ਸ੍ਰੀ ਅਨੰਦਪੁਰ ਸਾਹਿਬ ''ਚ ਸ਼ਹੀਦੀ ਸ਼ਤਾਬਦੀ ਮੌਕੇ ਸੰਗਤ ਦੀ ਸਹੂਲਤ ਲਈ ਉਸਾਰੀ ਜਾ ਰਹੀ ਟੈਂਟ ਸਿਟੀ
Wednesday, Nov 19, 2025 - 04:10 PM (IST)
ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਸ੍ਰੀ ਅਨੰਦਪੁਰ ਸਾਹਿਬ ਲਾਗਲੇ ਪਿੰਡ ਚੰਡੇਸਰ ਵਿਖੇ ਸੰਗਤਾਂ ਦੀ ਸਹੂਲਤ ਲਈ ਕਰੀਬ 65 ਏਕੜ ’ਚ ਉਸਾਰੀ ਜਾ ਰਹੀ ‘ਚੱਕ ਨਾਨਕੀ ਟੈਂਟ ਸਿਟੀ’ ਦੇ ਨਿਰਮਾਣ ਕਾਰਜ ਨਿਰਧਾਰਤ ਸਮੇਂ ਤੋਂ ਲਟਕਣ ਦੇ ਅਸਾਰ ਬਣੇ ਹੋਏ ਹਨ। ਪੱਤਰਕਾਰਾਂ ਵੱਲੋਂ ਉਕਤ ਟੈਂਟ ਸਿਟੀ ਦੇ ਦੌਰੇ ਦੌਰਾਨ ਦੇਖਿਆ ਗਿਆ ਕਿ ਹਾਲੇ ਤੱਕ ਇਨ੍ਹਾਂ ਨਿਰਮਾਣ ਕਾਰਜਾਂ ਦਾ ਤਕਰੀਬਨ ਤੀਜਾ ਹਿੱਸਾ ਕੰਮ ਬਕਾਏ ਹਨ, ਜਿਨ੍ਹਾਂ ਨੂੰ ਮੁਕੰਮਲ ਕਰਨ ਕਈ ਸੈਂਕੜੇ ਕਾਰੀਗਰ, ਮਜ਼ਦੂਰ ਅਤੇ ਹੋਰ ਮਾਹਿਰ ਦਿਨ ਰਾਤ ਕੰਮ ਕਰ ਰਹੇ ਹਨ। ਇਸ ਦੌਰੇ ਦੌਰਾਨ ਨਿਰਮਾਣ ਕਾਰਜਾਂ ਦੀ ਨਿਗਰਾਨੀ ਕਰ ਰਹੇ ਠੇਕੇਦਾਰ ਦੇ ਮੁਲਾਜ਼ਮ ਦਾ ਕਹਿਣਾ ਹੈ ਕਿ ਟੈਂਟ ਸਿਟੀ ਦਾ ਹਾਲੇ ਤੱਕ 60‑65 ਫ਼ੀਸਦੀ ਕੰਮ ਹੀ ਮੁਕੰਮਲ ਹੋਇਆ ਹੈ। ਉਨ੍ਹਾਂ ਦੱਸਿਆ ਕਿ ਚੱਕ ਨਾਨਕੀ ਟੈਂਟ ਸਿਟੀ ’ਚ ਉਸਾਰੇ ਗਏ ਫੈਮਿਲੀ ਬਲਾਕ ’ਚ ਕੁੱਲ੍ਹ 310 ਬਲਾਕ ਉਸਾਰੇ ਜਾ ਰਹੇ ਹਨ। ਹਰ ਬਲਾਕ ’ਚ 4 ਵਿਅਕਤੀਆਂ ਦੇ ਰਹਿਣ ਦੀ ਸਹੂਲਤ ਹੋਵੇਗੀ ਜਿਸ ਬਲਾਕ ਅੰਦਰ ਇਸ਼ਨਾਨਘਰ, ਲੈਬਾਰਟਰੀ ਬਲਾਕ ਅਤੇ ਚਾਰ ਕੁਰਸੀਆਂ ਤੇ ਮੇਜ ਆਦਿ ਦੀ ਵਿਵਸਥਾ ਹੋਵੇਗੀ।
ਇਹ ਵੀ ਪੜ੍ਹੋ: DGP ਗੌਰਵ ਯਾਦਵ ਦੀ ਸਖ਼ਤੀ! 25 ਸੈਕਟਰਾਂ 'ਚ ਵੰਡੇ ਖੇਤਰ, ਅਚਾਨਕ ਵਧਾ 'ਤੀ ਸੁਰੱਖਿਆ

ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਨਾਲ ਟੈਂਟ ਸਿਟੀ ’ਚ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਲੰਗਰ, ਸੁਰੱਖਿਆ ਕਰਮਚਾਰੀਆਂ, ਅੱਗ ਬਝਾਉ ਅਮਲੇ ਦੀ ਰਿਹਾਇਸ਼ ਦੇ ਨਾਲ-ਨਾਲ ਮੀਡੀਆ ਸੈਂਟਰ ਵੀ ਸਥਾਪਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਆਈ ਸੰਗਤ ਦੇ ਵਾਹਨਾਂ ਦੀ ਪਾਰਕਿੰਗ ਲਈ ਵੀ ਵੱਡ ਅਕਾਰੀ ਪਾਰਕਿੰਗ ਦਾ ਵੀ ਨਿਰਮਾਣ ਕੀਤਾ ਗਿਆ ਹੈ। ਇਸ ਤੋਂ ਇਲਾਵਾ ਟੈਂਟ ਸਿਟੀ ਦੇ ਪ੍ਰਬੰਧਕੀ ਬਲਾਕ ’ਚ ਇੰਟਰਨੈਂਟ ਦੀ ਸੁਵਿਧਾ ਵੀ ਮੁਹੱਈਆ ਕਰਵਾਈ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! 21 ਨਵੰਬਰ ਲਈ ਹੋਇਆ ਵੱਡਾ ਐਲਾਨ, NH ਤੇ ਰੇਲਵੇ ਟਰੈਕ...
ਜ਼ਿਕਰਯੋਗ ਹੈ ਕਿ ਸਰਕਾਰ ਵੱਲੋਂ ਇਸ ਟੈਂਟ ਸਿਟੀ ਨੂੰ 20 ਨਵੰਬਰ ਤੋਂ ਸੰਗਤਾਂ ਦੀ ਰਿਹਾਇਸ਼ ਲਈ ਚਾਲੂ ਕਰਨ ਦਾ ਟੀਚਾ ਮਿਥਿਆ ਹੋਇਆ ਹੈ। ਉਕਤ ਮੁਲਾਜ਼ਮ ਦਾ ਕਹਿਣਾ ਹੈ ਕਿ ਇਹ ਨਿਰਮਾਣ ਕਾਰਜ ਮੁਕੰਮਲ ਹੋਣ ਲਈ ਘੱਟੋ-ਘੱਟ 5 ਦਿਨ ਹੋਰ ਲੱਗਣਗੇ । ਸੂਤਰਾਂ ਦਾ ਕਹਿਣਾ ਹੈ ਕਿ ਉਕਤ ਟੈਂਟ ਸਿਟੀ ’ਚ ਪਾਣੀ ਦੀ ਅਤੇ ਬਿਜਲੀ ਦੀ ਸਪਲਾਈ ਦੇ ਕਾਫ਼ੀ ਕੰਮ ਅਧੂਰੇ ਹਨ। ਜ਼ਿਕਰਯੋਗ ਇਹ ਵੀ ਹੈ ਕਿ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸਤਾਬਦੀ ਸਮਾਗਮਾਂ ਦੇ ਮੱਦੇਨਜ਼ਰ ਸੰਗਤਾਂ ਦੀ ਵੱਡੀ ਆਮਦ ਸ਼ੁਰੂ ਹੋ ਚੁੱਕੀ ਹੈ। ਉੱਥੇ ਟੈਂਟ ਸਿਟੀ ਅੰਦਰ ਵੱਡੇ ਪੱਧਰ ’ਤੇ ਕੰਮ ਅਜੇ ਵੀ ਬਾਕੀ ਪਿਆ ਹੈ। ਇਸ ਦੌਰਾਨ ਸਮਾਗਮਾਂ ਦਾ ਆਰੰਭ ਕੱਲ੍ਹ ਚਰਨ ਗੰਗਾ ਸਟੇਡੀਅਮ ਵਿਖੇ ਰੌਸ਼ਨੀ ਅਤੇ ਆਵਾਜ਼ ਪ੍ਰੋਗਰਾਮ ਨਾਲ ਹੋ ਰਿਹਾ ਹੈ। ਇਸ ਸਬੰਧੀ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਐੱਸ. ਐੱਸ. ਭੁੱਲਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਮੀਟਿੰਗ ’ਚ ਰੂਝੇ ਹੋਏ ਹਨ ਅਤੇ ਬਾਅਦ ਵਿਚ ਗੱਲ ਕਰਨਗੇ। ਸਥਾਨਕ ਉਪ ਮੰਡਲ ਮੈਜਿਸਟ੍ਰੇਟ ਜਸਪ੍ਰੀਤ ਸਿੰਘ ਨਾਲ ਸੰਪਰਕ ਕੀਤਾ ਗਿਆਂ ਤਾਂ ਉਨ੍ਹਾਂ ਕਿਹਾ ਕਿ ਉਹ ਮੀਟਿੰਗ ਵਿਚ ਹਨ, ਬਾਅਦ ਵਿਚ ਗੱਲ ਕਰਨਗੇ।
ਇਹ ਵੀ ਪੜ੍ਹੋ: ਪੰਜਾਬ 'ਚ 21 ਤਾਰੀਖ਼ ਤੱਕ Weather ਦੀ ਪੜ੍ਹੋ ਨਵੀਂ ਅਪਡੇਟ! ਮੀਂਹ ਨੂੰ ਲੈ ਕੇ ਦਿੱਤੇ ਇਹ ਸੰਕੇਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
