ ਅਤੇ ਬਾਹਰੋਂ ਆਏ ਵਿਅਕਤੀ ਜੋ ਕਿ ਬੜੀ ਅਸਾਨੀ ਨਾਲ ਆਪਣੇ ਪਰੂਫ ਦਿੱਤੇ ਬਿਨਾਂ ਕਿਰਾਏ ’ਤੇ ਮਕਾਨ ਲੈ ਲੈਂਦੇ ਹਨ ਅਤੇ ਬਾਅਦ ਵਿਚ ਅਗਰ ਕੋਈ ਵਿਅਕਤੀ ਅਪਰਾਧ ਕਰਕੇ ਚਲਾ ਜਾਂਦਾ ਹੈ ਤਾਂ ਪੁਲਸ ਨੂੰ ਉਸ ਤੱਕ ਪਹੁੰਚ ਕਰਨੀ ਬਹੁਤ ਔਖੀ ਹੋ ਜਾਂਦੀ ਹੈ, ਇਸ ਲਈ ਜ਼ਿਲਾ ਪ੍ਰਸ਼ਾਸਨ ਨੂੰ ਇਸ ਤਰਫ ਧਿਆਨ ਦੇਣ ਦੀ ਲੋੜ ਹੈ ਅਤੇ ਤੁਰੰਤ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਰਹਿ ਰਹੇ ਕਿਰਾਏਦਾਰਾਂ ਦੀ ਪੁਲਸ ਜਾਂਚ ਜ਼ਰੂਰ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਐੱਸ.ਐੱਸ.ਪੀ ਤਰਨਤਾਰਨ ਸੁਰਿੰਦਰ ਲਾਂਬਾ ਅਤੇ ਨਗਰ ਕੌਂਸਲ ਤਰਨਤਾਰਨ ਦੇ ਈ.ਓ ਕਮਲਜੀਤ ਸਿੰਘ ਪਾਸੋਂ ਮੰਗ ਕੀਤੀ ਕਿ ਤਰਨਤਾਰਨ ਸ਼ਹਿਰ ਵਿਚ ਬਿਨਾਂ ਕਿਸੇ ਜਾਂਚ-ਪੜਤਾਲ ਤੋਂ ਰਹਿ ਰਹੇ ਕਿਰਾਏਦਾਰਾਂ ਦੀ ਜਾਂਚ ਕੀਤੀ ਜਾਵੇ, ਉਥੇ ਜਿਨ੍ਹਾਂ ਮਕਾਨ ਮਾਲਕਾਂ ਵੱਲੋਂ ਸਬੰਧਤ ਥਾਣੇ ਤੋਂ ਵੈਰੀਫਿਕੇਸ਼ਨ ਕਰਵਾਏ ਬਿਨਾਂ ਜਾਂ ਨਗਰ ਕੌਂਸਲ ਨੂੰ ਦੱਸੇ ਬਿਨਾਂ ਕਿਰਾਏਦਾਰ ਰੱਖਿਆ ਜਾਂਦਾ ਹੈ, ਉਨ੍ਹਾਂ ਮਕਾਨ ਮਾਲਕਾਂ ਖਿਲਾਫ ਵੀ ਬਣਦੀ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ- ਵੱਡੇ ਸੰਕਟ 'ਚ ਪੰਜਾਬ ਦਾ ਇਹ ਜ਼ਿਲ੍ਹਾ, ਕੈਂਸਰ ਵਰਗੀਆਂ ਨਾਮੁਰਾਦ ਬੀਮਾਰੀਆਂ ਦਾ ਖ਼ਤਰਾ 90 ਫੀਸਦੀ ਫੈਲਣ ਦਾ ਡਰ
ਇਸ ਸਬੰਧੀ ਡੀ. ਐੱਸ. ਪੀ. ਸਿਟੀ ਸੁਖਬੀਰ ਸਿੰਘ ਨੇ ਕਿਹਾ ਕਿ ਤਰਨਤਾਰਨ ਸ਼ਹਿਰ ਵਿਚ ਬਿਨਾਂ ਕਿਸੇ ਜਾਂਚ-ਪੜਤਾਲ ਤੋਂ ਰਹਿ ਰਹੇ ਕਿਰਾਏਦਾਰਾਂ ਦੀ ਜਾਂਚ ਕੀਤੀ ਜਾਵੇਗੀ, ਜਿਨ੍ਹਾਂ ਮਕਾਨ ਮਾਲਕਾਂ ਵੱਲੋਂ ਸਬੰਧਤ ਥਾਣੇ ਤੋਂ ਵੈਰੀਫਿਕੇਸ਼ਨ ਕਰਵਾਏ ਬਿਨਾਂ ਜਾਂ ਨਗਰ ਕੌਂਸਲ ਨੂੰ ਦੱਸੇ ਬਿਨਾਂ ਕਿਰਾਏਦਾਰ ਰੱਖਿਆ ਜਾਂਦਾ ਹੈ, ਉਨ੍ਹਾਂ ਮਕਾਨ ਮਾਲਕਾਂ ਖਿਲਾਫ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਮੂਕ ਦਰਸ਼ਕ ਬਣੀ ਪੁਲਸ: ਖੂਨੀ ਚਾਈਨਾ ਡੋਰ ਦੀ ਲਪੇਟ 'ਚ ਆਈ ਮਾਸੂਮ ਬੱਚੀ, ਮੂੰਹ ’ਤੇ ਲੱਗੇ 40 ਟਾਂਕੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
