ਟੈਂਡਰ ਘਪਲੇ ਨੂੰ ਲੈ ਕੇ ਵੱਡੀ ਖ਼ਬਰ : ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਨੇ ਕੀਤਾ ਆਤਮ-ਸਮਰਪਣ

Monday, Jan 02, 2023 - 02:12 PM (IST)

ਟੈਂਡਰ ਘਪਲੇ ਨੂੰ ਲੈ ਕੇ ਵੱਡੀ ਖ਼ਬਰ : ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਨੇ ਕੀਤਾ ਆਤਮ-ਸਮਰਪਣ

ਲੁਧਿਆਣਾ (ਰਾਜ) : ਬਹੁ-ਚਰਚਿਤ ਅਨਾਜ ਮੰਡੀ ਟਰਾਂਸਪੋਰਟੇਸ਼ਨ ਘਪਲੇ 'ਚ ਨਾਮਜ਼ਦ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਇੰਦਰਜੀਤ ਸਿੰਘ ਉਰਫ ਇੰਦੀ ਨੇ ਅੱਜ ਵਿਜੀਲੈਂਸ ਅੱਗੇ ਆਤਮ-ਸਮਰਪਣ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਅਦਾਲਤ ਨੇ 4 ਜਨਵਰੀ ਨੂੰ ਇੰਦੀ ਨੂੰ ਭਗੌੜਾ ਕਰਾਰ ਕਰਨਾ ਸੀ ਪਰ ਇਸ ਤੋਂ ਪਹਿਲਾਂ ਹੀ ਅੱਜ ਉਸ ਨੇ ਆਤਮ-ਸਮਰਪਣ ਕਰ ਦਿੱਤਾ।

ਇਹ ਵੀ ਪੜ੍ਹੋ : CM ਮਾਨ ਦਾ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਲੈ ਕੇ ਵੱਡਾ ਬਿਆਨ, 'ਅਜੇ ਤਾਂ ਕਿੱਸੇ ਖੁੱਲ੍ਹਣੇ ਸ਼ੁਰੂ ਹੀ ਹੋਏ, ਹੁਣ ਅੱਗੇ..
ਜਾਣੋ ਕੀ ਹੈ ਪੂਰਾ ਮਾਮਲਾ
ਦੱਸਣਯੋਗ ਹੈ ਕਿ ਖ਼ੁਰਾਕ ਅਤੇ ਸਪਲਾਈ ਵਿਭਾਗ 'ਚ ਹੋਏ ਟੈਂਡਰ ਘਪਲੇ 'ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜੇਲ੍ਹ 'ਚ ਬੰਦ ਹਨ। ਇਸ ਮਾਮਲੇ 'ਚ ਆਰ. ਕੇ. ਸਿੰਗਲਾ ਦਾ ਨਾਂ ਵੀ ਸਾਹਮਣੇ ਆਇਆ ਸੀ। ਦੱਸ ਦੇਈਏ ਕਿ ਆਸ਼ੂ 'ਤੇ ਡਿਪਟੀ ਡਾਇਰੈਕਟਰ ਆਰ. ਕੇ. ਸਿੰਗਲਾ ਜ਼ਰੀਏ ਮੰਡੀਆਂ ਤੋਂ ਅਨਾਜ ਚੁੱਕਣ 'ਚ ਟੈਂਡਰ ਘਪਲੇ ਦਾ ਦੋਸ਼ ਹੈ।

ਇਹ ਵੀ ਪੜ੍ਹੋ : ਪੰਜਾਬ ਦਾ ਇਹ ਮੁੱਖ ਰਾਹ 72 ਘੰਟਿਆਂ ਤੋਂ ਬੰਦ, ਕਿਸੇ ਨੂੰ ਵੀ ਆਉਣ-ਜਾਣ ਦੀ ਨਹੀਂ ਇਜਾਜ਼ਤ, ਜਾਣੋ ਕਾਰਨ

ਵਿਜੀਲੈਂਸ ਵੱਲੋਂ ਫੜ੍ਹੇ ਗਏ ਠੇਕੇਦਾਰ ਤੇਲੂ ਰਾਮ ਨੇ ਵਿਜੀਲੈਂਸ ਨੂੰ ਦਿੱਤੇ ਬਿਆਨ 'ਚ ਕਿਹਾ ਸੀ ਕਿ ਉਸ ਨੇ ਮੰਤਰੀ ਨੂੰ ਮਿਲਣ ਲਈ ਉਨ੍ਹਾਂ ਦੇ ਪੀ. ਏ. ਨੂੰ 6 ਲੱਖ ਰਿਸ਼ਵਤ ਦਿੱਤੀ ਸੀ ਅਤੇ ਟੈਂਡਰ ਲੈਣ ਲਈ ਵੀ ਆਰ. ਕੇ. ਸਿੰਗਲਾ ਜ਼ਰੀਏ ਮੰਤਰੀ ਨੂੰ 20 ਲੱਖ ਰੁਪਏ ਦਿੱਤੇ ਸਨ। ਇਸੇ ਆਧਾਰ 'ਤੇ ਆਸ਼ੂ ਨੂੰ ਇਸ ਮਾਮਲੇ 'ਚ ਨਾਮਜ਼ਦ ਕਰਕੇ 22 ਅਗਸਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News