ਮਿੰਨੀ ਬੱਸ ਤੇ ਮੋਟਰਸਾਈਕਲ ਵਿਚਾਲੇ ਵਾਪਰਿਆ ਭਿਆਨਕ ਹਾਦਸਾ, ਬਜ਼ੁਰਗ ਦੀ ਮੌਤ
02/07/2023 9:52:19 PM

ਸ੍ਰੀ ਚਮਕੌਰ ਸਾਹਿਬ (ਕੌਸ਼ਲ) : ਮਿੰਨੀ ਬੱਸ ਨਾਲ ਟਕਰਾ ਕੇ ਮੋਟਰਸਾਈਕਲ ਸਵਾਰ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਅੱਜ ਲੱਗਭਗ ਸਵੇਰੇ 9 ਵਜੇ ਪਿੰਡ ਹਾਫ਼ਿਜ਼ਾਬਾਦ ਨੇੜੇ ਉਸ ਸਮੇਂ ਵਾਪਰਿਆ, ਜਦੋਂ ਇਕ ਮਿੰਨੀ ਬੱਸ ਰੋਜ਼ਾਨਾ ਦੀ ਤਰ੍ਹਾਂ ਪਿੰਡ ਬਹਿਰਾਮਪੁਰ ਤੋਂ ਮੋਰਿੰਡਾ ਲਈ ਸਵਾਰੀਆਂ ਲੈ ਕੇ ਜਾ ਰਹੀ ਸੀ, ਜਦਕਿ ਲੱਗਭਗ 60 ਸਾਲ ਦਾ ਇਕ ਵਿਅਕਤੀ ਪਿੰਡ ਹਾਫਿਜ਼ਾਬਾਦ ਤੋਂ ਪਿੰਡ ਫਤਿਹਪੁਰ ਨੂੰ ਜਾ ਰਿਹਾ ਸੀ।
ਇਹ ਖ਼ਬਰ ਵੀ ਪੜ੍ਹੋ : ਖ਼ਾਕੀ ਮੁੜ ਸ਼ਰਮਸਾਰ, ਚਿੱਟਾ ਪੀਂਦਾ ਪੁਲਸ ਮੁਲਾਜ਼ਮ ਪਿੰਡ ਵਾਸੀਆਂ ਨੇ ਕੀਤਾ ਕਾਬੂ
ਦੱਸਿਆ ਜਾਂਦਾ ਹੈ ਕਿ ਮੋਟਰਸਾਈਕਲ ਸਵਾਰ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਉਹ ਸਾਹਮਣੇ ਤੋਂ ਆ ਰਹੀ ਮਿੰਨੀ ਬੱਸ ਨਾਲ ਟਕਰਾ ਗਿਆ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਥਾਣਾ ਸ੍ਰੀ ਚਮਕੌਰ ਸਾਹਿਬ ਦੇ ਐੱਸ. ਐੱਚ. ਓ. ਰੁਪਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦਾ ਨਾਂ ਬਲਵੰਤ ਸਿੰਘ ਹੈ। ਪੁਲਸ ਨੇ ਬੱਸ ਅਤੇ ਮੋਟਰਸਾਈਕਲ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ।
ਇਹ ਖ਼ਬਰ ਵੀ ਪੜ੍ਹੋ : ਲੁਧਿਆਣਾ ਦੀ ਅਦਾਲਤ ਦੇ ਬਾਹਰ ਚੱਲੀਆਂ ਗੋਲ਼ੀਆਂ, ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਪੜ੍ਹੋ Top 10