ਭਾਰਤ ਤੇ ਪਾਕਿਸਤਾਨ ਵਿਚਾਲੇ ਵਧਿਆ ਤਣਾਅ, ਬਾਰਡਰ ''ਤੇ ਰੋਕ ਲਏ ਡਿਪਲੋਮੈਟਸ
Wednesday, Apr 30, 2025 - 02:16 PM (IST)

ਅੰਮ੍ਰਿਤਸਰ (ਵੈੱਬ ਡੈਸਕ)- ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਸਿਤਾਨ ਵਿਚ ਤਣਾਅ ਵਧਦਾ ਜਾ ਰਿਹਾ ਹੈ। ਹੁਣ ਅਟਾਰੀ-ਬਾਰਡਰ ਤੋਂ ਡਿਪਲੋਮੈਟਸ ਨੂੰ ਰੋਕੇ ਜਾਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਭਾਰਤ ਅਤੇ ਪਾਕਿਸਤਾਨ ਵਿਚਾਲੇ ਡਿਪਲੋਮੈਟਿਕ ਤਣਾਅ ਵਧਿਆ ਹੈ। ਅਟਾਰੀ ਵਾਹਗਾ ਸਰਹੱਦ 'ਤੇ ਡਿਪਲੋਮੈਟਸ ਨੂੰ ਰੋਕਿਆ ਗਿਆ ਹੈ। ਇਥੇ ਦੋਵੇਂ ਦੇਸ਼ਾਂ ਨੇ ਇਕ-ਦੂਜੇ ਦੇ ਡਿਪਲੋਮੈਟਸ ਨੂੰ ਥੋੜ੍ਹੀ ਦੇਰ ਲਈ ਰੋਕਿਆ ਗਿਆ ਅਤੇ ਬਾਅਦ ਵਿਚ ਫਿਰ ਭੇਜ ਦਿੱਤਾ ਗਿਆ ਹੈ। ਇਥੇ ਦੱਸ ਦੇਈਏ ਕਿ ਕੁੱਲ੍ਹ 22 ਡਿਪਲੋਮੈਟਸ ਇਸਲਾਮਾਬਾਦ ਤੋਂ ਭਾਰਤ ਪਰਤ ਚੁੱਕੇ ਹਨ।
ਇਹ ਵੀ ਪੜ੍ਹੋ: ਵੇਰਕਾ ਮਿਲਕ ਪਲਾਂਟ ਦਾ ਸਹਾਇਕ ਮੈਨੇਜਰ ਰੰਗੇ ਹੱਥੀਂ ਗ੍ਰਿਫ਼ਤਾਰ, ਕਾਰਾ ਕਰ ਦੇਵੇਗਾ ਹੈਰਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e