ਲਾਡੋਵਾਲ ਟੋਲ ਪਲਾਜ਼ਾ ''ਤੇ ਵਾਪਰਿਆ ਭਿਆਨਕ ਹਾਦਸਾ, 3 ਘੰਟੇ ਦੀ ਮੁਸ਼ੱਕਤ ਮਗਰੋਂ ਨਿਕਲੀ ਡਰਾਈਵਰ ਦੀ ਲਾਸ਼
Monday, Aug 05, 2024 - 12:02 PM (IST)

ਲੁਧਿਆਣਾ (ਅਨਿਲ): ਲਾਡੋਵਾਲ ਟੋਲ ਪਲਾਜ਼ਾ 'ਤੇ ਭਿਆਨਕ ਹਾਦਸਾ ਵਾਪਰ ਗਿਆ ਹੈ, ਜਿੱਥੇ ਇਕ ਰੇਤ ਨਾਲ ਭਰਿਆ ਟਿੱਪਰ ਬੇਕਾਬੂ ਹੋ ਕੇ ਟੋਲ ਪਲਾਜ਼ਾ 'ਤੇ ਖੜ੍ਹੇ ਟਰਾਲੇ ਦੇ ਪਿੱਛੇ ਜਾ ਵੱਜਿਆ। ਇਸ ਹਾਦਸੇ ਵਿਚ ਟਿੱਪਰ ਚਾਲਕ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ - ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਹੇ ਪਰਿਵਾਰ ਨਾਲ ਦੇਰ ਰਾਤ ਵਾਪਰਿਆ ਹਾਦਸਾ! ਗੱਡੀ ਦੀਆਂ ਲੱਗੀਆਂ 6 ਪਲਟੀਆਂ
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਲਾਡੋਵਾਲ ਦੇ ਜਾਂਚ ਅਧਿਕਾਰੀ ਦਲਬੀਰ ਸਿੰਘ ਨੇ ਦੱਸਿਆ ਕਿ ਟਿੱਪਰ ਚਾਲਕ ਫ਼ਿਲੌਰ ਵੱਲੋਂ ਲੁਧਿਆਣੇ ਜਾ ਰਿਹਾ ਸੀ। ਜਦੋਂ ਟਿੱਪਰ ਚਾਲਕ ਟੋਲ ਪਲਾਜ਼ਾ ਕ੍ਰਾਸ ਕਰਨ ਲੱਗਿਆ ਤਾਂ ਤੇਜ਼ੀ ਨਾਲ ਟੋਲ ਤੋਂ ਨਿਕਲਣ ਮਗਰੋਂ ਸਾਹਮਣੇ ਖੜ੍ਹੇ ਟਰਾਲੇ ਦੇ ਪਿੱਛੇ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਟਿੱਪਰ ਦਾ ਅਗਲਾ ਹਿੱਸਾ ਚਕਨਾਚੂਰ ਹੋ ਗਿਆ। ਟਿੱਪਰ ਚਾਲਕ ਦੀ ਲਾਸ਼ ਨੂੰ ਤਕਰੀਬਨ 3 ਘੰਟਿਆਂ ਦੀ ਮੁਸ਼ੱਕਤ ਮਗਰੋਂ ਕੱਢਿਆ ਗਿਆ।ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8